ETV Bharat / elections

ਕਿਰਨ ਖੇਰ ਨੇ ਬੱਚਿਆ ਤੋਂ ਲਗਵਾਏ ਨਾਅਰੇ, ਨੋਟਿਸ ਹੋਇਆ ਜਾਰੀ

ਭਾਜਪਾ ਉਮੀਦਵਾਰ ਕਿਰਨ ਖੇਰ ਨੂੰ ਕਾਰਨ ਦੱਸੋ ਨੋਟਿਸ ਜਾਰੀ, ਵੀਡੀਓ 'ਚ ਬੱਚਿਆ ਤੋਂ ਨਾਅਰੇ ਲਗਵਾਉਣ ਦਾ ਹੈ ਮਾਮਲਾ।

ੋੋੇੋ
author img

By

Published : May 4, 2019, 10:32 AM IST

Updated : May 4, 2019, 10:46 AM IST

ਚੰਡੀਗੜ੍ਹ: ਭਾਜਪਾ ਉਮੀਦਵਾਰ ਕਿਰਨ ਖੇਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਕਿਰਨ ਖੇਰ ਨੂੰ ਨੋਡਲ ਅਫ਼ਸਰ ਨੇ ਨੋਟਿਸ ਜਾਰੀ ਕੀਤਾ ਹੈ।

Notice issued to kiran kher for voilating code of conduct
ਕਿਰਨ ਖੇਰ ਨੂੰ ਜਾਰੀ ਕੀਤੇ ਗਏ ਨੋਟਿਸ ਦਾ ਕਾਪੀ।

ਦਰਅਸਲ, ਕਿਰਨ ਖੇਰ ਨੇ ਟਵਿੱਟਰ 'ਤੇ ਇੱਕ ਵੀਡੀਓ ਪੋਸਟ ਕੀਤੀ ਸੀ, ਜਿਸ 'ਚ ਬੱਚਿਆਂ ਤੋਂ ਵੋਟ ਫਾਰ ਕਿਰਨ ਖੇਰ ਤੇ ਅਬਕੀ ਬਾਰ ਮੋਦੀ ਸਰਕਾਰ ਦੇ ਨਾਅਰੇ ਲਗਵਾਏ ਗਏ ਸਨ। ਜਿਸ ਤੋਂ ਬਾਅਦ ਕਿਰਨ ਖੇਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।

ਦੱਸ ਦਈਏ ਕਿ ਕਿਰਨ ਖੇਰ ਦੀਆਂ ਮੁਸ਼ਕਲਾਂ ਹੋਰ ਵੀ ਵੱਧ ਸਕਦੀਆਂ ਹਨ। ਕਿਰਨ ਖੇਰ ਨੂੰ ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਇਲਡ ਰਾਇਟਸ ਵਲੋਂ ਵੀ ਨੋਟਿਸ ਜਾਰੀ ਕੀਤਾ ਜਾ ਸਕਦਾ ਹੈ।

ਚੋਣਾਂ ਮਗਰੋਂ ਕੈਪਟਨ ਦੀ ਵਜ਼ਾਰਤ 'ਚ ਵੱਡਾ ਫੇਰ ਬਦਲ ਹੋਵੇਗਾ: ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ 23 ਮਈ ਤੋਂ ਬਾਅਦ ਪੰਜਾਬ ਵਜ਼ਾਰਤ ਦੇ ਬਹੁਤ ਸਾਰੇ ਮੰਤਰੀ ਬਦਲ ਦਿੱਤੇ ਜਾਣਗੇ। ਪਾਰਟੀ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਤਾਨਾਸ਼ਾਹੀ ਨਿਰਦੇਸ਼ ਇੰਨ-ਬਿੰਨ ਲਾਗੂ ਕਰ ਦਿੱਤੇ ਗਏ ਤਾਂ ਮੌਜੂਦਾ ਵਜ਼ਾਰਤ ਦੇ 70 ਫੀਸਦੀ ਮੰਤਰੀ ਦੀਆਂ ਛਾਂਟੀ ਹੋ ਜਾਵੇਗੀ ਅਤੇ ਦੋ-ਤਿਹਾਈ ਪਾਰਟੀ ਵਿਧਾਇਕਾਂ ਨੂੰ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਉਮੀਦਵਾਰ ਨਹੀਂ ਬਣਾਇਆ ਜਾਵੇਗਾ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਮਰਿੰਦਰ ਸਿੰਘ ਨੇ ਆਪਣੇ ਕੈਬਨਿਟ ਸਾਥੀਆਂ ਨੂੰ  ਧਮਕੀ ਦਿੱਤੀ ਹੈ ਕਿ ਜੇਕਰ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਉਹਨਾਂ ਦੇ ਹਲਕਿਆਂ ਵਿਚ ਹਾਰ ਗਏ ਤਾਂ ਉਹਨਾਂ ਦੀਆਂ ਵਜ਼ੀਰੀਆਂ ਖੋਹ ਲਈਆਂ ਜਾਣਗੀਆਂ। ਉਹਨਾਂ ਕਿਹਾ ਕਿ ਇਸੇ ਤਰ੍ਹਾਂ ਕੈਪਟਨ ਨੇ ਆਪਣੇ ਪਾਰਟੀ ਵਿਧਾਇਕਾਂ ਨੂੰ ਇਹ ਕਹਿ ਕੇ ਧਮਕਾਇਆ ਹੈ ਕਿ ਜੇਕਰ ਲੋਕ ਸਭਾ ਚੋਣਾਂ ਦੌਰਾਨ ਉਹ ਆਪਣੇ ਵਿਧਾਨ ਸਭਾ ਹਲਕਿਆਂ ਅੰਦਰ ਕਾਂਗਰਸੀ ਉਮੀਦਵਾਰਾਂ ਦੀ ਜਿੱਤ ਯਕੀਨੀ ਨਾ ਬਣਾ ਪਾਏ ਤਾਂ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਹਨਾਂ ਨੂੰ ਪਾਰਟੀ ਟਿਕਟ ਹਾਸਿਲ ਕਰਨ ਦਾ ਖਿਆਲ ਛੱਡ ਦੇਣਾ ਚਾਹੀਦਾ ਹੈ।

ਅਮਰਿੰਦਰ ਸਿੰਘ ਉੱਤੇ ਨਿਸ਼ਾਨਾ ਸੇਧਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਪੂਰੇ ਸੂਬੇ ਵਿਚੋਂ ਮਿਲ ਰਹੀਆਂ ਰਿਪੋਰਟਾਂ ਅਨੁਸਾਰ ਕਾਂਗਰਸੀ ਉਮੀਦਵਾਰ ਉਹਨਾਂ ਲਗਭਗ 70 ਫੀਸਦੀ ਵਿਧਾਨ ਸਭਾ ਹਲਕਿਆਂ ਵਿਚ ਹਾਰ ਰਹੇ ਹਨ, ਜਿਹਨਾਂ ਦੀ ਨੁੰਮਾਇਦਗੀ ਵਿਧਾਨ ਸਭਾ ਦੇ ਮੰਤਰੀਆਂ ਵੱਲੋਂ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਚੋਣਾਂ ਤੋਂ ਬਾਅਦ ਪੰਜਾਬ ਕੈਬਨਿਟ ਅੰਦਰ ਵੱਡੇ ਫੇਰ-ਬਦਲ ਦੀ ਲੋੜ ਪਵੇਗੀ, ਕਿਉਂਕਿ ਮੌਜੂਦਾ ਮੰਤਰੀਆਂ ਨੂੰ ਆਪਣੀਆਂ ਕੁਰਸੀਆਂ ਛੱਡਣੀਆਂ ਪੈਣਗੀਆਂ। ਸਰਦਾਰ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਲਈ ਵੱਡੀ ਸਿਰਦਰਦੀ ਇਹ ਹੋਵੇਗੀ ਕਿ ਖਾਲੀ ਹੋਈਆਂ ਅਸਾਮੀਆਂ ਨੂੰ ਭਰਨ ਲਈ ਉਹਨਾਂ ਕੋਲ ਪੂਰੇ ਵਿਧਾਇਕ ਹੋਣਗੇ ਜਾਂ ਨਹੀਂ?

ਅਕਾਲੀ ਆਗੂ ਨੇ ਕਿਹਾ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਲਗਭਗ ਦੋ-ਤਿਹਾਈ ਵਿਧਾਨ ਸਭਾ ਹਲਕਿਆਂ ਵਾਸਤੇ ਨਵੇਂ ਉਮੀਦਵਾਰਾਂ ਦੀ ਤਲਾਸ਼ ਕਰਨੀ ਪਵੇਗੀ, ਕਿਉਂਕਿ ਆਪਣੇ ਵਿਧਾਨ ਸਭਾ ਹਲਕਿਆਂ ਅੰਦਰ ਕਾਂਗਰਸ ਨੂੰ ਜਿਤਾ ਨਾ ਸਕਣ ਵਾਲੇ ਮੌਜੂਦਾ ਵਿਧਾਇਕਾਂ ਨੂੰ ਪਾਰਟੀ ਵੱਲੋਂ ਟਿਕਟਾਂ ਨਹੀਂ ਦਿੱਤੀਆਂ ਜਾਣਗੀਆਂ।

ਮਜੀਠੀਆ ਨੇ ਕਿਹਾ ਕਿ ਹੋ ਰਹੀਆਂ ਲੋਕ ਸਭਾ ਚੋਣਾਂ ਅਮਰਿੰਦਰ ਸਿੰਘ ਸਰਕਾਰ ਦੀ ਕਾਰਗੁਜ਼ਾਰੀ ਉੱਪਰ ਇੱਕ ਫ਼ਤਵਾ ਹੋਣਗੀਆਂ। ਉਹਨਾਂ ਕਿਹਾ ਕਿ ਕਾਂਗਰਸੀ ਵਿਧਾਇਕਾਂ ਅੰਦਰ ਇਹ ਘੁਸਰ-ਫੁਸਰ ਚੱਲ ਪਈ ਹੈ ਕਿ ਲੋਕ ਸਭਾ ਚੋਣਾਂ ਵਿਚ ਮਾੜੇ ਨਤੀਜਿਆਂ ਲਈ ਮੁੱਖ ਮੰਤਰੀ ਦੀ ਕਾਰਗੁਜ਼ਾਰੀ ਜ਼ਿੰਮੇਵਾਰ ਹੋਵੇਗੀ, ਨਾ ਕਿ ਮੰਤਰੀਆਂ ਅਤੇ ਵਿਧਾਇਕਾਂ ਦੀ, ਜਿਹਨਾਂ ਦੀ ਸਰਕਾਰ ਅੰਦਰ ਕੋਈ ਸੁਣਵਾਈ ਹੀ ਨਹੀਂ ਹੈ।
Last Updated : May 4, 2019, 10:46 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.