ETV Bharat / elections

ਖਹਿਰਾ ਇੱਕ ਮੌਕਾਪ੍ਰਸਤ ਨੇਤਾ: ਅਮਨ ਅਰੋੜਾ - khalra

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ 'ਆਪ' ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਨੇ ਤਰਨਤਾਰਨ ਤੋਂ ਆਪਣੇ ਚੋਣ ਪ੍ਰਚਾਰ ਦਾ ਆਗਾਜ਼ ਕੀਤਾ। ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਤੇ ਸੁਖਪਾਲ ਖਹਿਰਾ 'ਤੇ ਤੰਜ਼ ਕੱਸੇ। ਅਰੋੜਾ ਨੇ ਕਿਹਾ ਕਿ ਬੀਬੀ ਖਾਲੜਾ ਲਈ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ।

ਖਹਿਰਾ ਇੱਕ ਮੌਕਾਪ੍ਰਸਤ ਨੇਤਾ: ਅਰੋੜਾ
author img

By

Published : Apr 21, 2019, 8:02 AM IST

ਤਰਨਤਾਰਨ: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਵੱਲੋਂ ਮੈਦਾਨ ਵਿੱਚ ਉਤਾਰੇ ਗਏ ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਨੇ ਆਪਣੇ ਚੋਣ ਪ੍ਰਚਾਰ ਦਾ ਆਗਾਜ਼ ਤਰਨਤਾਰਨ ਤੋਂ ਕੀਤਾ। ਇਸ ਮੌਕੇ ਤਰਨਤਾਰਨ ਵਿਖੇ ਇੱਕ ਚੋਣ ਜਲਸੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਵਿਸ਼ੇਸ਼ ਤੌਰ 'ਤੇ ਪਹੁੰਚੇ। ਅਰੋੜਾ ਵੱਲੋਂ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਦਿੱਲੀ ਵਿਖੇ ਬਣੀ ਸਰਕਾਰ ਨੇ ਜਨਹਿੱਤ ਲਈ ਵੱਡੇ-ਵੱਡੇ ਕੰਮ ਕੀਤੇ ਹਨ ਅਤੇ ਪੰਜਾਬ ਵਿੱਚ ਵੀ ਉਨ੍ਹਾਂ ਦੇ ਜੇ ਮੈਂਬਰ ਪਾਰਲੀਮੈਂਟ ਚੁਣੇ ਜਾਂਦੇ ਹਨ ਤੇ ਉਹ ਹਲਕੇ ਦੇ ਲੋਕਾਂ ਦੀ ਆਵਾਜ਼ ਬਣ ਕੇ ਹਰ ਮੁੱਦਾ ਪਾਰਲੀਮੈਂਟ ਵਿੱਚ ਚੁਕਣਗੇ।

ਇਸ ਮੌਕੇ ਅਮਨ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੇ ਸ਼ਹੀਦ ਜਸਵੰਤ ਸਿੰਘ ਖਾਲੜਾ, ਜਿਨ੍ਹਾਂ ਵੱਲੋਂ ਅੱਤਵਾਦ ਸਮੇਂ ਪੁਲਿਸ ਵੱਲੋਂ ਮਾਰੇ ਗਏ ਅਣਪਛਾਤੇ ਲੋਕਾਂ ਦੀਆਂ ਲਾਸ਼ਾਂ ਦਾ ਮੁੱਦਾ ਉਠਾਇਆ ਗਿਆ ਸੀ। ਉਸ ਸਮੇਂ ਦੀ ਕਾਂਗਰਸ ਸਰਕਾਰ ਨੇ ਉਨ੍ਹਾਂ ਨੂੰ ਸ਼ਹੀਦ ਕਰ ਦਿੱਤਾ ਸੀ। ਖਾਲੜਾ ਦੀ ਸ਼ਹੀਦੀ ਦਾ ਸਿਆਸੀ ਲਾਹਾ ਲੈਣ ਖਾਤਰ ਉਨ੍ਹਾਂ ਦੀ ਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਲਾਮ ਕਰਦੇ ਹਨ। ਬੀਬੀ ਖਾਲੜਾ ਨੂੰ ਸੁਖਪਾਲ ਸਿੰਘ ਖਹਿਰਾ ਦੀ ਪਾਰਟੀ ਵੱਲੋਂ ਚੋਣ ਨਹੀਂ ਲੜਣੀ ਚਾਹੀਦੀ ਹੈ, ਕਿਉਕਿ ਸੁਖਪਾਲ ਸਿੰਘ ਖਹਿਰਾ ਜਸਵੰਤ ਸਿੰਘ ਖਾਲੜਾ ਦੀ ਸ਼ਹੀਦੀ ਤੋਂ ਕੁੱਝ ਸਮਾਂ ਬਾਅਦ ਹੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।

ਵੀਡੀਓ
ਅਰੋੜਾ ਨੇ ਕਿਹਾ ਕਿ ਇਨਸਾਨ ਉਸ ਪਾਰਟੀ ਨੂੰ ਹੀ ਅਪਨਾਉਂਦਾ ਹੈ, ਜਿਸ ਦੀ ਵਿਚਾਰਧਾਰਾ ਉਸ ਨੂੰ ਚੰਗੀ ਲੱਗੇ। ਖਹਿਰਾ ਪਹਿਲਾਂ ਅਕਾਲੀ ਦਲ, ਫਿਰ ਕਾਂਗਰਸ ਅਤੇ ਬਾਅਦ 'ਚ ਆਮ ਆਦਮੀ ਪਾਰਟੀ ਵਿੱਚ ਆ ਕੇ ਕੰਮ ਕਰਦੇ ਰਹੇ ਹਨ। ਉਨ੍ਹਾਂ ਨੇ ਖਹਿਰਾ ਨੂੰ ਮੌਕਾਪ੍ਰਸਤ ਰਾਜਨੀਤਿਕ ਦੱਸਦਿਆਂ ਕਿਹਾ ਕਿ ਉਹ ਆਪਣੇ ਲਾਹੇ ਲਈ ਕਿਤੋਂ ਤੱਕ ਵੀ ਜਾ ਸਕਦਾ ਹਨ। ਉਨ੍ਹਾਂ ਕਿਹਾ ਕਿ ਬੀਬੀ ਖਾਲੜਾ ਲਈ ਉਨ੍ਹਾਂ ਦੀ ਪਾਰਟੀ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ, ਜੇਕਰ ਬੀਬੀ ਖਾਲੜਾ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੁੰਦੀ ਹੈ ਤਾਂ ਕੁੱਝ ਸੋਚਿਆ ਜਾ ਸਕਦਾ ਹੈ।ਇਸ ਮੌਕੇ ਸੰਬੋਧਨ ਕਰਦਿਆਂ ਮਨਜਿੰਦਰ ਸਿੰਘ ਸਿੱਧੂ ਨੇ ਲੋਕਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿਵਾਉਣ ਦਾ ਵਿਸ਼ਵਾਸ ਦਿਵਾਇਆ, ਉਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਜਿੱਤਣ ਤੋਂ ਬਾਅਦ ਉਹ ਲੋਕ ਸਭਾ ਮੈਂਬਰ ਨੂੰ ਮਿਲਣ ਵਾਲੀ ਤਨਖਾਹ ਖੁਦ ਨਾ ਲੈ ਕੇ ਲੋਕਾਂ 'ਤੇ ਖਰਚ ਕਰਨਗੇ। ਉਥੇ ਹੀ ਹਲਕੇ 'ਚ ਚੰਗੀ ਯੂਨੀਵਰਸਿਟੀ, ਵੱਡੀਆਂ ਇੰਡਸਟਰੀਆਂ ਅਤੇ ਹੋਰ ਵਿਕਾਸ ਦੇ ਕੰਮ ਕਰਵਾਉਣ ਲਈ ਸੰਸਦ ਦੇ ਵਿੱਚ ਆਵਾਜ਼ ਬੁਲੰਦ ਕਰਨਗੇ।

---------- Forwarded message ---------
From: Pawan Sharma <pawan.sharma@etvbharat.com>
Date: Sat, 20 Apr 2019 at 17:56
Subject: AAP Candidate Manjinder Singh Sidhu Chon Parchar
To: Punjab Desk <punjabdesk@etvbharat.com>

Pawan Sharma, TarnTaran                                         Date- 20/04/2019

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਪਾਰਟੀ ਦੇ ਆਗੂ ਅਮਨ ਅਰੋੜਾ ਵੱਲੋਂ ਕੀਤਾ ਗਿਆ ਚੋਣ ਪ੍ਰਚਾਰ
ਅਮਨ ਅਰੋੜਾ ਨੇ ਪੰਜਾਬ ਏਕਤਾ ਪਾਰਟੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਤੇ ਸਾਧੇ ਤਿੱਖੇ ਨਿਸ਼ਾਨੇ 
ਕਿਹਾ ਕਿ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਪਤਨੀ ਨੂੰ ਉਮੀਦਵਾਰ ਬਣਾ ਕੇ ਲੈਣਾ ਚਾਹੁੰਦੇ ਹਨ ਸਿਆਸੀ ਲਾਹਾ 
ਕਿਹਾ ਕਿ ਸਮੇਂ ਦੀ ਕਾਂਗਰਸ ਸਰਕਾਰ ਦੌਰਾਨ ਖਾਲੜਾ ਨੂੰ ਪੁਲਿਸ ਵੱਲੋਂ ਚੁੱਕ ਕੇ ਕੀਤਾ ਗਿਆ ਸੀ ਸ਼ਹੀਦ ਤੇ ਉਸੇ ਹੀ ਕਾਂਗਰਸ ਪਾਰਟੀ ਵਿੱਚ ਕਈ ਸਾਲ ਰਹਿ ਕੇ ਕੰਮ ਕਰ ਚੁੱਕੇ ਹਨ ਸੁਖਪਾਲ ਖਹਿਰਾ
ਖਡੂਰ ਸਾਹਿਬ ਹਲਕੇ ਤੋਂ ਪਾਰਟੀ ਉਮੀਦਵਾਰ ਵਾਪਸ ਲੈਣ ਦੀ ਚਰਚਾਵਾਂ ਤੇ ਵਿਰਾਮ ਲਗਾਉਦਿਆਂ ਕਿਹਾ ਕਿ ਪਾਰਟੀ ਵੱਲੋਂ ਆਪਣਾ ਉਮੀਦਵਾਰ ਵਾਪਸ ਨਹੀਂ ਲਿਆ ਜਾਵੇਗਾ
ਐਂਕਰ : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਵੱਲੋਂ ਮੈਦਾਨ ਵਿੱਚ ਉਤਾਰੇ ਗਏ ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਵੱਲੋਂ ਅੱਜ ਆਪਣੇ ਚੋਣ ਪ੍ਰਚਾਰ ਦਾ ਆਗਾਜ਼ ਤਰਨਤਾਰਨ ਤੋਂ ਕੀਤਾ ਗਿਆ। ਇਸ ਮੌਕੇ ਤਰਨਤਾਰਨ ਵਿਖੇ ਇੱਕ ਚੋਣ ਜਲਸੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਵਿਸ਼ੇਸ਼ ਤੌਰ ਤੇ ਪਹੁੰਚੇ। ਅਰੋੜਾ ਵੱਲੋਂ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਦਿੱਲੀ ਵਿਖੇ ਬਣੀ ਸਰਕਾਰ ਵੱਲੋਂ ਜਨਹਿੱਤ ਲਈ ਵੱਡੇ-ਵੱਡੇ ਕੰਮ ਕੀਤੇ ਗਏ ਹਨ ਅਤੇ ਪੰਜਾਬ ਵਿੱਚ ਵੀ ਉਨ੍ਹਾਂ ਦੇ ਜੇਕਰ ਮੈਂਬਰ ਪਾਰਲੀਮੈਂਟ ਚੁਣੇ ਜਾਂਦੇ ਹਨ ਤੇ ਉਹ ਹਲਕੇ ਦੇ ਲੋਕਾਂ ਦੀ ਆਵਾਜ਼ ਬਣ ਕੇ ਹਰ ਮੁੱਦਾ ਪਾਰਲੀਮੈਂਟ ਵਿੱਚ ਉਠਾਣਗੇ। ਇਸ ਮੌਕੇ ਅਮਨ ਅਰੋੜਾ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਉਨ੍ਹਾਂ ਨੇ ਜਿਥੇ ਪਾਰਟੀ ਦਾ ਏਜੰਡਾ ਵਿਸਥਾਰ ਨਾਲ ਦੱਸਿਆ, ਉਥੇ ਹੀ ਉਨ੍ਹਾਂ ਨੇ ਪਾਰਟੀ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਹੋਇਆ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸ਼ਹੀਦ ਜਸਵੰਤ ਸਿੰਘ ਖਾਲੜਾ, ਜਿਨ੍ਹਾਂ ਵੱਲੋਂ ਅੱਤਵਾਦ ਸਮੇਂ ਪੁਲਿਸ ਵੱਲੋਂ ਮਾਰੇ ਗਏ ਅਣਪਛਾਤੇ ਲੋਕਾਂ ਦੀਆਂ ਲਾਸ਼ਾਂ ਦਾ ਮੁੱਦਾ ਉਠਾਇਆ ਸੀ ਅਤੇ ਉਸ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਉਨ੍ਹਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ। ਖਾਲੜਾ ਦੀ ਸ਼ਹੀਦੀ ਦਾ ਸਿਆਸੀ ਲਾਹਾ ਲੈਣ ਖਾਤਰ ਉਨ੍ਹਾਂ ਦੀ ਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਲਾਮ ਕਰਦੇ ਹਨ। ਉਨ੍ਹਾਂ ਕਿਹਾ ਕਿ ਬੀਬੀ ਖਾਲੜਾ ਨੂੰ ਸੁਖਪਾਲ ਸਿੰਘ ਖਹਿਰਾ ਦੀ ਪਾਰਟੀ ਵੱਲੋਂ ਚੋਣ ਨਹੀਂ ਲੜਣੀ ਚਾਹੀਦੀ ਹੈ, ਕਿਉਕਿ ਸੁਖਪਾਲ ਸਿੰਘ ਖਹਿਰਾ ਜਸਵੰਤ ਸਿੰਘ ਖਾਲੜਾ ਦੀ ਸ਼ਹੀਦੀ ਤੋਂ ਕੁਝ ਸਮਾਂ ਬਾਅਦ ਹੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਅਰੋੜਾ ਨੇ ਕਿਹਾ ਕਿ ਇਨਸਾਨ ਉਸ ਪਾਰਟੀ ਨੂੰ ਹੀ ਅਪਨਾਉਦਾ ਹੈ, ਜਿਸ ਦੀ ਵਿਚਾਰਧਾਰਾ ਉਸਨੂੰ ਚੰਗੀ ਲੱਗੇ। ਉਨ੍ਹਾਂ ਕਿਹਾ ਕਿ ਖਹਿਰਾ ਪਹਿਲਾਂ ਅਕਾਲੀ ਦਲ, ਫਿਰ ਕਾਂਗਰਸ ਅਤੇ ਬਾਅਦ ਵਿੱਚ ਆਮ ਆਦਮੀ ਪਾਰਟੀ ਵਿੱਚ ਆ ਕੇ ਕੰਮ ਕਰਦੇ ਰਹੇ ਹਨ, ਉਨ੍ਹਾਂ ਨੇ ਖਹਿਰਾ ਨੂੰ ਮੌਕਾਪ੍ਰਸਤ ਰਾਜਨੀਤਿਕ ਦੱਸਦਿਆਂ ਕਿਹਾ ਕਿ ਉਹ ਆਪਣੇ ਲਾਹੇ ਲਈ ਕਿਤੋਂ ਤੱਕ ਵੀ ਜਾ ਸਕਦਾ ਹੈ। ਜਦ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਮੀਡੀਆ ਵਿੱਚ ਇਹ ਵੀ ਖ਼ਬਰਾਂ ਆਈਆ ਹਨ ਕਿ ਆਮ ਆਦਮੀ ਪਾਰਟੀ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿੱਚ ਆਪਣਾ ਖਡੂਰ ਸਾਹਿਬ ਤੋਂ ਉਤਾਰਿਆ ਗਿਆ ਉਮੀਦਵਾਰ ਵਾਪਸ ਲੈਣ ਦੀ ਸੰਭਾਵਨਾ ਹੈ। ਇਸ ਮੁੱਦੇ ਤੇ ਉਨ੍ਹਾਂ ਨੇ ਸਾਫ ਤੌਰ ਤੇ ਇਨਕਾਰ ਕਰਦਿਆਂ ਕਿਹਾ ਕਿ ਪਾਰਟੀ ਬੀਬੀ ਖਾਲੜਾ ਦਾ ਸਤਿਕਾਰ ਤਾਂ ਜ਼ਰੂਰ ਕਰਦੀ ਹੈ, ਲੇਕਿਨ ਜਿਸ ਪਾਰਟੀ ਵੱਲੋਂ ਉਨ੍ਹਾਂ ਵੱਲੋਂ ਚੋਣ ਲੜੀ ਜਾ ਰਹੀ ਹੈ, ਉਸ ਕਾਰਨ ਪਾਰਟੀ ਆਪਣਾ ਉਮੀਦਵਾਰ ਵਾਪਸ ਨਹੀਂ ਲੈਣਗੇ। ਉਨ੍ਹਾਂ ਕਿਹਾ ਕਿ ਬੀਬੀ ਖਾਲੜਾ ਲਈ ਉਨ੍ਹਾਂ ਦੀ ਪਾਰਟੀ ਦੇ ਦਰਵਾਜ਼ੇ ਖੁੱਲ੍ਹੇ ਹਨ, ਜੇਕਰ ਬੀਬੀ ਖਾਲੜਾ ਉਨ੍ਹਾਂ ਦੀ ਪਾਰਟੀ ਵਿੱਚ ਆਉਦੀ ਹੈ ਤਾਂ ਕੁਝ ਸੋਚਿਆ ਜਾ ਸਕਦਾ ਹੈ।
ਬਾਈਟ - ਅਮਨ ਅਰੋੜਾ, ਸੀਨੀਅਰ ਆਗੂ ਆਮ ਆਦਮੀ ਪਾਰਟੀ 

ਵਾਈਸ ਓਵਰ- ਇਸ ਮੌਕੇ ਸੰਬੋਧਨ ਕਰਦਿਆਂ ਮਨਜਿੰਦਰ ਸਿੰਘ ਸਿੱਧੂ ਨੇ ਜਿਥੇ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਉਣ ਦਾ ਵਿਸ਼ਵਾਸ ਦਿਵਾਇਆ, ਉਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਜਿੱਤਣ ਤੋਂ ਬਾਅਦ ਜਿਥੇ ਉਹ ਲੋਕ ਸਭਾ ਮੈਂਬਰ ਨੂੰ ਮਿਲਣ ਵਾਲੀ ਤਨਖਾਹ ਖੁਦ ਨਾ ਲੈ ਕੇ ਲੋਕਾਂ ਤੇ ਖਰਚ ਕਰਨਗੇ, ਉਥੇ ਹੀ ਹਲਕੇ ਵਿੱਚ ਚੰਗੀ ਯੂਨੀਵਰਸਿਟੀ, ਵੱਡੀਆਂ ਇੰਡਸਟਰੀਆਂ ਅਤੇ ਹੋਰ ਵਿਕਾਸ ਦੇ ਕੰਮ ਕਰਵਾਉਣ ਲਈ ਸੰਸਦ ਦੇ ਵਿੱਚ ਆਵਾਜ਼ ਬੁਲੰਦ ਕਰਨਗੇ। 
ਬਾਈਟ- ਮਨਜਿੰਦਰ ਸਿੰਘ ਸਿੱਧੂ, ਉਮੀਦਵਾਰ ਆਮ ਆਦਮੀ ਪਾਰਟੀ 

ਵਾਈਸ ਓਵਰ-ਹਰ ਪਾਰਟੀ ਦੇ ਉਮੀਦਵਾਰ ਵੱਲੋਂ ਆਪੋ ਆਪਣੇ ਏਜੰਡੇ ਦੱਸ ਕੇ ਜਿੱਤਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਇਹ ਤਾਂ 23 ਮਈ ਨੂੰ ਹੀ ਪਤਾ ਲੱਗੇਗਾ ਕਿ ਲੋਕ ਕਿਸ ਤੇ ਵਿਸ਼ਵਾਸ ਜਿਤਾਉਦੇ ਹਨ। 

ਪਵਨ ਸ਼ਰਮਾ, ਤਰਨਤਾਰਨ

ETV Bharat Logo

Copyright © 2025 Ushodaya Enterprises Pvt. Ltd., All Rights Reserved.