ਸ੍ਰੀ ਮੁਕਤਸਰ ਸਾਹਿਬ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਹਲਕੇ ਦੇ ਪਿੰਡਾ ਵਿੱਚ ਚੋਣ ਪ੍ਰਚਾਰ ਕਰਨ ਪੁੱਜੇ। ਇਥੇ ਉਨ੍ਹਾਂ ਪਾਰਟੀ ਦੇ ਵਰਕਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲੋਕਾਂ ਨਾਲ ਗੱਲਬਾਤ ਅਤੇ ਪਿੰਡਵਾਸੀਆਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਲੋਕ ਸਭਾ ਚੋਣਾਂ ਦੇ ਮੁੱਦੇ ਤੇ ਗੱਲਬਾਤ ਕੀਤੀ। ਇਸ ਵਾਰ ਉਮੀਦਵਾਰਾਂ ਵੱਲੋਂ ਪਾਰਟੀਆਂ ਬਦਲੇ ਜਾਣ ਦੇ ਸਵਾਲ ਉੱਤੇ ਉਨ੍ਹਾਂ ਜਵਾਬ ਦਿੰਦੇ ਹੋਏ ਕਿਹਾ ਕਿ ਪਹਿਲਾਂ ਦੇ ਨੇਤਾ ਅਤੇ ਵਰਕਰ ਹਰ ਹਾਲ ਵਿੱਚ ਪਾਰਟੀ ਦੇ ਨਾਲ ਖੜ੍ਹੇ ਰਹਿੰਦੇ ਸਨ, ਚਾਹੇ ਉਨ੍ਹਾਂ ਨੂੰ ਟਿਕਟ ਮਿਲੇ ਜਾਂ ਨਾ ਮਿਲੇ।
ਨਵਜੋਤ ਸਿੰਘ ਸਿੱਧੂ ਵੱਲੋਂ ਮੁਸਲਮਾਨ ਭਾਈਚਾਰੇ ਦੇ ਇਕੱਠੇ ਹੋ ਜਾਣ 'ਤੇ ਕਾਂਗਰਸ ਦੀ ਸਰਕਾਰ ਦਾ ਬਣਨ ਨੂੰ ਯਕੀਨੀ ਵਾਲੇ ਬਿਆਨ ਉੱਤੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ 'ਤੇ ਅਫ਼ਸੋਸ ਹੁੰਦਾ ਹੈ। ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂ ਇੱਕ ਦੂਜੇ ਨੂੰ ਨੀਵਾਂ ਵਿਖਾਉਣ ਲਈ ਗਲਤ ਢੰਗ ਨਾਲ ਬਿਆਨ ਦਿੰਦੇ ਹਨ ਜਦਕਿ ਅੱਜ ਦੇ ਸਮੇਂ ਵਿੱਚ ਲੜਾਈ ਤਾਂ ਪਾਰਟੀ ਦੀਆਂ ਨੀਤੀਆਂ ਲਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਚਾਹੇ ਕੋਈ ਵੀ ਦੇਸ਼ ਦਾ ਪ੍ਰਧਾਨ ਮੰਤਰੀ ਬਣੇ ਪਰ ਅਸਲ ਮੁੱਦਾ ਦਾ ਪਾਰਟੀ ਦੀਆਂ ਨੀਤੀਆਂ ਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਆਈਜੀ ਵਿਜੇ ਕੁੰਵਰ ਪ੍ਰਤਾਪ ਦੇ ਤਬਾਦਲੇ ਦੇ ਮਾਮਲੇ ਉੱਤੇ ਪੁੱਛੇ ਗਏ ਸਵਾਲ ਤੇ ਕਿਹਾ ਕਿ ਇਹ ਕਾਂਗਰਸ ਅਤੇ ਆਪ ਪਾਰਟੀ ਦੀ ਮਿਲੀਭਗਤ ਹੈ। ਹਰ ਕੋਈ ਜਾਣਦਾ ਹੈ ਕਿ ਆਈਜੀ ਦਾ ਇਸ ਮਾਮਲੇ ਵਿੱਚ ਕੀ ਰੋਲ ਹੈ।