ਅੰਮ੍ਰਿਤਸਰ: ਆਏ ਦਿਨ ਲੁੱਟ ਖੋਹ ਦੀਆਂ ਘਟਨਾਵਾਂ ਵਾਪਰੀਆਂ ਰਹਿੰਦੀਆਂ ਹਨ। ਜਿਨ੍ਹਾਂ ਨੂੰ ਸੁਣ ਕੇ ਡਰ ਵੀ ਲੱਗਦਾ ਹੈ ਅਤੇ ਹੈਰਾਨੀ ਵੀ ਹੁੰਦੀ ਹੈ। ਇਸੇ ਤਰ੍ਹਾਂ ਹੀ ਅੰਮ੍ਰਿਤਸਰ ਵਿਖੇ ਦਿਨ ਦਿਹਾੜੇ ਬਜੁਰਗ ਮਹਿਲਾ ਨਾਲ ਲੁੱਟ(Daytime robbery with an elderly woman at Amritsar) ਦੀ ਵਾਰਦਾਤ ਸਾਹਮਣੇ ਆਈ ਹੈ।
ਜਿਥੇ ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮਾਮਲਾ ਅੰਮ੍ਰਿਤਸਰ ਦੇ ਥਾਣਾ ਸਦਰ ਦੇ ਅਧੀਨ ਆਉਂਦੇ ਇਲਾਕੇ (The robbery took place in the area under Sadar police station) ਦਾ ਹੈ, ਜਿਥੇ ਦਿਨ ਦਿਹਾੜੇ ਇੱਕ ਬਜੁਰਗ ਮਹਿਲਾ ਕੋਲੋ 2 ਮੋਟਰਸਾਈਕਲ ਸਵਾਰ ਵਿਅਕਤੀ ਸੋਨੇ ਦੀਆਂ ਵਾਲੀਆਂ ਖੋਹ ਕੇ ਫਰਾਰ ਹੋ ਗਏ।
ਇਹ ਸਾਰੀ ਘਟਨਾ ਉਥੇ ਲੱਗੇ ਵੱਖ ਵੱਖ ਸੀ.ਸੀ.ਟੀ.ਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਜਿਸ ਦੀ ਜਾਂਚ ਕਰ ਪੁਲਿਸ ਵਿਅਕਤੀਆਂ ਦੀ ਪਹਿਚਾਣ ਵਿਚ ਲੱਗ ਗਈ ਹੈ।
ਪੀੜਤ ਮਹਿਲਾ ਪਰਮਜੀਤ ਕੌਰ ਨੇ ਦੱਸਿਆ ਕਿ ਉਹ ਆਪਣੀ ਨੂੰਹ ਨਾਲ ਗੁਰਦੁਆਰੇ ਕੋਲ ਆਈ ਸੀ। ਜਿਥੇ ਪਹਿਲੇ ਤੋਂ ਹੀ ਮੌਜੂਦ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੇ ਸੋਨੇ ਦੀਆਂ ਵਾਲੀਆਂ ਖੋਹ ਕੇ ਫਰਾਰ ਹੋ ਗਏ ਹਨ।
ਇਹ ਵੀ ਪੜ੍ਹੋ:ਜਨਮਦਿਨ ਦੀ ਪਾਰਟੀ ਮੌਕੇ ਅੰਮ੍ਰਿਤਸਰ 'ਚ ਚੱਲੀ ਗੋਲੀ, 1 ਮੌਤ