ETV Bharat / entertainment

ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨਾਲ ਬਾਲੀਵੁੱਡ ਅਦਾਕਾਰ ਸੰਜੇ ਦੱਤ ਕਰਨਗੇ ਮੁਲਾਕਾਤ... - Bollywood actor Sanjay Dutt will meet Sidhu Musewalas parents

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੰਜੇ ਦੱਤ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨਾਲ ਮੁਲਾਕਾਤ ਕਰਨਗੇ।

ਐਕਟਰ ਸੰਜੇ ਦੱਤ
ਐਕਟਰ ਸੰਜੇ ਦੱਤ
author img

By

Published : Jun 4, 2022, 1:11 PM IST

ਚੰਡੀਗੜ੍ਹ: ਪੰਜਾਬੀ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਪਿਛਲੇ ਦਿਨੀਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸਿੱਧੂ ਦੀ ਮੌਤ ਨਾਲ ਮਾਤਾ ਪਿਤਾ, ਰਿਸ਼ਤੇਦਾਰ, ਪੂਰਾ ਪੰਜਾਬ ਅਤੇ ਬਾਲੀਵੁੱਡ ਆਦਿ ਸੋਗ ਵਿੱਚ ਡੁੱਬਿਆ ਹੋਇਆ ਹੈ। ਗਾਇਕ ਦੀ ਅਚਾਨਕ ਮੌਤ ਨੇ ਸਭ ਨੂੰ ਧੁਰ ਅੰਦਰੋਂ ਹਿਲਾ ਕੇ ਰੱਖ ਦਿੱਤਾ ਹੈ।

ਇਸ ਮੌਕੇ ਵੱਖ ਵੱਖ ਗਾਇਕ, ਸਿਆਸੀ ਆਗੂ ਅਤੇ ਅਦਾਕਾਰ ਗਾਇਕ ਮੂਸੇਵਾਲਾ ਦੇ ਪਰਿਵਾਰ ਨੂੰ ਮਿਲ ਕੇ ਦੁੱਖ ਵੰਡਾ ਰਹੇ ਹਨ। ਤੁਹਾਨੂੰ ਦੱਸ ਦਈਏ ਕਿ ਹੁਣ ਸੂਤਰਾਂ ਤੋਂ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੰਜੇ ਦੱਤ ਗਾਇਕ ਦੇ ਮਾਤਾ ਪਿਤਾ ਨੂੰ ਮਿਲ ਸਕਦੇ ਹਨ।

ਇਹ ਵੀ ਪੜ੍ਹੋ: ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਸਿੱਧੂ ਮੂਸੇਵਾਲਾ ਦੇ ਪਿਤਾ

ਇਸ ਤਰ੍ਹਾਂ ਵਾਪਸੀ ਘਟਨਾ: ਮਸ਼ਹੂਰ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸਿੱਧੂ ਮੂਸੇਵਾਲਾ ’ਤੇ ਇਹ ਹਮਲਾ ਪਿੰਡ ਜਵਾਹਰਕੇ ਨੇੜੇ ਹੋਇਆ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਲੱਗਣ ਤੋਂ ਬਾਅਦ ਇਸ ਨੂੰ ਗੰਭੀਰ ਜ਼ਖਮੀ ਹਾਲਾਤ ਵਿੱਚ ਮਾਨਸਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਦੌਰਾਨ ਹਮਲਾਵਰਾਂ ਨੇ ਲਗਭਗ 30 ਤੋਂ 35 ਰੋਂਦ ਫਾਇਰ ਕੀਤੇ, ਜਿਸ ਵਿਚ ਸਿੱਧੂ ਦੇ ਲਗਭਗ 7 ਗੋਲ਼ੀਆਂ ਲੱਗੀਆਂ ਸਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.