ਨਵੀਂ ਦਿੱਲੀ: ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਟਿਕਟ ਮਿਲਣ ਤੋਂ ਬਾਅਦ ਬੰਗਾਲ ਸਾਹਿਬ ਗੁਰਦੁਆਰਾ ਮੱਥਾ ਟੇਕਣ ਪੁੱਜੇ। ਇਸ ਦੌਰਾਨ ਉਨ੍ਹਾਂ ਟਿਕਟ ਦੇਣ ਲਈ ਭਾਰਤੀ ਜਨਤਾ ਪਾਰਟੀ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਹ ਖ਼ੁਸ਼ਕਿਸ਼ਮਤ ਹਨ ਜੋ ਉਨ੍ਹਾਂ ਨੂੰ ਭਾਜਪਾ ਨੇ ਮੌਕਾ ਦਿੱਤਾ ਹੈ।
ਕੇਂਦਰੀ ਮੰਤਰੀ ਨੇ ਕਿਹਾ ਕਿ ਉਹ 2 ਦਿਨਾਂ ਤੱਕ ਅੰਮ੍ਰਿਤਸਰ ਜਾ ਕੇ ਦਰਬਾਰ ਸਾਹਿਬ ਨਤਮਸਤਕ ਹੋਣਗੇ। ਇਸ ਤੋਂ ਬਾਅਦ ਉਹ ਚੋਣ ਪ੍ਰਚਾਰ ਸ਼ੁਰੂ ਕਰਨਗੇ। ਮੰਤਰੀ ਨੇ ਚੋਣ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ਉਹ ਲੋਕਾਂ ਨਾਲ ਆਉਣ ਵਾਲੇ 5 ਸਾਲਾਂ ਲਈ ਰੋਡ ਮੈਪ ਤਿਆਰ ਕਰਨਗੇ।
ਇਸ ਦੇ ਨਾਲ ਹੀ ਉਨ੍ਹਾਂ ਕਾਂਗਰਸ ਤੇ ਨਿਸ਼ਾਨਾਂ ਸਾਧਦਿਆਂ ਕਿਹਾ ਕਿ ਕਾਂਗਰਸ ਹੁਣ ਸਿਰਫ਼ ਇੱਕ ਪਰਿਵਾਰ ਦੀ ਪਾਰਟੀ ਬਣ ਕੇ ਰਹਿ ਗਈ ਹੈ। ਇਸ ਦੇ ਨਾਲ ਹੀ ਕਿਹਾ ਕਿ ਕਾਂਗਰਸ ਨੇ ਅੰਮ੍ਰਿਤਸਰ ਵਿੱਚ ਵਿਕਾਸ ਦੇ ਕੰਮਾਂ ਨੂੰ ਠੱਪ ਕਰ ਦਿੱਤਾ ਹੈ ਜੋ ਹੁਣ ਮੁੜ ਤੋਂ ਸ਼ੁਰੂ ਕੀਤੇ ਜਾਣਗੇ।