ETV Bharat / entertainment

Amritpal chotu passes away: ਨਹੀਂ ਰਹੇ ਪ੍ਰਸਿੱਧ ਅਦਾਕਾਰ ਅਮ੍ਰਿਤਪਾਲ ਛੋਟੂ - ਨਿਰਮਲ ਰਿਸ਼ੀ

ਮਸ਼ਹੂਰ ਅਦਾਕਾਰ ਅਮ੍ਰਿਤਪਾਲ ਛੋਟੂ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਦਾ ਕਾਰਨ ਅਜੇ ਸਾਹਮਣੇ ਨਹੀ ਆਇਆ ਹੈ।

Amritpal chotu passes away
Amritpal chotu passes away
author img

By

Published : Feb 17, 2023, 11:51 AM IST

Updated : Feb 17, 2023, 1:42 PM IST

ਹੈਦਰਾਬਾਦ ਡੈਸਕ : ਇਸ ਵੇਲੇ ਦੀ ਵੱਡੀ ਖਬਰ ਪੰਜਾਬੀ ਫਿਲਮ ਇੰਡਸਟਰੀ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਮਸ਼ਹੂਰ ਅਦਾਕਾਰ ਅਮ੍ਰਿਤਪਾਲ ਛੋਟੂ ਦਾ ਦਿਹਾਂਤ ਹੋ ਗਿਆ ਹੈ।

ਇਸ ਗੱਲ ਦੀ ਜਾਣਕਾਰੀ PFTAA Punjabi And Tv Actors Association ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀ ਸਾਂਝੀ ਕੀਤੀ ਹੈ। ਉਨ੍ਹਾਂ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਹੋਏ ਲਿਖਿਆ,"ਦੁੱਖ ਨਾਲ ਦੱਸ ਰਹੇ ਹਾਂ ਅਦਾਕਾਰ ਅਮ੍ਰਿਤਪਾਲ ਛੋਟੂ ਨਹੀ ਰਹੇ। ਇਸਦੇ ਨਾਲ ਹੀ, ਉਨ੍ਹਾਂ ਨੇ ਕਰਮਜੀਤ ਅਨਮੋਲ, ਗੁਰਪ੍ਰੀਤ ਘੁੱਗੀ, ਬਿੰਨੂ ਢਿੱਲੋ ਅਤੇ ਨਿਰਮਲ ਰਿਸ਼ੀ ਨੂੰ ਟੈਗ ਕੀਤਾ ਹੋਇਆ ਹੈ। ਉਨ੍ਹਾਂ ਦੀ ਮੌਤ ਦਾ ਕੀ ਕਾਰਨ ਹੈ, ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀ ਆਈ ਹੈ।"

ਅਮ੍ਰਿਤਪਾਲ ਛੋਟੂ ਪੰਜਾਬੀ ਅਤੇ ਬਾਲੀਵੁੱਡ ਕਾਮੇਡੀਅਨ ਅਤੇ ਅਦਾਕਾਰ ਸਨ। ਉਨ੍ਹਾਂ ਨੇ ਕਈ ਪੰਜਾਬੀ ਅਤੇ ਬਾਲੀਵੁੱਡ ਫਿਲਮਾਂ ਵਿੱਚ ਕੰਮ ਕੀਤਾ ਸੀ। ਉਹ ਬਾਲੀਵੁੱਡ ਅਤੇ ਪੰਜਾਬੀ ਸਿਨੇਮਾਂ ਵਿੱਚ ਕਾਮੇਡੀਅਨ ਦੀ ਭੂਮਿਕਾ ਲਈ ਮਸ਼ਹੂਰ ਸੀ। ਅੰਮ੍ਰਿਤਪਾਲ ਛੋਟੂ ਨੂੰ ਸਟੈਡ-ਅੱਪ ਕਾਮੇਡੀਅਨ ਅਤੇ ਟੈਲੀਵਿਜ਼ਨ 'ਤੇ ਆਪਣੇ ਪ੍ਰਦਰਸ਼ਨ ਲਈ ਕਈ ਫਿਲਮਾਂ 'ਚ ਮੌਕੇਂ ਮਿਲੇ ਸੀ। ਉਨ੍ਹਾਂ ਨੇ ਬਾਲੀਵੁੱਡ ਅਤੇ ਪੰਜਾਬੀ ਫਿਲਮ ਇੰਡਸਟਰੀ ਵਿੱਚ ਪ੍ਰਮੁੱਖ ਅਦਾਕਾਰਾਂ ਅਤੇ ਨਿਰਦੇਸ਼ਕਾਂ ਨਾਲ ਕੰਮ ਕੀਤਾ ਸੀ।

ਅਮ੍ਰਿਤਪਾਲ ਛੋਟੂ ਦਾ ਫਿਲਮੀ ਕਰੀਅਰ : ਜੇ ਉਨ੍ਹਾਂ ਦੇ ਫਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਸਾਲ 2008 ਵਿੱਚ ਬਾਲੀਵੁੱਡ ਫਿਲਮ 'ਸਿੰਘ ਇਜ਼ ਕਿੰਗ', ਬੱਚਿਆ ਦੀ ਫਿਲਮ, 'ਦ ਸਲੱਮ ਸਟਾਰਜ਼', 2014 ਵਿੱਚ 'ਵਿਆਹ ਦਾ ਗੈਰਿਜ਼', ਸਾਲ 2015 ਵਿੱਚ 'ਸਰਦਾਰ ਜੀ' ਤੇ ਸਾਲ 2016 ਵਿੱਚ 'ਸਰਦਾਰ ਜੀ 2' ਵਿੱਚ ਨਜ਼ਰ ਆਏ ਸੀ। ਉਨ੍ਹਾਂ ਦੀਆ ਪ੍ਰਸਿੱਧ ਪੰਜਾਬੀ ਫਿਲਮਾਂ 'ਸਰਦਾਰ ਜੀ', 'ਵਨਸ ਅਪੌਨ ਏ ਟਾਈਮ ਇਨ ਅੰਮ੍ਰਿਤਸਰ', 'ਸੱਗੀਫੁੱਲ' ਅਤੇ 'ਢੋਲਰੱਤੀ' ਹਨ। ਦਿਲਜੀਤ ਦੌਸਾਂਝ ਨਾਲ 'ਸਰਦਾਰ ਜੀ' ਫਿਲਮ ਵਿੱਚ ਉਨ੍ਹਾਂ ਦੇ ਪ੍ਰਦਰਸ਼ਨ ਦੀ ਬਹੁਤ ਸ਼ਲਾਘਾ ਕੀਤੀ ਗਈ ਸੀ।

ਪ੍ਰਸਿੱਧ ਅਦਾਕਾਰ ਅਮ੍ਰਿਤਪਾਲ ਛੋਟੂ ਨਹੀ ਰਹੇ ਤੇਂ ਪੰਜਾਬੀ ਇੰਡਸਟਰੀ ਵਿੱਚ ਸੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ:- Raquel Welch Passes Away: ਮਸ਼ਹੂਰ ਹਾਲੀਵੁੱਡ ਅਭਿਨੇਤਰੀ ਰਾਕੇਲ ਵੇਲਚ ਦਾ ਦੇਹਾਂਤ, ਕਰੀਨਾ ਕਪੂਰ ਖਾਨ ਨੇ ਜਤਾਇਆ ਸੋਗ

Last Updated : Feb 17, 2023, 1:42 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.