ਪਠਾਨਕੋਟ: ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਨੇ ਪਠਾਨਕੋਟ ਦੇ ਸੁਜਾਨਪੁਰ ਇਲਾਕੇ ਵਿੱਚ ਜਨ ਸਭਾਵਾਂ ਕੀਤੀਆਂ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾ ਕੇਵਲ ਪ੍ਰਚਾਰ ਕਰ ਰਹੇ ਹਨ ਬਲਕਿ ਭਾਸ਼ਣ ਦੇਣ ਦੇ ਬਜਾਏ ਜਨਤਾ ਨਾਲ ਸਿੱਧਾ ਰਾਬਤਾ ਕਾਇਮ ਵੀ ਕਰ ਰਹੇ ਹਨ। ਉਹ ਜਨਤਾ ਦੇ ਵਿੱਚ ਜਾ ਕੇ ਆਪਣੇ ਕੰਮਾਂ ਨੂੰ ਲੈਕੇ ਵੋਟ ਮੰਗ ਰਹੇ ਹਨ।
ਇਸ ਦੌਰਾਨ ਉਨ੍ਹਾਂ ਭਗਵੰਤ ਮਾਨ ਦੇ ਬਿਆਨ 'ਤੇ ਬੋਲਦੇ ਹੋਏ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਨਾ ਕੋਈ ਵਿਕਾਊ ਹੈ ਅਤੇ ਨਾ ਹੀ ਕਿਸੇ ਦੀ ਬੋਲੀ ਲਗਾਈ ਜਾ ਸਕਦੀ ਹੈ। ਭਗਵੰਤ ਮਾਨ ਆਪਣਾ ਕੰਮ ਲੈਕੇ ਜਨਤਾ ਵਿੱਚ ਜਾਏ ਤਦ ਹੀ ਪਤਾ ਚੱਲੇਗਾ ਕਿ ਕੋਣ ਵਿਕਿਆ ਹੋਇਆ ਹੈ ਅਤੇ ਕੌਣ ਟਿਕਿਆ ਹੋਇਆ ਹੈ।
ਕਿਸਾਨਾਂ ਦੇ ਮੰਡੀ ਵਿੱਚ ਪ੍ਰੇਸ਼ਾਨ ਹੋਣ ਵਾਲੇ ਮੁੱਦੇ 'ਤੇ ਬੋਲਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਮੋਦੀ ਸਰਕਾਰ ਨੇ ਜਾਣਬੁੱਝ ਕੇ ਪੰਜਾਬ ਦੇ ਚੋਣ ਆਖਰੀ ਪੜਾਅ ਵਿੱਚ ਰੱਖੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਉਹ ਸਮੇਂ ਹੈ, ਜਦ ਪੰਜਾਬ ਦਾ ਕਿਸਾਨ ਆਪਣੀ ਫਸਲ ਨੂੰ ਮੰਡੀਆਂ ਵਿੱਚ ਲੈਕੇ ਜਾਂਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਚੋਣ ਕਮਿਸ਼ਨ ਦੇ ਅੱਗੇ ਬੇਨਤੀ ਕੀਤੀ ਸੀ ਕਿ ਪੰਜਾਬ ਦੇ ਚੋਣ ਪਹਿਲੇ ਪੜਾਅ ਵਿੱਚ ਕਰਵਾ ਦਿੱਤੇ ਜਾਣ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਪ੍ਰੇਸ਼ਾਨ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਆਪਣੇ ਵਾਅਦਿਆਂ ਲਈ ਵਚਨਬੱਧ ਹੈ ਅਤੇ ਕਿਸੇ ਵੀ ਕਿਸਾਨ ਨੂੰ ਮੰਡੀਆਂ ਦੇ ਵਿੱਚ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ।
ਹਰਸਿਮਰਨ ਕੌਰ ਬਾਦਲ 'ਤੇ ਬੋਲਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੂੰ ਮੋਦੀ ਸਾਹਿਬ ਦਾ ਰੰਗ ਚੜ੍ਹਿਆ ਹੋਇਆ ਹੈ। ਨਾ ਮੋਦੀ ਸਾਹਿਬ ਜਨਤਾ ਦੇ ਸਵਾਲਾਂ ਦਾ ਜਵਾਬ ਅੱਜ ਦੇ ਪਾ ਰਹੇ ਹਨ ਅਤੇ ਨਾ ਹੀ ਹਰਸਿਮਰਨ ਕੌਰ ਬਾਦਲ ਜਨਤਾ ਦੇ ਸਵਾਲਾਂ ਦਾ ਜਵਾਬ ਦੇਣਾ ਜ਼ਰੂਰੀ ਸਮਝਦੀ ਹੈ।
ਪ੍ਰਕਾਸ਼ ਸਿੰਘ ਬਾਦਲ ਦੇ ਬਿਆਨ 'ਤੇ ਬੋਲਦੇ ਹੋਏ ਸੁਨੀਲ ਕੁਮਾਰ ਜਾਖੜ ਨੇ ਕਿਹਾ ਕਿ ਬਾਦਲ ਸਾਹਿਬ ਨੂੰ ਡਰਨ ਦੀ ਲੋੜ ਨਹੀਂ ਹੈ ਜੇਕਰ ਉਨ੍ਹਾਂ ਨੇ ਅਜਿਹਾ ਕੁਝ ਨਹੀਂ ਕੀਤਾ ਤਾਂ ਪੰਜਾਬ ਸਰਕਾਰ ਜਬਰਦਸਤੀ ਉਨ੍ਹਾਂ ਦੇ ਨਾਲ ਕੁਝ ਨਹੀਂ ਕਰੇਗੀ।
ਅਮਿਤ ਸ਼ਾਹ ਦੇ ਪਠਾਨਕੋਟ ਦੇ ਰੈਲੀ ਦੌਰਾਨ ਦਿੱਤੇ ਭਾਸ਼ਣ 'ਤੇ ਬੋਲਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਉਹ ਪਹਿਲਾਂ ਇਹ ਦੱਸੇ ਕਿ ਉਨ੍ਹਾਂ ਦੀ ਸਰਕਾਰ ਨੇ 15 ਲੱਖ ਵਾਲਾ ਵਾਅਦਾ ਪੂਰਾ ਕਿਉਂ ਨਹੀਂ ਕੀਤਾ। ਸੁਨੀਲ ਜਾਖੜ ਨੇ ਕਿਹਾ ਕਿ ਸਵਾਮੀਨਾਥਨ ਦੀ ਰਿਪੋਰਟ ਬਾਰੇ ਵੀ ਇਹ ਲੋਕ ਝੂਠ ਬੋਲ ਰਹੇ ਹਨ। ਅੱਜ ਇਹ ਨੋਟਬੰਦੀ ਅਤੇ ਜੀਐਸਟੀ ਦੇ ਨਾਂ 'ਤੇ ਵੋਟ ਕਿਉਂ ਨਹੀਂ ਮੰਗ ਰਹੇ ।
ਇਸ ਦੌਰਾਨ ਉਨ੍ਹਾਂ ਸੰਨੀ ਦਿਓਲ 'ਤੇ ਹਮਲਾ ਬੋਲਦੇ ਹੋਏ ਕਿਹਾ ਕਿ ਸੰਨੀ ਦਿਓਲ ਸਹੀ ਕਹਿੰਦੇ ਹਨ ਕਿ ਉਨ੍ਹਾਂ ਨੂੰ ਸਮਝ ਨਹੀਂ ਹੈ। ਉਨ੍ਹਾਂ ਨੇ ਅੱਜ ਬਾਰ ਕੌਂਸਲ ਦੀ ਮੀਟਿੰਗ ਵਿੱਚ ਇੱਕ ਵਾਰ ਵੀ ਆਪਣੇ ਉਸ ਫ਼ਿਲਮ ਦਾ ਡਾਇਲਾਗ ਨਹੀਂ ਬੋਲਿਆ ਕਿ ਇਹ ਕਾਲੇ ਲਿਬਾਸ ਵਾਲੇ ਲੋਕ ਆਮ ਜਨਤਾ ਦਾ ਖੂਨ ਚੂਸਦੇ ਹਨ ਅਤੇ ਆਮ ਜਨਤਾ ਨੂੰ ਤਰੀਕ ਤੇ ਤਰੀਖ ਦਿੰਦੇ ਹਨ ।