ਚੰਡੀਗੜ੍ਹ: ਕਾਂਗਰਸ ਨੇ ਬਠਿੰਡਾ ਤੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨ ਦਿੱਤੇ ਹਨ। ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਤੇ ਬਠਿੰਡਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਟਿਕਟ ਦਿੱਤੀ ਗਈ ਹੈ।
ਦੱਸ ਦਈਏ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਤੇ ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਹਨ। ਅਮਰਿੰਦਰ ਸਿੰਘ ਰਾਜਾ ਵੜਿੰਗ ਹੁਣ ਬਠਿੰਡਾ ਤੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਟੱਕਰ ਦੇਣਗੇ।
ਸ਼ੇਰ ਸਿੰਘ ਘੁਬਾਇਆ ਦੀ ਗੱਲ ਕਰੀਏ ਤਾਂ ਉਹ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਹਨ ਤੇ ਉਨ੍ਹਾਂ 2014 ਦੀਆਂ ਲੋਕਸਭਾ ਚੋਣਾਂ ਅਕਾਲੀ ਦਲ-ਭਾਜਪਾ ਦੀ ਸੀਟ ਤੋਂ ਲੜੀਆਂ ਸਨ ਤੇ ਬਾਅਦ 'ਚ ਅਕਾਲੀ ਦਲ ਦਾ ਲੜ੍ਹ ਛੱਡ ਉਹ ਕਾਂਗਰਸ 'ਚ ਸ਼ਾਮਿਲ ਹੋ ਗਏ ਸਨ। ਉਨ੍ਹਾਂ ਦੇ ਪੁੱਤਰ ਦਵਿੰਦਰ ਸਿੰਘ ਘੁਬਾਇਆ ਕਾਂਗਰਸੀ ਵਿਧਾਇਕ ਹਨ।