ਗੁਰਦਾਸਦਪੁਰ: ਨਸ਼ੇ ਦੇ ਖਤਾਮੇ ਲਈ ਪੁਲਿਸ ਪ੍ਰਸਾਸ਼ਨ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ । ਇਸੇ ਚੈਕਿੰਗ ਦੌਰਾਨ ਸੀਆਈਏ ਸਟਾਫ ਨੇ ਦੀਨਾਨਗਰ ਤੋਂ ਨਾਕੇਬੰਦੀ ਦੌਰਾਨ ਸਕੂਟਰੀ ਸਵਾਰ ਪਤੀ-ਪਤਨੀ ਨੂੰ 100 ਗ੍ਰਾਮ ਹੈਰੋਇਨ ਅਤੇ 1.50 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਪਤਨੀ ਵੀ ਨਸ਼ਾ ਸਪਲਾਈ ਕਰਵਾਉਣ 'ਚ ਆਪਣੇ ਪਤੀ ਦੀ ਸਹਾਇਤਾ ਕਰਦੀ ਸੀ ।
ਕਿਵੇਂ ਹੋਈ ਗ੍ਰਿਫ਼ਤਾਰੀ: ਸੀ.ਆਈ.ਏ. ਸਟਾਫ ਦੇ ਇੰਚਾਰਜ ਕਪਿਲ ਕੌਸ਼ਲ ਨੇ ਦੱਸਿਆ ਕਿ ਮੁਖਬਰ ਤੋਂ ਇਤਲਾਹ ਮਿਲੀ ਸੀ ਕੇ ਦੀਨਾਨਗਰ ਵਿਖੇ ਪਤੀ-ਪਤਨੀ ਨਸ਼ਾ ਵੇਚਣ ਦਾ ਕੰਮ ਕਰਦੇ ਹਨ ਅਤੇ ਸਕੂਟੀ ਤੇ ਸਵਾਰ ਹੋਕੇ ਨਸ਼ਾ ਲੈਕੇ ਦੀਨਾਨਗਰ ਆ ਰਹੇ ਹਨ ਜਿਨ੍ਹਾਂ ਦੀ ਪਹਿਚਾਣ ਸਤਨਾਮ ਸਿੰਘ ਸਤੀ ਅਤੇ ਪਤਨੀ ਸੁਨੀਤਾ ਵਜੋ ਹੋਈ ਹੈ । ਇਹ ਪਿੰਡ ਪਨਿਆੜ ਦੇ ਰਹਿਣ ਵਾਲੇ ਹਨ । ਜਿਨ੍ਹਾਂ ਨੂੰ ਨਾਕੇਬੰਦੀ ਦੌਰਾਨ ਰੋਕ ਕੇ ਜਦ ਚੈਕਿੰਗ ਕੀਤੀ ਗਈ ਤਾਂ ਇਹਨਾਂ ਕੋਲੋਂ 100 ਗ੍ਰਾਮ ਹੈਰੋਇਨ ਅਤੇ 1.50 ਲੱਖ ਰੁਪਏ ਡਰਗ ਮਨੀ ਬਰਾਮਦ ਹੋਈ।
ਜਾਂਚ ਅਧਿਕਾਰੀ ਦਾ ਬਿਆਨ: ਉਨ੍ਹਾਂ ਦੱਸਿਆ ਕਿ ਇਹ ਪਤੀ-ਪਤਨੀ ਹਿਮਾਚਲ ਤੋਂ ਲੈਕੇ ਜ਼ਿਲੇ ਦੇ ਵੱਖ-ਵੱਖ ਹਿੱਸਿਆਂ ਵਿੱਚ ਨਸ਼ਾ ਸਪਲਾਈ ਕਰਦੇ ਸਨ ਅਤੇ ਇਸ ਵਿਅਕਤੀ ਦੇ ਉਪਰ ਪਹਿਲਾਂ ਹੀ ਨਸ਼ਾ ਵੇਚਣ ਦੇ ਦੋ ਮਾਮਲੇ ਦਰਜ ਹਨ ਅਤੇ ਇਹ ਵਿਅਕਤੀ ਆਪਣੀ ਪਤਨੀ ਦੀ ਸਹਾਇਤਾ ਨਾਲ ਨਸ਼ਾ ਵੇਚਣ ਦਾ ਕੰਮ ਕਰਦਾ ਸੀ ਇਹਨਾਂ ਦੋਹਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰ ਅਗਲੀ ਪੁਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਨ੍ਹਾਂ ਤੋਂ ਹੋਰ ਜਾਣਕਾਰੀ ਮਿਲ ਸਕੇ। ਇਨ੍ਹਾਂ ਤੋਂ ਹੋਰ ਲੋਕਾਂ ਬਾਰੇ ਵੀ ਪਤਾ ਲੱਗਣ ਦੀ ਸੰਭਾਵਨਾ ਹੈ। ਇਸ ਤਰੀਕੇ ਨਾਲ ਨਸ਼ੇ ਉੱਪਰ ਠੱਲ੍ਹ ਪਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Robbery Gang Arrested: ਰਾਹ ਜਾਂਦੇ ਲੋਕਾਂ ਨੂੰ ਲੁੱਟਣ ਵਾਲੇ 8 ਵਿਅਕਤੀ ਮੰਡੀ ਗੋਬਿੰਦਗੜ੍ਹ ਪੁਲਿਸ ਵਲੋਂ ਕਾਬੂ