ਚੰਡੀਗੜ੍ਹ: ਫਿਰੋਜ਼ਪੁਰ ਦੇ ਹਲਕਾ ਜ਼ੀਰਾ ਵਿੱਚ ਖਡੂਰ ਸਾਹਿਬ ਤੋਂ ਕਾਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਹੱਕ 'ਚ ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੋਣ ਪ੍ਰਚਾਰ ਕਰਨਗੇ।
ਜਾਣਕਾਰੀ ਮੁਤਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਲੋਕਸਭਾ ਹਲਕੇ ਖਡੂਰ ਸਾਹਿਬ ਦੇ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਇਸ ਦੇ ਲਈ ਉਹ ਜੰਡਿਆਲਾ ਗੁਰੂ ਵਿਖੇ ਚੋਣ ਰੈਲੀ ਕਰਨਗੇ ਅਤੇ ਜਸਬੀਰ ਸਿੰਘ ਡਿੰਪਾ ਦੇ ਹੱਕ ਵਿੱਚ ਜਨਤਾ ਤੋਂ ਵੋਟ ਅਪੀਲ ਕਰਨਗੇ ।