ਅੰਮ੍ਰਿਤਸਰ: ਬੀਤੀ ਰਾਤ ਅੰਮ੍ਰਿਤਸਰ(Amritsar last night) ਵਿੱਚ ਤੇਜ਼ ਰਫ਼ਤਾਰ ਕਾਰ ਨੇ ਇੱਕ ਪਰਵਾਸੀ ਮਜ਼ਦੂਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਜਿਸ ਨਾਲ ਕਿ ਉਸ ਪਰਵਾਸੀ ਮਜ਼ਦੂਰ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਮੌਕੇ ਤੇ ਪੁਲਿਸ ਨੇ ਪਹੁੰਚ ਕੇ ਕਾਰਵਾਈ ਸ਼ੁਰੂ ਦਿੱਤੀ। ਉਥੇ ਹੀ ਮ੍ਰਿਤਕ ਪਰਵਾਸੀ ਮਜ਼ਦੂਰ ਦੇ ਪਰਿਵਾਰਕ ਮੈਂਬਰ ਵੀ ਪਹੁੰਚੇ ਅਤੇ ਉਨ੍ਹਾਂ ਨੇ ਕਿਹਾ ਕਿ ਪੁਲਿਸ ਜਲਦੀ ਤੋਂ ਜਲਦੀ ਕਾਰਵਾਈ ਕਰੇ।
ਉਨ੍ਹਾਂ ਕਿਹਾ ਕਿ ਦੇਰ ਰਾਤ ਜਦੋਂ ਐਕਸੀਡੈਂਟ ਹੋਇਆ, ਤਾਂ ਪੁਲਿਸ ਨੂੰ ਉਸੇ ਵੇਲੇ ਹੀ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਸੀ। ਪਰ ਪੁਲਿਸ ਨੇ ਮੌਕੇ 'ਤੇ ਕਾਰ ਚਾਲਕ ਨੂੰ ਗ੍ਰਿਫਤਾਰ ਨਹੀਂ ਕੀਤਾ। ਇਸਦੇ ਨਾਲ ਹੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਇਨਸਾਫ਼ ਦੀ ਗੁਹਾਰ ਲਗਾਈ ਹੈ। ਦੂਜੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੇਰ ਰਾਤ ਬਾਈਪਾਸ ਦੇ ਨਜ਼ਦੀਕ ਐਕਸੀਡੈਂਟ ਹੋਣ ਦੀ ਖ਼ਬਰ ਸਾਹਮਣੇ ਆਈ ਸੀ।
ਜਿਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਜਾ ਕੇ ਕਾਰ ਨੂੰ ਕਬਜ਼ੇ 'ਚ ਲੈ ਲਿਆ ਅਤੇ ਪਰਵਾਸੀ ਮਜ਼ਦੂਰ, ਜੋ ਕਿ ਉਸ ਰਸਤੇ ਤੋਂ ਗੁਜ਼ਰ ਰਹੇ ਸਨ।
ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੁਲਿਸ ਨੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਕਾਰ ਪੁਲਿਸ ਦੇ ਕਬਜ਼ੇ 'ਚ ਹੈ। ਜਲਦ ਹੀ ਕਾਰ ਚਾਲਕ ਨੂੰ ਵੀ ਗ੍ਰਿਫ਼ਤਾਰ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਪੌਣੇ 5 ਲੱਖ ਦੀ ਲੁੱਟ, ਘਟਨਾ ਸੀਸੀਟੀਵੀ 'ਚ ਕੈਦ