ETV Bharat / crime

ਪੁਰਾਣੀ ਰੰਜਿਸ਼ ਦੇ ਚਲਦੇ ਨੌਜਵਾਨ ਨੇ ਦੋਸਤ ਦੇ ਘਰ 'ਚ ਅੱਗ ਲਾਉਣ ਦੀ ਕੀਤੀ ਕੋਸ਼ਿਸ਼ - ਅੱਗ ਲਾਉਣ ਦਾ ਮਾਮਲਾ

ਅੰਮ੍ਰਿਤਸਰ ਦੇ ਗੋਲਡਨ ਐਵਨਿਉ ਵਿੱਚ ਦੇਰ ਰਾਤ ਪੁਰਾਣੀ ਰੰਜਿਸ਼ ਦੇ ਚਲਦੇ ਇੱਕ ਨੌਜਵਾਨ ਨੇ ਇੱਕ ਘਰ 'ਚ ਅੱਗ ਲਾਉਣ ਦੀ ਕੋਸ਼ਿਸ਼ ਕੀਤੀ। ਇਹ ਘਟਨਾ ਸੀਸੀਟੀਵੀ ਕੈਮਰੇ 'ਚ ਹੋ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਨੌਜਵਾਨ ਨੇ ਦੋਸਤ ਦੇ ਘਰ 'ਚ ਅੱਗ ਲਾਉਣ ਦੀ ਕੀਤੀ ਕੋਸ਼ਿਸ਼

author img

By

Published : Mar 18, 2021, 10:00 AM IST

ਅੰਮ੍ਰਿਤਸਰ : ਆਏ ਦਿਨ ਸ਼ਹਿਰ ਵਿੱਚ ਲਗਾਤਾਰ ਅਪਰਾਧਕ ਮਾਮਲੇ ਵੱਧਦੇ ਜਾ ਰਹੇ ਹਨ। ਅੰਮ੍ਰਿਤਸਰ ਦੇ ਗੋਲਡਨ ਐਵਨਿਉ ਵਿੱਚ ਦੇਰ ਰਾਤ ਪੁਰਾਣੀ ਰੰਜਿਸ਼ ਦੇ ਚਲਦੇ ਇੱਕ ਨੌਜਵਾਨ ਨੇ ਇੱਕ ਘਰ 'ਚ ਅੱਗ ਲਾਉਣ ਦੀ ਕੋਸ਼ਿਸ਼ ਕੀਤੀ। ਇਹ ਘਟਨਾ ਸੀਸੀਟੀਵੀ ਕੈਮਰੇ 'ਚ ਹੋ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਨੌਜਵਾਨ ਨੇ ਦੋਸਤ ਦੇ ਘਰ 'ਚ ਅੱਗ ਲਾਉਣ ਦੀ ਕੀਤੀ ਕੋਸ਼ਿਸ਼

ਇਸ ਬਾਰੇ ਪੀੜਤ ਨੌਜਵਾਨ ਗੌਤਮ ਨੇ ਦੱਸਿਆ ਕਿ ਉਸ ਨੇ ਆਪਣੇ ਦੋਸਤ ਸਾਹਿਲ ਕੋਲੋਂ ਪੈਸੇ ਲੈਣੇ ਸਨ। ਪੈਸੇ ਦੇ ਲੈਣ ਦੇਣ ਕਾਰਨ ਉਨ੍ਹਾਂ ਦਾ ਆਪਸੀ ਝਗੜਾ ਹੋ ਗਿਆ ਸੀ ਤੇ ਉਨ੍ਹਾਂ ਦੀ ਬੋਲਚਾਲ ਵੀ ਬੰਦ ਸੀ। ਬੀਤੀ ਰਾਤ ਰੰਜਿਸ਼ ਦੇ ਚਲਦੇ ਸਾਹਿਲ ਨੇ ਉਨ੍ਹਾਂ ਦੇ ਘਰ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ। ਪੀੜਤ ਪਰਿਵਾਰ ਨੇ ਦੱਸਿਆ ਕਿ ਅੱਗ ਲਾਉਣ ਵਾਲਾ ਨੌਜਵਾਨ ਸਾਹਿਲ ਉਨ੍ਹਾਂ ਦੇ ਘਰ ਆਉਂਦਾ ਜਾਂਦਾ ਹੈ ਤੇ ਉਨ੍ਹਾਂ ਦੇ ਪੁੱਤਰ ਗੌਤਮ ਦਾ ਦੋਸਤ ਵੀ ਸੀ। ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਦੋਹਾਂ ਵਿਚਾਲੇ ਝਗੜਾ ਹੋਇਆ ਸੀ। ਪੀੜਤ ਪਰਿਵਾਰ ਦੇ ਮੈਂਬਰਾਂ ਨੇ ਕਿਹਾ ਕਿ ਅਸਲ ਵਿੱਚ ਸਾਹਿਲ ਉਨ੍ਹਾਂ ਦੀ ਕਾਰ ਨੂੰ ਅੱਗ ਲਾਉਣਾ ਚਾਹੁੰਦਾ ਸੀ, ਪਰ ਘਰ ਦੇ ਬਾਹਰ ਕਾਰ ਖੜੀ ਨਾ ਵੇਖ ਕੇ ਉਸ ਨੇ ਉਨ੍ਹਾਂ ਦੇ ਘਰ ਅੰਦਰ ਅੱਗ ਲਾ ਦਿੱਤੀ। ਪੀੜਤ ਪਰਿਵਾਰ ਨੇ ਕਿਹਾ ਕਿ ਉਹ ਸਬੰਧ ਵਿੱਚ ਪੁਲਿਸ ਨੂੰ ਸੁਚਿਤ ਕਰ ਚੁੱਕੇ ਹਨ ,ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ।

ਉਥੇ ਹੀ ਦੂਜੇ ਪਾਸੇ ਜਾਂਚ ਕਰਨ ਪੁੱਜੇ ਪੁਲਿਸ ਅਧਿਕਾਰੀਆਂ ਨੇ ਕਿਹਾ ਉਨ੍ਹਾਂ ਨੇ ਘਟਨਾ ਸਬੰਧੀ ਸੀਸੀਟੀਵੀ ਫੁਟੇਜ ਲੈ ਲਈ ਹੈ। ਉਨ੍ਹਾਂ ਵੱਲੋਂ ਜਲਦ ਹੀ ਮੁਲਜ਼ਮ ਸਾਹਿਲ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.