ਚੰਡੀਗੜ੍ਹ: ਪੰਜਾਬੀ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਇੰਨੀਂ ਦਿਨੀਂ ਫਿਲਮ 'ਕਲੀ ਜੋਟਾ' ਦੇ ਪ੍ਰਮੋਸ਼ਨ ਵਿੱਚ ਰੁੱਝੀ ਹੋਈ ਹੈ, ਕਿਉਂਕਿ ਫਿਲਮ ਦੇ ਰਿਲੀਜ਼ ਹੋਣ ਵਿੱਚ ਬਸ ਇੱਕ ਦਿਨ ਹੀ ਬਾਕੀ ਹੈ। ਅੱਜ (2 ਫਰਵਰੀ) ਅਦਾਕਾਰਾ ਨੇ ਪੰਜਾਬ ਦੇ ਸੀਐੱਮ ਭਗਵੰਤ ਮਾਨ ਨਾਲ ਮੁਲਕਾਤ ਕੀਤੀ ਅਤੇ ਤਸਵੀਰਾਂ ਨੂੰ ਸ਼ੋਸਲ ਮੀਡੀਆ ਉਤੇ ਸਾਂਝੀਆਂ ਕੀਤੀਆਂ।
ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਹੈ ਕਿ 'ਸਾਡੇ ਆਪਣੇ ਪੰਜਾਬ ਦੇ ਮੁੱਖ ਮੰਤਰੀ, @bhagwantmann1 ਜੀ ਨਾਲ ਸ਼ਾਨਦਾਰ ਅਤੇ ਲਾਭਕਾਰੀ ਮੁਲਾਕਾਤ। ਸਿਨੇਮਾ ਕਿਸੇ ਵੀ ਮੁੱਦੇ ਨੂੰ ਹੱਲ ਕਰਨ ਲਈ ਇੱਕ ਵਧੀਆ ਮਾਧਿਅਮ ਹੈ, ਅਤੇ ਜਿਵੇਂ ਕਿ ਚਰਚਾ ਕੀਤੀ ਗਈ ਹੈ #savethegirlchild #drugs ਅਤੇ ਪੰਜਾਬ ਦੇ ਹੋਰ ਬਹੁਤ ਸਾਰੇ ਮਹੱਤਵਪੂਰਨ ਮੁੱਦਿਆਂ ਪ੍ਰਤੀ ਜਾਗਰੂਕਤਾ ਲਿਆਉਣ ਲਈ ਸਖ਼ਤ ਮਿਹਨਤ ਕਰੇਗਾ, ਸਰ ਤੁਹਾਡੀ ਸਾਰੀ ਮਿਹਨਤ ਲਈ ਧੰਨਵਾਦ।' ਇਸ ਦੇ ਨਾਲ ਹੀ ਅਦਾਕਾਰਾ ਨੇ ਤਸਵੀਰਾਂ ਦੀ ਲੜੀ ਵੀ ਸਾਂਝੀ ਕੀਤੀ। ਤਸਵੀਰਾਂ ਵਿੱਚ ਅਦਾਕਾਰਾ ਕੋਈ ਵਿਚਾਰ ਗੋਸ਼ਠੀ ਕਰਦੀ ਨਜ਼ਰ ਆ ਰਹੀ ਹੈ।
- " class="align-text-top noRightClick twitterSection" data="
">
ਤਸਵੀਰਾਂ ਵਿੱਚ ਅਦਾਕਾਰਾ ਨੇ ਬੇਬੀ ਪਿੰਕ ਸੂਟ ਪਾਇਆ ਹੋਇਆ ਹੈ। ਨੀਰੂ ਦੀਆਂ ਇਹਨਾਂ ਤਸਵੀਰਾਂ ਨੂੰ ਹੁਣ ਪ੍ਰਸ਼ੰਸ਼ਕ ਕਾਫੀ ਪਸੰਦ ਕਰ ਰਹੇ ਹਨ, ਉਹ ਪਿਆਰੇ ਪਿਆਰੇ ਕਮੈਂਟ ਕਰ ਰਹੇ ਹਨ, ਇੱਕ ਨੇ ਲਿਖਿਆ ' ਮਹਿਲਾ ਸਸ਼ਕਤੀਕਰਨ ਦਾ ਮਾਣ ਨੀਰੂ ਮੈਮ'। ਇਸ ਪੋਸਟ ਨੂੰ ਕੁੱਝ ਹੀ ਸਮੇਂ ਵਿੱਚ ਅਨੇਕਾਂ ਲਾਈਕਸ ਆ ਗਏ।
ਨੀਰੂ ਬਾਜਵਾ ਦੇ ਵਰਕਫੰਟ ਦੀ ਗੱਲ਼ ਕਰੀਏ ਤਾਂ ਅਦਾਕਾਰਾ ਇੰਨੀਂ ਦਿਨੀਂ ਸਤਿੰਦਰ ਸਰਤਾਜ ਅਤੇ ਵਾਮਿਕਾ ਗੱਬੀ ਸਟਾਰਰ ਫਿਲਮ 'ਕਲੀ ਜੋਟਾ' ਨਾਲ ਚਰਚਾ ਵਿੱਚ ਹੈ, ਫਿਲਮ ਦੇ ਰਿਲੀਜ਼ ਹੋਣ ਵਿੱਚ ਬਸ ਇੱਕ ਦਿਨ ਬਾਕੀ ਹੈ। ਫਿਲਮ ਦਾ ਨਿਰਦੇਸ਼ਨ ਵਿਜੇ ਕੁਮਾਰ ਅਰੋੜਾ ਅਤੇ ਪ੍ਰੋਡਿਊਸ ਸੰਨੀ ਰਾਜ, ਵਰੁਣ ਅਰੋੜਾ, ਸਰਲਾ ਰਾਣੀ ਅਤੇ ਸੰਤੋਸ਼ ਸ਼ੁਭਾਸ ਦੁਆਰਾ ਕੀਤਾ ਗਿਆ। ਫਿਲਮ ਨੂੰ ਹਰਇੰਦਰ ਕੌਰ ਨੇ ਲਿਖਿਆ ਹੈ।