ਫਾਜ਼ਿਲਕਾ : ਅਬੋਹਰ ਦੇ ਪਿੰਡ ਸੱਪਾਂਵਾਲੀ(Sapanwali village of Abohar) ਵਿੱਚ ਨੌਜਵਾਨ ਲੜਕੇ ਅਤੇ ਲੜਕੀ ਦਾ ਕਤਲ ਮਾਮਲਾ ਸਾਹਮਣੇ ਆਇਆ ਹੈ। ਦੋਨਾਂ ਦੀਆਂ ਲਾਸ਼ ਨੂੰ ਪਿੰਡ ਦੀ ਸੱਥ ਵਿਚ ਸੁੱਟ ਦਿੱਤਾ। ਲੜਕੇ ਦੇ ਪਰਿਵਾਰ ਨੇ ਦੋਸ਼ ਲਾਇਆ ਕਿ ਲੜਕੀ ਦੇ ਪਰਿਵਾਰ ਵੱਲੋਂ ਪਹਿਲਾਂ ਹੀ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਅਤੇ ਲੜਕੀ ਦੇ ਪਰਿਵਾਰ ਨੇ ਹੀ ਇਸ ਘਟਨਾ ਨੂੰ ਅੰਜਾਮ ਦਿੱਤਾ ।
ਪਿੰਡ ਵਿਚ ਪੁਲਿਸ ਦਾ ਕਰੜਾ ਪਹਿਰਾ ਲੱਗ ਰਿਹਾ ਹੈ। ਲੜਕੇ ਦੇ ਪਰਿਵਾਰ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਨਹੀਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਦੋਂ ਤੱਕ ਲਾਸ਼ਾਂ ਨੂੰ ਚੁੱਕਿਆ ਨਹੀਂ ਜਾਵੇਗਾ। ਜਾਣਕਾਰੀ ਅਨੁਸਾਰ ਲੜਕੇ ਤੇ ਲੜਕੀ ਨੇ ਕੋਰਟ ਮੈਰਿਜ(Court marriage) ਕਰਵਾਈ ਸੀ।
ਇਸ ਬਾਰੇ ਡੀਐੱਸਪੀ ਰਾਹੁਲ ਭਾਰਦਵਾਜ ਨੇ ਦੱਸਿਆ ਕਿ ਪਿੰਡ ਸੱਪਾਂਵਾਲੀ ਵਾਸੀ ਨੌਜਵਾਨ ਰੋਹਤਾਸ਼ ਅਤੇ ਸੁਮਨ ਵਿਚਕਾਰ ਪਿਆਰ ਸੀ ਅਤੇ ਉਨ੍ਹਾਂ ਦਾ ਇਹ ਰਿਸ਼ਤਾ ਪਿਆਰ ਵਿਆਹ ਵਿੱਚ ਬਦਲ ਗਿਆ। ਪਰ ਲੜਕੀ ਦੇ ਪਰਿਵਾਰ ਨੂੰ ਇਹ ਮਨਜ਼ੂਰ ਨਹੀਂ ਸੀ ਇਸ ਕਰਕੇ ਲੜਕਾ ਅਤੇ ਲੜਕੀ ਆਪਣੇ ਰਿਸ਼ਤੇਦਾਰੀ ਵਿੱਚ ਜ਼ਿਲ੍ਹਾ ਮੋਗਾ ਵਿਖੇ ਰਹਿ ਰਹੇ ਸਨ, ਜਿਥੋਂ ਲੜਕੀ ਦੇ ਪਰਿਵਾਰ ਵਾਲੇ ਦੋਵਾਂ ਨੂੰ ਲੈ ਆਏ ਅਤੇ ਰਸਤੇ ਵਿੱਚ ਹੀ ਕਤਲ ਕਰ ਦਿੱਤਾ ਗਿਆ।
ਬਾਅਦ ਵਿਚ ਉਨ੍ਹਾਂ ਦੀਆਂ ਲਾਸ਼ਾਂ ਨੂੰ ਪਿੰਡ ਸੱਪਾਂਵਾਲੀ ਦੇ ਬਾਜ਼ਾਰ ਵਿਚ ਸੁੱਟ ਦਿੱਤਾ। ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਛਾਪੇਮਾਰੀ ਲਈ ਟੀਮਾਂ ਬਣਾ ਦਿੱਤੀਆਂ ਗਈਆਂ ਹਨ ਅਤੇ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ । ਇਸ ਪੂਰੇ ਮਾਮਲੇ ਨੂੰ ਲੈ ਕੇ ਪਿੰਡ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਲੜਕੇ ਦੇ ਪਰਿਵਾਰ ਸਭ ਵੱਲੋਂ ਪੁਲਿਸ ਤੋਂ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।