ਤਰਨਤਾਰਨ: ਪਿੰਡ ਗੰਧਰਾ ਤੋਂ ਟੈਰਕਟਰ ਟਰਾਲੀ ਸਵਾਰ ਹੋ ਅੰਮ੍ਰਿਤਸਰ ਦਰਬਾਰ ਸਾਹਿਬ ਦਰਸਨ ਕਰਨ ਜਾ ਰਹੇ 3 ਸ਼ਰਧਾਲੂਆਂ ਦੀ ਹਾਦਸੇ 'ਚ ਮੌਤ ਹੋ ਗਈ ਅਤੇ 12 ਜ਼ਖਮੀ ਹੋ ਗਏ ਹਨ। ਇਹ ਹਾਸਦਾ ਸਰਹਾਲੀ ਦੇ ਨਜ਼ਦੀਕ ਹੋਇਆ ਹੈ। ਹਾਦਸੇ ਦਾ ਕਾਰਨ ਟਰੈਕਟਰ ਟਰਾਲੀ ਨੂੰ ਪਿੱਛੋ ਆਣਪਛਾਤੇ ਟਰੱਕ ਵੱਲੋਂ ਮਾਰੀ ਟਕੱਰ ਹੈ।
ਜ਼ਖਮੀ ਨੌਜਵਾਨ ਨੇ ਦੱਸਿਆ ਕਿ ਅਸੀਂ ਟੈਰਕਟਰ-ਟਰਾਲੀ 'ਤੇ ਸਵਾਰ ਹੋ ਕੇ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਜੀ ਦੇ ਦਰਸਨ ਕਰਨ ਵਾਸਤੇ ਜਾ ਰਹੇ ਸੀ। ਜਦੋਂ ਪਿੰਡ ਸਰਹਾਲੀ ਕੋਲ ਪਿੱਛੋ ਤੇਜ਼ ਰਫ਼ਤਾਰ ਨਾਲ ਆ ਰਹੇ ਟਰੱਕ ਨੇ ਸਾਈਡ ਮਾਰ ਕੇ ਫ਼ਰਾਰ ਹੋ ਗਿਆ। ਜਿਸ ਵਿੱਚ 3 ਨੋਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਦਰਜਨ ਕਰੀਬ ਗੰਭੀਰ ਰੂਪ ਵਿੱਚ ਜ਼ਖਮੀਆਂ ਨੁੰ ਤਰਨਤਾਰਨ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਦੂਸਰੇ ਪਾਸੇ ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਸਰਹਾਲੀ ਐਸ ਐਚ ਓ ਚਰਨ ਸਿੰਘ ਨੇ ਮੌਕੇ ਤੇ ਪੁੱਜ ਕੇ ਜ਼ਖਮੀਆਂ ਨੂੰ ਇਲਾਜ ਲਈ ਤਰਨਤਾਰਨ ਸਿਵਲ ਹਸਪਤਾਲ ਵਿੱਚ ਭੇਜ ਦਿਤਾ ਗਿਆ ਹੈ।
ਤਰਨਤਾਰਨ ਸਿਵਲ ਹਸਪਤਾਲ ਦੇ ਐਸ.ਐਮ.ਓ. ਡਾਕਟਰ ਸਰਵਨਜੀਤ ਧਵਨ ਨੇ ਦੱਸਿਆ ਕਿ ਬੀਤੀ ਰਾਤ ਅੱਧੀ ਰਾਤ ਤੋਂ ਬਾਅਦ ਇੱਕ ਟਰਾਲੀ-ਟੈਰਕਟਰ ਉਪਰ 15 ਕਰੀਬ ਨੌਜਵਾਨ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਜੀ ਦਰਸਨ ਕਰਨ ਵਾਸਤੇ ਆ ਰਹੇ ਸੀ। ਪਿੰਡ ਸਰਹਾਲੀ ਕੋਲ ਪੁੱਜ ਤਾਂ ਪਿੱਛੋ ਤੇਜ਼ ਰਫ਼ਤਾਰ ਨਾਲ ਟਰੱਕ ਨੇ ਸਾਈਡ ਮਾਰ ਦਿੱਤੀ ਗਈ ਜਿਸ ਵਿੱਚ ਟਕੱਰ ਦੌਰਾਨ 3 ਨੋਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਾਈ ਅਤੇ ਇੱਕ ਦਰਜਨ ਕਰੀਬ ਗੰਭੀਰ ਰੂਪ ਵਿੱਚ ਜ਼ਖਮੀਆ ਹੋ ਗਏ । ਮੌਕੇ 'ਤੇ ਐਬੂਲੈਂਸ ਰਾਹੀ ਜ਼ਖਮੀਆ ਨੂੰ ਤਰਨਤਾਰਨ ਸਿਵਲ ਹਸਪਤਾਲ ਵਿੱਚ ਇਲਾਜ ਭੇਜ਼ ਦਿੱਤਾ ਗਿਆ। ਉਨ੍ਹਾਂ ਵਿੱਚੋਂ ਕੁਝ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀਆ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਸ਼ਰਮਨਾਕ ! ਅਧਿਆਪਕ ਨੇ ਕੁੱਤੇ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ