ETV Bharat / elections

ਤਲਵੰਡੀ ਸਾਬੋ 'ਚ ਚੋਣਾਂ ਦੌਰਾਨ ਗੋਲੀਆਂ ਚੱਲਣ ਦਾ ਮਾਮਲਾ, 12 ਵਿਰੁੱਧ ਮਾਮਲਾ ਦਰਜ

ਲੋਕ ਸਭਾ ਚੋਣਾਂ 2019 ਲਈ ਸੂਬੇ ਅੰਦਰ ਵੋਟਿੰਗ ਪ੍ਰਕਿਰਿਆ ਮੁਕਮੰਲ ਹੋਣ ਤੋਂ ਬਾਅਦ ਮੁੱਖ ਚੋਣ ਅਫ਼ਸਰ ਡਾ. ਐੱਸ ਕਰੁਣਾ ਰਾਜੂ ਨੇ ਮੀਡੀਆ ਨਾਲ ਗੱਲਬਾਤ ਕੀਤੀ। ਕਰਣਾ ਰਾਜੂ ਨੇ ਦਾਅਵਾ ਕੀਤਾ ਕਿ ਸੂਬੇ ਦੀਆਂ 13 ਲੋਕ ਸਭਾ ਸੀਟਾਂ ਲਈ ਵੋਟਾਂ ਪੈਣ ਦਾ ਕੰਮ ਅਮਨੋ-ਅਮਾਨ ਨਾਲ ਨੇਪਰੇ ਚੜੱ ਹੈ। ਉਨ੍ਹਾਂ ਕਿਹਾ ਕਿ ਕੁੱਝ ਮਾਮੂਲੀ ਘਟਨਾਵਾਂ ਨੂੰ ਛੱਡ ਕੇ ਵੋਟਾਂ ਪੈਣ ਦਾ ਅਮਲ ਸ਼ਾਂਤੀਪੂਰਣ ਰਿਹਾ ਅਤੇ ਲੋਕਾਂ ਨੇ ਬਿਨਾਂ ਕਿਸੇ ਡਰ ਭੈਅ ਤੋਂ ਹੁੰਮ ਹੁਮਾ ਕੇ ਆਪਣੇ ਜਮੂਹਰੀ ਹੱਕ ਦਾ ਇਸੇਤਮਾਲ ਕੀਤਾ।

author img

By

Published : May 20, 2019, 9:49 AM IST

dfdf

ਚੰਡੀਗੜ੍ਹ: ਮੁੱਖ ਚੋਣ ਅਫ਼ਸਰ ਡਾ. ਐੱਸ ਕਰੁਣਾ ਰਾਜੂ ਨੇ ਸੂਬੇ ਵਿੱਚ ਹੋਈਆਂ ਲੋਕ ਸਭਾ ਦੀਆਂ ਚੋਣਾਂ ਤੋਂ ਬਾਅਦ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੀਆਂ 13 ਲੋਕ ਸਭਾ ਸੀਟਾਂ ਲਈ ਵੋਟਾਂ ਪੈਣ ਦਾ ਕੰਮ ਅਮਨੋ-ਆਮਾਨ ਨਾਲ ਨੇਪਰੇ ਚੜਿਆ ਹੈ। ਸਿਰਫ਼ 03 ਘਟਨਾਵਾਂ ਨੂੰ ਛੱਡ ਕੇ ਵੋਟਾਂ ਪੈਣ ਦਾ ਅਮਲ ਸ਼ਾਂਤੀਪੂਰਣ ਰਿਹਾ ਅਤੇ ਲੋਕਾਂ ਨੇ ਬਿਨਾਂ ਕਿਸੇ ਡਰ ਭੈਅ ਤੋਂ ਹੁੰਮ-ਹੁਮਾ ਕੇ ਆਪਣੇ ਜਮੂਹਰੀ ਹੱਕ ਦਾ ਇਸੇਤਮਾਲ ਕੀਤਾ।

ਸੂਬੇ ਵਿੱਚ 62.07 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ। ਮੁੱਖ ਚੋਣ ਅਫ਼ਸਰ ਨੇ ਸੂਬੇ ਦੇ ਲੋਕਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੋਟਰਾਂ ਨੇ ਸ਼ਾਂਤਮਈ ਤਰੀਕੇ ਨਾਲ ਵੋਟਾਂ ਪਾ ਕੇ ਇੱਕ ਮਿਸਾਲ ਕਾਇਮ ਕੀਤੀ ਹੈ। ਇਸ ਮੌਕੇ ਚੋਣ ਅਧਿਕਾਰੀ ਨੇ ਆਂਗਨਵਾੜੀ ਵਰਕਰ, ਮਿਡ-ਡੇ ਮੀਲ ਵਰਕਰ, ਆਸ਼ਾ ਵਰਕਰ ਅਤੇ ਚੌਂਕੀਦਾਰਾਂ ਦਾ ਚੋਣਾਂ ਕਰਵਾਉਣ ਵਿੱਚ ਪਾਏ ਗਏ ਯੋਗਦਾਨ ਲਈ ਵਿਸ਼ੇਸ ਧੰਨਵਾਦ ਕੀਤਾ।

ਡਾ. ਕਰਣਾ ਰਾਜੂ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਬਿਨਾਂ ਕਿਸੇ ਪੱਖਪਾਤ ਦੇ ਸਾਫ਼-ਸੁਥਰੇ ਢੰਗ ਨਾਲ ਵੋਟਾਂ ਪੈਣ ਦੇ ਟੀਚੇ ਨੂੰ ਪੂਰਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਬੜੇ ਮਾਣ ਦੀ ਗੱਲ ਹੈ ਕਿ ਇਸ ਵਾਰ 117 ਅਜਿਹੇ ਪੋਲਿੰਗ ਬੂਥ ਕਾਇਮ ਕੀਤੇ ਗਏ ਜਿੱਥੇ ਸਿਰਫ਼ ਮਹਿਲਾ ਮੁਲਾਜ਼ਮ ਡਿਊਟੀ ’ਤੇ ਤਾਇਨਾਤ ਸਨ।

ਵੋਟਾਂ ਦੇ ਕੰਮ ਨੂੰ ਸਫ਼ਲਤਾ ਪੂਰਵਕ ਨੇਪਰੇ ਚੜਾਉਣ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ 17 ਜਨਰਲ ਓਬਜ਼ਰਵਰ, 7 ਪੁਲਿਸ ਓਬਜ਼ਰਵਰ ਅਤੇ 19 ਐਕਸਪੈਂਡੀਚਰ ਓਬਜ਼ਰਵਰ ਇਸ ਤੋਂ ਇਲਾਵਾ 9390 ਮਾਈਕਰੋ ਓਬਜ਼ਰਵਰ ਤਾਇਨਾਤ ਕੀਤੇ ਗਏ ਸਨ।

ਉਨਾਂ ਦੱਸਿਆ ਕਿ ਸਵੇਰੇ ਵੋਟਾਂ ਪਾਉਣ ਤੋਂ ਪਹਿਲਾਂ ਕਰਵਾਈ ਗਈ ਮੌਕ ਪੋਲ ਦੌਰਾਨ 290 ਬੈਲਟ ਯੂਨਿਟ, 219 ਕੰਟਰੋਲ ਯੂਨਿਟ ਅਤੇ 508 ਵੀ.ਵੀ.ਪੀ.ਏ.ਟੀ. ਮਸ਼ੀਨਾਂ ਬਦਲੀਆਂ ਗਈਆਂ, ਜਦੋਂ ਕਿ ਵੋਟਾਂ ਪੈਣ ਦੀ ਪ੍ਰਕਿਰਿਆ ਦੌਰਾਨ 169 ਬੈਲਟ ਯੂਨੀਟ, 88 ਕੰਟਰੋਲ ਯੂਨਿਟ ਅਤੇ 695 ਵੀ.ਵੀ.ਪੀ.ਏ.ਟੀ. ਮਸ਼ੀਨਾਂ ਨੂੰ ਬਦਲਿਆ ਗਿਆ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1.25 ਲੱਖ ਮੁਲਾਜ਼ਮਾਂ ਨੇ ਵੋਟਿੰਗ ਪ੍ਰਕਿਰਿਆ ਦੇ ਕੰਮ ਵਿੱਚ ਆਪਣੀ ਡਿਊਟੀ ਨਿਭਾਈ, ਜਦੋਂ ਕਿ ਸ਼ਾਂਤਮਈ ਤਰੀਕੇ ਨਾਲ ਚੋਣਾਂ ਕਰਵਾਉਣ ਲਈ 25000 ਤੋਂ ਵੱਧ ਕੇਂਦਰੀ ਨੀਮ ਸੁਰੱਖਿਆ ਬਲਾਂ ਦੇ ਜਵਾਨ ਅਤੇ 75000 ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੇ ਮੁਸਤੈਦੀ ਨਾਲ ਡਿਊਟੀ ਕੀਤੀ।

ਡਾ. ਰਾਜੂ ਨੇ ਦੱਸਿਆ ਕਿ ਵੋਟਿੰਗ ਦੌਰਾਨ ਖਡੂਰ ਸਾਹਿਬ ਦੇ ਪਿੰਡ ਸਰਾਲੀ ਕਲਾਂ ਪੁਲਿਸ ਸਟੇਸ਼ਨ ਵੈਰੋਵਾਲ ਵਿੱਚ ਇੱਕ ਕਾਂਗਰਸੀ ਵਰਕਰ ਬੰਟੀ ਦੇ ਕਤਲ ਹੋਣ ਦੀ ਘਟਨਾ ਸਾਹਮਣੇ ਆਈ ਅਤੇ ਇਸ ਸਬੰਧੀ ਜਾਂਚ ਕਰਾਉਣ 'ਤੇ ਪਾਇਆ ਗਿਆ ਕਿ ਇਹ ਘਟਨਾ ਪੁਰਾਣੀ ਰੰਜਿਸ਼ ਦੇ ਕਾਰਨ ਵਾਪਰੀ ਸੀ।

ਜਲੰਧਰ ਜ਼ਿਲ੍ਹੇ ਦੇ ਆਦਮਪੁਰ ਵਿਧਾਨ ਸਭਾ ਖ਼ੇਤਰ ਅਧੀਨ ਆਉਂਦੇ ਪਿੰਡ ਲੜੋਈ ਵਿੱਖੇ ਅਕਾਲੀ ਦਲ ਅਤੇ ਕਾਂਗਰਸ ਦੇ ਹਮਾਇਤੀਆਂ ਦੀ ਆਪਸੀ ਝੜਪ ਹੋਈ ਜਿਸ `ਤੇ ਪ੍ਰਸ਼ਾਸਨ ਵੱਲੋਂ ਕਾਬੂ ਪਾ ਲਿਆ ਗਿਆ।

ਬਠਿੰਡਾ ਦੇ ਤਲਵੰਡੀ ਸਾਬੋ ਹਲਕੇ ਵਿੱਚ ਵਾਪਰੀ ਘਟਨਾ ਦੌਰਾਨ ਖੁਸ਼ਬਾਜ ਜਟਾਣਾ ਵੱਲੋਂ ਦੇਸੀ ਪਿਸਤੌਲ ਨਾਲ ਫ਼ਾਇਰਿੰਗ ਕੀਤੀ ਗਈ ਸੀ ਅਤੇ ਘਟਨਾ ਵਿੱਚ 2 ਵਿਅਕਤੀ ਜ਼ਖਮੀ ਹੋ ਗਏ ਸਨ। ਕਰਣਾ ਰਾਜੂ ਨੇ ਕਿਹਾ ਕਿ ਜ਼ਖਮੀ ਵਿਅਕਤੀਆਂ ਵਿਚੋਂ ਕੋਈ ਵੀ ਗੋਲੀ ਨਾਲ ਜ਼ਖਮੀ ਨਹੀਂ ਹੋਇਆ ਸੀ। ਪੁਲਿਸ ਨੇ ਇਸ ਸਬੰਧੀ 12 ਵਿਅਕਤੀਆਂ ਖਿਲਾਫ਼ ਆਈ.ਪੀ.ਸੀ. ਦੀ ਧਾਰਾ 307, ਆਰਮਜ਼ ਐਕਟ ਅਤੇ ਐਸ.ਸੀ./ਐਸ.ਟੀ. ਅਧੀਨ ਮਾਮਲਾ ਦਰਜ ਕਰ ਪੜਾਤਾਲ ਸ਼ੁਰੂ ਕਰ ਦਿੱਤੀ ਹੈ।

ਫਿਰੋਜ਼ਪੁਰ ਦੇ ਹੱਕਾਵਾਲਾ ਪਿੰਡ ਵਿੱਚ 2 ਧੜਿਆਂ ਦਰਮਿਆਨ ਲੜਾਈ ਝਗੜੇ ਦੀ ਘਟਨਾ ਵਾਪਰੀ, ਜਿਸ ਵਿੱਚ 1 ਵਿਅਕਤੀ ਜ਼ਖ਼ਮੀ ਹੋ ਗਿਆ, ਜਦਕਿ 2 ਵਹੀਕਲਾਂ ਨੂੰ ਵੀ ਨੁਕਸਾਨ ਪੁੱਜਿਆ। ਇਸ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਚੋਣ ਅਧਿਕਾਰੀ ਨੇ ਦੱਸਿਆ ਕਿ ਫੇਸਬੁਕ `ਤੇ ਵੋਟ ਪਾਉਣ ਦੀ ਪ੍ਰਕਿਰਿਆ ਦੀ ਵੀਡੀਓ ਅਪਲੋਡ ਕਰਨ ਦੇ ਮਾਮਲੇ ਵਿੱਚ ਵੱਖ-ਵੱਖ ਧਾਰਾਵਾਂ ਅਧੀਨ 3 ਮਾਮਲੇ ਦਰਜ ਕੀਤੇ ਗਏ। ਇਹ ਮਾਮਲੇ ਰੂਪਨਗਰ, ਲੁਧਿਆਣਾ ਅਤੇ ਗੁਰਦਾਸਪੁਰ, ਵਿੱਚ ਦਰਜ ਹੋਏ ਹਨ।

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਡੇਰਾਬੱਸੀ ਮੁਬਾਰਕਪੁਰ ਰੋਡ `ਤੇ ਸਥਿਤ ਮੋਹਨ ਫਾਈਬਰ ਕੰਪਨੀ ਨੂੰ ਸੀਲ ਕਰ ਦਿੱਤਾ ਗਿਆ। ਕੰਪਨੀ ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਅਧੀਨ ਫੈਕਟਰੀ ਵਿੱਚ ਕੰਮ ਕਰਦੇ ਵਰਕਰਾਂ ਨੂੰ ਵੋਟ ਪਾਉਣ ਲਈ ਛੁੱਟੀ ਦੇਣ ਸਬੰਧੀ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਗਈ ਸੀ। ਕੰਪਨੀ ਵਿਰੁੱਧ ਕਿਰਤ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਵਿਭਾਗ ਵੱਲੋਂ ਸਬੰਧਤ ਧਾਰਾਵਾਂ ਅਧੀਨ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Intro:Body:

news 4

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.