ਚੰਡੀਗੜ੍ਹ: ਪੰਜਾਬੀ ਦੇ ਮਸ਼ਹੂਰ ਅਦਾਕਾਰ ਬਿਨੂੰ ਢਿੱਲੋਂ ਬਾਰੇ ਪ੍ਰਸ਼ੰਸਕਾਂ ਨੂੰ ਬਹੁਤ ਹੀ ਦੁਖਦਾਈ ਖ਼ਬਰ ਆਈ ਹੈ, ਤੁਹਾਨੂੰ ਦੱਸਈਏ ਕਿ ਪਿਛਲੇ ਸਮੇਂ ਫਰਵਰੀ ਵਿੱਚ ਅਦਾਕਾਰ ਦੀ ਮਾਂ ਦਾ ਦੇਹਾਂਤ ਹੋ ਗਿਆ ਸੀ ਅਤੇ ਹੁਣ ਸਮਾਚਾਰ ਪ੍ਰਾਪਤ ਹੋਇਆ ਹੈ ਕਿ ਅਦਾਕਾਰ ਦੇ ਪਿਤਾ ਹਰਬੰਸ ਸਿੰਘ ਦਾ ਦੇਹਾਂਤ ਹੋ ਗਿਆ ਹੈ।
ਇਸ ਸੰਬੰਧੀ ਅਦਾਕਾਰ ਨੇ ਖੁਦ ਜਾਣਕਾਰੀ ਸਾਂਝੀ ਕੀਤੀ ਹੈ, ਅਦਾਕਾਰ ਨੇ ਪੋਸਟ ਵਿੱਚ ਲਿਖਿਆ ਹੈ ਕਿ 'ਸਾਡੇ ਸਤਿਕਾਰਯੋਗ ਪਿਤਾ ਸਰਦਾਰ ਹਰਬੰਸ ਸਿੰਘ ਢਿੱਲੋਂ ਜੀ ਅੱਜ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਉਨ੍ਹਾਂ ਦੇ ਅੰਤਿਮ ਸੰਸਕਾਰ ਦੀ ਰਸਮ ਰਾਮਬਾਗ ਧੂਰੀ ਵਿਖੇ ਕੱਲ੍ਹ ਮਿਤੀ 25 ਮਈ 2022 ਨੂੰ ਦੁਪਹਿਰ 12 ਵਜੇ ਕੀਤੀ ਜਾਵੇਗੀ।'
ਤੁਹਾਨੂੰ ਦੱਸ ਦਈਏ ਕਿ ਅਦਾਕਾਰ ਦੀ ਮਾਂ ਦਾ 10 ਫਰਵਰੀ ਨੂੰ ਦੇਹਾਂਤ ਹੋ ਗਿਆ ਸੀ।
ਇਹ ਵੀ ਪੜ੍ਹੋ: 'ਬਾਰਿਸ਼ ਕੀ ਜਾਏ' ਫੇਮ ਗੀਤਕਾਰ ਜਾਨੀ ਮਨਾ ਰਹੇ ਨੇ ਅੱਜ ਆਪਣਾ ਜਨਮਦਿਨ...