ਹੈਦਰਾਬਾਦ: ਬਿਹਾਰ ਦੇ ਗੋਪਾਲਗੰਜ ਵਿੱਚ ਰਹਿਣ ਵਾਲੇ ਬਾਲੀਵੁੱਡ ਦੇ ਦਿੱਗਜ ਅਦਾਕਾਰ ਪੰਕਜ ਤ੍ਰਿਪਾਠੀ ਦੇ ਪਿਤਾ ਪੰਡਿਤ ਬਨਾਰਸ ਤ੍ਰਿਪਾਠੀ ਦਾ ਦੇਹਾਂਤ ਹੋ ਗਿਆ ਹੈ। ਉਹ 98 ਸਾਲ ਦੇ ਸਨ। ਉਹਨਾਂ ਨੇ ਆਖਰੀ ਸਾਹ ਆਪਣੇ ਪਿੰਡ ਬੇਲਸਾਂਡ ਵਿੱਚ ਲਿਆ। ਇਸ ਖਬਰ ਨਾਲ ਅਦਾਕਾਰ ਪੰਕਜ ਤ੍ਰਿਪਾਠੀ ਕਾਫੀ ਸਦਮੇ ਵਿੱਚ ਹਨ। ਤੁਹਾਨੂੰ ਦੱਸ ਦਈਏ ਕਿ ਪੰਕਜ ਤ੍ਰਿਪਾਠੀ ਜ਼ਮੀਨ ਨਾਲ ਜੁੜੇ ਹੋਏ ਵਿਅਕਤੀ ਹਨ। ਉਹਨਾਂ ਦਾ ਆਪਣੇ ਪਿੰਡ ਨਾਲ ਕਾਫੀ ਪਿਆਰ ਹੈ, ਜਿਥੇ ਉਹ ਜਾਂਦੇ ਰਹਿੰਦੇ ਹਨ।
ਤੁਹਾਨੂੰ ਦੱਸ ਦਈਏ ਕਿ ਪੰਡਿਤ ਬਨਾਰਸ ਤ੍ਰਿਪਾਠੀ ਦੀ ਮੌਤ ਕਿਸੇ ਬਿਮਾਰੀ ਕਾਰਨ ਹੋਈ ਹੈ ਜਾਂ ਉਮਰ ਨਾਲ ਜੁੜੀਆਂ ਸਮੱਸਿਆਵਾਂ ਕਾਰਨ, ਇਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੰਕਜ ਤ੍ਰਿਪਾਠੀ ਆਪਣੇ ਪਿਤਾ ਦੇ ਬਹੁਤ ਕਰੀਬ ਸਨ। ਅਦਾਕਾਰ ਦੇ ਪਰਿਵਾਰ ਵਿਚ ਸੋਗ ਦੀ ਲਹਿਰ ਹੈ। ਦੱਸ ਦੇਈਏ ਕਿ ਪੰਕਜ ਤ੍ਰਿਪਾਠੀ ਮੂਲ ਰੂਪ ਤੋਂ ਬਿਹਾਰ ਦੇ ਗੋਪਾਲਗੰਜ ਦੇ ਰਹਿਣ ਵਾਲੇ ਹਨ। ਉਹ ਆਪਣੇ ਐਕਟਿੰਗ ਕਰੀਅਰ ਦੇ ਕਾਰਨ ਮੁੰਬਈ ਵਿੱਚ ਰਹਿੰਦਾ ਹੈ, ਪਰ ਉਸਦੇ ਮਾਤਾ-ਪਿਤਾ ਅਜੇ ਵੀ ਪਿੰਡ ਵਿੱਚ ਰਹਿ ਰਹੇ ਸਨ।
ਇੱਕ ਇੰਟਰਵਿਊ ਦੌਰਾਨ ਅਦਾਕਾਰ ਨੇ ਦੱਸਿਆ ਸੀ ਕਿ ਉਨ੍ਹਾਂ ਦੇ ਪਿਤਾ ਉਨ੍ਹਾਂ ਦੀਆਂ ਪ੍ਰਾਪਤੀਆਂ ਵਿੱਚ ਬਿਲਕੁਲ ਵੀ ਦਿਲਚਸਪੀ ਨਹੀਂ ਰੱਖਦੇ। ਉਨ੍ਹਾਂ ਨੂੰ ਇਹ ਵੀ ਨਹੀਂ ਪਤਾ ਕਿ ਉਨ੍ਹਾਂ ਦੇ ਬੇਟੇ ਪੰਕਜ ਤ੍ਰਿਪਾਠੀ ਦਾ ਫਿਲਮ ਇੰਡਸਟਰੀ 'ਚ ਵੱਡਾ ਨਾਂ ਹੈ। ਪੰਕਜ ਤ੍ਰਿਪਾਠੀ ਨੇ ਦੱਸਿਆ ਸੀ ਕਿ ਉਨ੍ਹਾਂ ਦੇ ਪਿਤਾ ਸਿਰਫ ਇਕ ਵਾਰ ਮੁੰਬਈ ਆਏ ਸਨ। ਉਸ ਨੂੰ ਇੱਥੋਂ ਦੇ ਵੱਡੇ ਘਰ ਅਤੇ ਇਮਾਰਤਾਂ ਪਸੰਦ ਨਹੀਂ ਸਨ।
ਹੁਣ ਇਥੇ ਪੰਕਜ ਤ੍ਰਿਪਾਠੀ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਅਦਾਕਾਰ ਦੀ ਫਿਲਮ 'OMG 2' ਪਿਛਲੇ ਦਿਨਾਂ ਵਿੱਚ ਰਿਲੀਜ਼ ਹੋਈ ਹੈ, ਇਸ ਫਿਲਮ ਵਿੱਚ ਅਕਸ਼ੈ ਕੁਮਾਰ ਅਤੇ ਪੰਕਜ ਤ੍ਰਿਪਾਠੀ ਮੁੱਖ ਭੂਮਿਕਾ ਵਿੱਚ ਹਨ। ਫਿਲਮ 100 ਕਰੋੜ ਦੇ ਕਲੱਬ ਵਿੱਚ ਸ਼ਾਮਿਲ ਹੋ ਚੁੱਕੀ ਹੈ।