ਏਰਨਾਕੁਲਮ: ਕੇਰਲਾ ਹਾਈ ਕੋਰਟ ਨੇ ਮਸ਼ਹੂਰ ਅਦਾਕਾਰਾ ਸੰਨੀ ਲਿਓਨ ਵਿਰੁੱਧ ਧੋਖਾਧੜੀ ਦੇ ਕੇਸ ਦੀ ਪ੍ਰਕਿਰਿਆ 'ਤੇ ਰੋਕ ਲਗਾ ਦਿੱਤੀ ਹੈ। ਅਦਾਕਾਰਾ ਦੀ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ ਹਾਈ ਕੋਰਟ ਨੇ ਕੇਰਲ ਸਰਕਾਰ ਅਤੇ ਕ੍ਰਾਈਮ ਬ੍ਰਾਂਚ ਨੂੰ ਨੋਟਿਸ ਭੇਜਿਆ ਹੈ। ਅਦਾਲਤ ਦੋ ਹਫ਼ਤਿਆਂ ਵਿੱਚ ਅਦਾਕਾਰਾ ਦੀ ਪਟੀਸ਼ਨ 'ਤੇ ਮੁੜ ਵਿਚਾਰ ਕਰੇਗੀ।
ਏਰਨਾਕੁਲਮ ਦੇ ਇਕ ਵਿਅਕਤੀ ਦੀ ਸ਼ਿਕਾਇਤ ਤੋਂ ਬਾਅਦ ਮਸ਼ਹੂਰ ਅਦਾਕਾਰਾ ਦੇ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਨੇ ਸੰਨੀ ਲਿਓਨ 'ਤੇ ਦੋਸ਼ ਲਗਾਇਆ ਸੀ ਕਿ ਉਸ ਨੇ ਕਰੋੜਾਂ ਰੁਪਏ ਇਕੱਠੇ ਕੀਤੇ ਸਨ। ਇੱਕ ਸਟੇਜ ਸ਼ੋਅ ਵਿੱਚ ਹਿੱਸਾ ਲੈਣ ਦਾ ਵਾਅਦਾ ਕਰਕੇ ਉਸ ਤੋਂ 30 ਲੱਖ ਰੁਪਏ ਲਏ ਪਰ ਬਾਅਦ ਵਿੱਚ ਉਸ ਨਾਲ ਠੱਗੀ ਮਾਰੀ।
ਇਹ ਕੇਸ 2019 ਵਿੱਚ ਦਰਜ ਕੀਤਾ ਗਿਆ ਸੀ। ਕ੍ਰਾਈਮ ਬ੍ਰਾਂਚ ਦੁਆਰਾ ਦਰਜ ਕੀਤੇ ਗਏ ਕੇਸ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀ ਆਪਣੀ ਪਟੀਸ਼ਨ ਵਿੱਚ ਸੰਨੀ ਲਿਓਨ ਨੇ ਕਿਹਾ ਕਿ ਪ੍ਰਬੰਧਕਾਂ ਦੁਆਰਾ ਇਕਰਾਰਨਾਮੇ ਦੀ ਉਲੰਘਣਾ ਕੀਤੀ ਗਈ ਸੀ ਅਤੇ ਇਸ ਲਈ ਕੇਸ ਵਾਪਸ ਲਿਆ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ:ਸਾਰਾ ਅਲੀ ਖਾਨ ਨੂੰ ਡੇਟ ਕਰ ਰਹੇ ਹਨ ਸ਼ੁਭਮਨ ਗਿੱਲ? ਕ੍ਰਿਕਟਰ ਨੇ ਸਾਰਾ ਦਾ ਦੱਸਿਆ ਸਾਰਾ ਸੱਚ