ਅੰਮ੍ਰਿਤਸਰ: ਅਜਨਾਲਾ ਸ਼ਹਿਰ ਅਧੀਨ ਪੈਂਦੇ ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਨਜ਼ਦੀਕ(Near Sri Guru Harkrishan School under Ajnala city) ਇੱਕ ਟਰੱਕ ਨੇ ਐਕਟਿਵਾ ਸਵਾਰ ਨੂੰ ਦਰੜ ਦਿੱਤਾ। ਜਿਸ ਕਾਰਨ ਐਕਟਿਵਾ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਸੰਬੰਧੀ ਪੁਲਿਸ ਨੇ ਲਾਸ਼ ਤੇ ਟਰੱਕ ਨੂੰ ਕਬਜੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸੰਬੰਧੀ ਮ੍ਰਿਤਕ ਵੀਰ ਸਿੰਘ ਨਿਵਾਸੀ ਪਿੰਡ ਪੰਜਗ਼ਰਾਈ ਨਿੱਝਰਾਂ ਦੇ ਪੁੱਤਰ ਰਣਜੀਤ ਸਿੰਘ(Ranjit Singh, son of late Vir Singh, resident of village Panjgrai Nijharan) ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਦਾ ਪਿਤਾ ਵੀਰ ਸਿੰਘ ਐਕਟਿਵਾ 'ਤੇ ਸਵਾਰ ਹੋ ਕੇ ਅਜਨਾਲਾ ਸ਼ਹਿਰ ਵਿਚ ਕੰਮ ਲਈ ਆ ਰਹੇ ਸੀ ਤਾਂ ਜਦ ਉਹ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਨਜ਼ਦੀਕ ਪੁੱਜਾ ਤਾਂ ਇੱਕ ਟਰੱਕ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ ਅਤੇ ਟਰੱਕ ਉਨ੍ਹਾਂ ਉੱਪਰ ਚੜ੍ਹ ਗਿਆ।
ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਉਨ੍ਹਾਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਟਰੱਕ ਚਾਲਕ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਅਜਨਾਲਾ ਦੇ ਪੁਲਿਸ ਜਾਂਚ ਅਧਿਕਾਰੀ ਬਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਵੀਰ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਅਜਨਾਲਾ ਵਿਖੇ ਰੱਖ ਟਰੱਕ ਨੂੰ ਕਾਬੂ ਚ ਲੈ ਲਿਆ ਹੈ ਅਤੇ ਪਰਿਵਾਰਕ ਮੈਂਬਰ ਜੋ ਬਿਆਨ ਲਿਖਾਉਣਗੇ ਉਸ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਨਕਾਬਪੋਸ਼ਾਂ ਨੇ ਪਿਸਤੌਲ ਦੀ ਨੋਕ 'ਤੇ ਕੀਤੀ ਲੱਖਾਂ ਦੀ ਲੁੱਟ