ETV Bharat / crime

ਕੈਨੇਡਾ ਤੋਂ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ

author img

By

Published : Apr 24, 2022, 12:43 PM IST

Updated : Apr 24, 2022, 1:05 PM IST

ਤਾਰਨ ਤਾਰਨ ਦੇ ਇੱਕ ਰੈਸਟੋਰੈਂਟ ਵਿੱਚ ਮੋਟਰਸਾਈਕਲ ਸਵਾਰ ਵੱਲੋਂ ਕੈਨੇਡਾ ਤੋਂ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ (young man from Canada was shot dead) ਕਰ ਦੇਣ ਦੀ ਸੂਚਨਾ ਮਿਲੀ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਕਰਨੀ ਸ਼ੁਰੂ ਕੀਤੀ ਗਈ।

A young man from Canada has been shot dead police file case
ਕੈਨੇਡਾ ਤੋਂ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ

ਤਾਰਨ ਤਾਰਨ: ਬੀਤੀ ਦੇਰ ਰਾਤ ਕਰੀਬ ਇੱਕ ਵਜੇ ਸ਼ਹਿਰ ਦੇ ਰੈਸਟੋਰੈਂਟ ਵਿੱਚ ਮੋਟਰਸਾਈਕਲ ਸਵਾਰ ਵੱਲੋਂ ਕੈਨੇਡਾ ਤੋਂ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ (young man from Canada was shot dead) ਕਰ ਦੇਣ ਦੀ ਸੂਚਨਾ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਥਾਣਾ ਸਿਟੀ ਮੁਖੀ ਸਬ ਇੰਸਪੈਕਟਰ ਬਲਜੀਤ ਕੌਰ ਸਮੇਤ ਪੁਲਿਸ ਪਾਰਟੀ ਮੌਕੇ ’ਤੇ ਪਹੁੰਚ ਗਈ। ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਕਰਨੀ ਸ਼ੁਰੂ ਕੀਤੀ ਗਈ। ਪੁਲਿਸ ਨੇ ਜਾਣਕਾਰੀ ਦਿੱਤੀ ਹੈ ਮੁਲਜਮਾਂ ਨੂੰ ਕਾਬੂ ਕਰ ਲਿਆ ਹੈ।

ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਜਤਿੰਦਰਪਾਲ ਸਿੰਘ ਵਾਸੀ ਪਿੰਡ ਸੁਹਾਵਾ ਜ਼ਿਲ੍ਹਾ ਤਰਨਤਾਰਨ ਕੈਨੇਡਾ ਤੋਂ ਕੁਝ ਦਿਨ ਪਹਿਲਾਂ ਆਪਣੇ ਪਿੰਡ ਆਇਆ ਸੀ। ਬੀਤੀ ਰਾਤ ਜਤਿੰਦਰਪਾਲ ਸਿੰਘ ਆਪਣੇ ਦੋਸਤਾਂ ਨਾਲ ਤਰਨਤਾਰਨ ਸ਼ਹਿਰ ਦੇ ਰੈਸਟੋਰੈਂਟ ਵਿੱਚ ਖਾਣਾ ਖਾਣ ਲਈ ਗਇਆ ਸੀ। ਕਰੀਬ ਇੱਕ ਵਜੇ ਉਸ ਦੀ ਸਥਾਨਕ ਚਾਰ ਖੱਬਾ ਚੌਕ ਨਜ਼ਦੀਕ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਫਰਾਰ ਹੋ ਗਏ। ਇਸ ਦੌਰਾਨ ਗੰਭੀਰ ਹਾਲਤ ਵਿਚ ਜਤਿੰਦਰਪਾਲ ਸਿੰਘ ਨੂੰ ਜਦੋਂ ਹਸਪਤਾਲ ਲਿਜਾਇਆ ਗਿਆ ਤਾਂ ਉਥੇ ਉਸਦੀ ਮੌਤ ਹੋ ਗਈ।

ਜ਼ਿਕਰਯੋਗ ਹੈ ਕਿ ਮਰਨ ਵਾਲਾ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੀ ਮੌਤ ਤੋਂ ਬਾਅਦ ਵਾਰਦਾਤ ਦੀ ਸੂਚਨਾ ਮਿਲਣ 'ਤੇ ਥਾਣਾ ਸਿਟੀ ਪੁਲਿਸ ਵੱਲੋਂ ਸ਼ਹਿਰ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਕਤਲ ਕੇਸ ਨੂੰ ਥਾਣਾ ਸਿਟੀ ਪੁਲਸ ਵੱਲੋਂ ਜਲਦ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਮੁਲਜ਼ਮਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: ਰਾਂਚੀ 'ਚ ਅਮਰੀਕੀ ਨਾਗਰਿਕ ਦੀ ਮਿਲੀ ਲਾਸ਼

Last Updated : Apr 24, 2022, 1:05 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.