ਅੰਮ੍ਰਿਤਸਰ: ਬੀਤੇ ਦਿਨ੍ਹੀਂ ਬਿਆਸ ਤੋਂ ਭੇਤਭਰੇ ਹਾਲਾਤਾਂ ਵਿੱਚ ਲਾਪਤਾ ਹੋਏ ਇੱਕ ਨੌਜਵਾਨ ਦੇ ਮਾਮਲੇ ਵਿੱਚ ਨਵਾਂ ਮੋੜ ਸਾਹਮਣੇ ਆਇਆ ਸੀ। ਉਕਤ ਨੌਜਵਾਨ ਲੜਕੇ ਦਾ ਕਤਲ ਹੋ ਗਿਆ ਹੈ, ਜਿਸ ਤੋਂ ਬਾਅਦ ਬਿਆਸ ਪੁਲਿਸ(vias police) ਵਲੋਂ ਇਸ ਕਤਲ ਕੇਸ ਦੀ ਗੁੱਥੀ ਨੂੰ ਸੁਲਝਾਉਣ ਵਿੱਚ ਸਫ਼ਲਤਾ ਹਾਸਿਲ ਕਰਨ ਦਾ ਦਾਅਵਾ ਕੀਤਾ ਹੈ।
ਅੱਜ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ ਬਾਬਾ ਬਕਾਲਾ ਸਾਹਿਬ ਹਰਕ੍ਰਿਸ਼ਨ ਸਿੰਘ(DSP Baba Bakala Sahib Harkrishan Singh) ਨੇ ਦੱਸਿਆ ਕਿ ਵਰਿੰਦਰ ਕੌਰ ਪਤਨੀ ਮਾਨ ਸਿੰਘ ਵਾਸੀ ਜਲੰਧਰ ਹਾਲ ਵਾਸੀ ਬਿਆਸ ਜੋ ਕਿ ਆਪਣੇ ਲੜਕੇ ਪ੍ਰਭਜੋਤ ਸਿੰਘ ਨਾਲ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਹੈ, ਜਿਸ ਨੇ ਬੀਤੀ 28 ਅਗਸਤ ਨੂੰ ਥਾਣਾ ਬਿਆਸ ਪੁਲਿਸ ਕੋਲ ਆਪਣੇ ਬੇਟੇ ਦੀ ਗੁੰਮਸ਼ੁਦਗੀ ਦਰਜ ਕਰਵਾਈ ਸੀ।
ਜਿਸ ਉਪਰੰਤ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ(AMRITSAR) ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੁਲਿਸ ਵਲੋਂ ਲਾਪਤਾ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ ਗਈ। ਜਿਸ ਉਪਰੰਤ ਵਰਿੰਦਰ ਕੌਰ ਨੇ ਬੀਤੀ 15 ਸਤੰਬਰ ਨੂੰ ਪੁਲਿਸ ਨੂੰ ਜਾਣਕਾਰੀ ਦਿੱਤੀ। ਕਿ ਉਸ ਦੇ ਬੇਟੇ ਨੂੰ ਉਸ ਦੇ ਦੋਸਤ ਕਥਿਤ ਦੋਸ਼ੀਆਂ ਗੁਰਨਾਮ ਸਿੰਘ, ਮਨਰਾਜ ਅਤੇ ਲੱਲੀ ਜੋ ਕਿ ਕੋਟ ਖਾਲਸਾ ਦੇ ਰਹਿਣ ਵਾਲੇ ਹਨ ਅਤੇ ਉਹ ਉਸ ਦਿਨ ਪ੍ਰਭਜੋਤ ਨੂੰ ਲੈ ਗਏ ਸਨ ਤੇ ਉਸ ਨੂੰ ਲੁਕਾ ਛੁਪਾ ਕੇ ਰੱਖਿਆ ਹੈ।
ਡੀਐਸਪੀ(DSP) ਨੇ ਦੱਸਿਆ ਕਿ ਉਕਤ ਬਿਆਨਾਂ ਦੇ ਅਧਾਰ ਤੇ ਪੁਲਿਸ ਵਲੋਂ ਮੁਕਦਮਾ ਨੰ 231, ਧਾਰਾ 344, 120 ਬੀ ਆਈਪੀਸੀ ਦੇ ਤਹਿਤ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਅਤੇ ਦੋ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਪੁੱਛਗਿੱਛ ਤੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਪ੍ਰਭਜੋਤ ਨੂੰ ਟੀਕਾ ਲਗਾ ਕੇ ਮਾਰ ਦਿੱਤਾ ਸੀ।
ਜਿਸ ਉਪਰੰਤ ਕਥਿਤ ਦੋਸ਼ੀਆਂ ਦੀ ਨਿਸ਼ਾਨਦੇਹੀ ਤੇ ਨੂਰਦੀ ਨਹਿਰ ਨੇੜਿਉਂ ਮ੍ਰਿਤਕ ਨੌਜਵਾਨ ਦੀ ਲਾਸ਼ ਬਰਾਮਦ ਕਰ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਵਲੋਂ ਇਸ ਅੰਨੇ ਕਤਲ ਕੇਸ ਵਿੱਚ ਦੋ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਇੱਕ ਅਤੇ ਮੋਬਾਇਲ ਬਰਾਮਦ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਦੋਨੋਂ ਕਥਿਤ ਦੋਸ਼ੀਆਂ ਤੋਂ ਪੁੱਛਗਿੱਛਕਰਨ ਲਈ ਮਾਣਯੋਗ ਅਦਾਲਤ ਕੋਲੋਂ ਰਿਮਾਂਡ ਹਾਸਿਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਦਿਨ ਦਿਹਾੜੇ ਮਾਂ-ਧੀ ਅਗਵਾਹ