ਲੁਧਿਆਣਾ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਇਸ ਮੌਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸ਼ਹਿਰ ਵਿੱਚ ਚੋਣ ਪ੍ਰਚਾਰ ਕਰਨ ਲਈ ਪੁੱਜ ਗਏ ਹਨ।
ਰਾਹੁਲ ਗਾਂਧੀ ਮੁੱਲਾਂਪੁਰ ਦਾਖਾ ਦੇ ਦੁਸ਼ਹਿਰਾ ਗਰਾਊਂਡ 'ਚ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਇਸ ਚੋਣ ਰੈਲੀ ਦੌਰਾਨ ਰਾਹੁਲ ਗਾਂਧੀ ਲੋਕ ਸਭਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਚੋਣ ਰੈਲੀ ਕਰ ਰਹੇ ਹਨ। ਇਸ ਰੈਲੀ ਵਿੱਚ ਕਾਂਗਰਸ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਵਰਕਰ ਸ਼ਾਮਲ ਹਨ।