ਅੰਮ੍ਰਿਤਸਰ: ਦੇਰ ਰਾਤ ਅੰਮ੍ਰਿਤਸਰ ਦੇ ਫੋਰਸ ਚੌਕ (force chownk Amritsar) 'ਚ ਇੱਕ ਦਰਦਨਾਕ ਸੜਕ ਹਾਦਸਾ (road accident) ਵਾਪਰਿਆ। ਦਰਅਸਲ ਇੱਕ ਤੇਜ਼ ਰਫ਼ਤਾਰ ਕਾਰ ਚਲਾਕ ਨੇ ਇੱਕ ਰੇਹੜੀ ਵਾਲੇ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਰੇਹੜੀ ਚਾਲਕ ਗੰਭੀਰ ਜ਼ਖਮੀ ਹੋ ਗਿਆ।
ਜਾਣਕਾਰੀ ਮੁਤਾਬਕ ਦੇਰ ਰਾਤ ਸ਼ਹਿਰ ਦੇ ਫੋਰਸ ਚੌਕ 'ਚ ਇੱਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਇੱਕ ਰੇਹੜੀ ਵਾਲੇ ਨੂੰ ਪਿੱਛੋਂ ਟੱਕਰ ਮਾਰ ਦਿੱਤੀ। ਇਸ ਦੌਰਾਨ ਰੇਹੜੀ ਵਾਲਾ ਗੰਭੀਰ ਜ਼ਖਮੀ ਹੋ ਗਿਆ। ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਸ ਹਾਦਸੇ 'ਚ ਰੇਹੜੀ ਚਾਲਕ ਦਾ ਸਾਰਾ ਸਮਾਨ ਨੁਕਸਾਨਿਆ ਗਿਆ ਤੇ ਕਾਰ ਦਾ ਵੀ ਨੁਕਸਾਨ ਹੋਇਆ ਹੈ।
ਰਾਹਗੀਰਾਂ ਨੇ ਸੜਕ ਹਾਦਸੇ ਦੀ ਸੂਚਨਾ ਪੁਲਿਸ ਨੂੰ ਦਿੱਤੀ, ਪੁਲਿਸ ਨੇ ਮੌਕੇ 'ਤੇ ਪੁੱਜ ਕੇ ਜ਼ਖਮੀ ਰੇਹੜੀ ਵਾਲੇ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ (Private hospital) 'ਚ ਦਾਖਲ ਕਰਵਾਇਆ। ਜਿਥੇ ਡਾਕਟਰਾਂ ਵੱਲੋਂ ਉਸ ਦੀ ਹਾਲਤ ਗੰਭੀਰ ਦੱਸੀ ਗਈ। ਜ਼ਖਮੀ ਰੇਹੜੀ ਵਾਲੇ ਦੀ ਪਛਾਣ ਪ੍ਰੇਮ ਵਜੋਂ ਹੋਈ ਹੈ ਤੇ ਉਹ ਟਿੱਕੀ ਚਾਟ ਆਦਿ ਦੀ ਰੇਹੜੀ ਲਗਾ ਕੇ ਆਪਣਾ ਗੁਜ਼ਾਰਾ ਕਰਦਾ ਹੈ। ਪੀੜਤ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਪ੍ਰੇਮ ਦੇਰ ਰਾਤ ਰੇਹੜੀ ਲਗਾ ਕੇ ਲਾਰੈਂਸ ਰੋਡ ਤੋਂ ਘਰ ਆ ਰਿਹਾ ਸੀ ਕਿ ਰਸਤੇ 'ਚ ਇੱਕ ਕਾਰ ਚਾਲਕ ਨੇ ਉਸ ਨੂੰ ਪਿੱਛੋਂ ਟੱਕਰ ਮਾਰ ਦਿੱਤੀ। ਉਨ੍ਹਾਂ ਇਨਸਾਫ ਦੀ ਮੰਗ ਕਰਦਿਆਂ ਕਾਰ ਚਾਲਕ ਖਿਲਾਫ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।
ਦੂਜੇ ਪਾਸੇ ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਹਾਦਸੇ ਵਾਲੀ ਥਾਂ ਦੀ ਜਾਂਚ ਕੀਤੀ ਹੈ। ਉਨ੍ਹਾਂ ਨੇ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀ ਰੇਹੜੀ ਚਾਲਕ ਦੀ ਹਾਲਤ ਗੰਭੀਰ ਹੈ ਜਿਸ ਕਾਰਨ ਉਸ ਦਾ ਬਿਆਨ ਨਹੀਂ ਲਿਆ ਜਾ ਸਕਦਾ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਤੇ ਫਰਾਰ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਜਲੰਧਰ ‘ਚ ਗੁੰਡਾਦਰਦੀ ਦਾ ਹੋਇਆ ਨੰਗਾ ਨਾਚ