ETV Bharat / crime

25 ਸਾਲਾਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਲੁਧਿਆਣਾ ਦੇ ਦੁਗਰੀ ਇਲਾਕੇ ਵਿੱਚ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਸ਼ਨਾਖ਼ਤ ਕੁਲਦੀਪ ਵਜੋਂ ਹੋਈ ਹੈ ਜੋ ਦੁੱਗਰੀ ਦਾ ਰਹਿਣ ਵਾਲਾ ਹੈ। ਪੁਲਿਸ ਨੇ ਦੱਸਿਆ ਕਿ ਇਹ ਕਤਲ ਦਾ ਮਾਮਲਾ ਲੱਗ ਰਿਹਾ ਹੈ ਅਤੇ ਫੋਰੈਂਸਿਕ ਟੀਮਾਂ ਵੀ ਜਾਂਚ ਕਰ ਰਹੀਆਂ ਹਨ।

Ludhiana murder with sharp weapons police investigating the case
25 ਸਾਲਾਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
author img

By

Published : Jun 14, 2022, 1:04 PM IST

ਲੁਧਿਆਣਾ: ਦੁਗਰੀ ਇਲਾਕੇ ਵਿੱਚ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਲਾਸ਼ ਮਿਲਣ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ। ਮ੍ਰਿਤਰ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਸਾਨੂੰ ਕਿਸੇ 'ਤੇ ਸ਼ੱਕ ਨਹੀਂ ਹੈ ਅਤੇ ਨੌਜਵਾਨ ਦੀ ਕਿਸੇ ਨਾਲ ਲੜਾਈ ਨਹੀਂ ਸੀ। ਪੁਲਿਸ ਨੇ ਦੱਸਿਆ ਕਿ ਮਾਮਲਾ ਕਤਲ ਦਾ ਲੱਗ ਰਿਹਾ ਹੈ ਅਤੇ ਫੋਰੈਂਸਿਕ ਟੀਮਾਂ ਵੀ ਜਾਂਚ ਕਰ ਰਹੀਆਂ ਹਨ। ਮ੍ਰਿਤਕ ਨੌਜਵਾਨ ਦੀ ਸ਼ਨਾਖ਼ਤ ਕੁਲਦੀਪ ਵਜੋਂ ਹੋਈ ਹੈ ਜੋ ਦੁੱਗਰੀ ਦਾ ਰਹਿਣ ਵਾਲਾ ਹੈ।

ਮ੍ਰਿਤਕ ਦੀ ਭੈਣ ਨੇ ਦੱਸਿਆ ਕਿ ਉਸ ਦਾ ਭਰਾ ਲੁਧਿਆਣਾ ਦੀ ਜ਼ਿਲ੍ਹਾ ਕਚਹਿਰੀ ਵਿੱਚ ਕੰਮ ਕਰਦਾ ਸੀ। ਸਾਨੂੰ ਵੀ ਅੱਜ ਸਵੇਰੇ ਇਸ ਬਾਰੇ ਪਤਾ ਲੱਗਾ ਕਿ ਉਸ ਦੇ ਭਰਾ ਦਾ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਸਾਨੂੰ ਕਿਸੇ ਤੇ ਸ਼ੱਕ ਨਹੀਂ ਅਤੇ ਉਸ ਦੀ ਨਾ ਹੀ ਕਿਸੇ ਨਾਲ ਲੜਾਈ ਸੀ। ਉਨ੍ਹਾਂ ਵੱਲੋਂ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਗਈ ਹੈ।

25 ਸਾਲਾਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਲੁਧਿਆਣਾ ਦੇ ਏ ਸੀ ਪੀ ਰਾਜੇਸ਼ ਸ਼ਰਮਾ ਵੱਲੋਂ ਕਿਰਾ ਕਿ ਪੁਲਿਸ ਮੌਕੇ 'ਤੇ ਪਹੁੰਚ ਕੇ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ, ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮੌਕੇ 'ਤੇ ਫੋਰੈਂਸਿਕ ਟੀਮ ਨੇ ਵੀ ਪਹੁੰਚ ਕੇ ਪੂਰੇ ਮਾਮਲੇ ਦੀ ਜਾਂਚ ਕਰ ਰਹੀਆਂ। ਉਨ੍ਹਾਂ ਕਿਹਾ ਕਿ ਮਾਮਲਾ ਕਤਲ ਦਾ ਲੱਗ ਰਿਹਾ ਹੈ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਲੱਗਦਾ ਹੈ।

ਇਹ ਵੀ ਪੜ੍ਹੋ: ਤਲਵੰਡੀ ਸਾਬੋ ’ਚ ਦੁਕਾਨ ’ਤੇ ਹੋਈ ਫਾਇਰਿੰਗ, ਇੱਕ ਜ਼ਖਮੀ

ETV Bharat Logo

Copyright © 2024 Ushodaya Enterprises Pvt. Ltd., All Rights Reserved.