ਨਵੀਂ ਦਿੱਲੀ: ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਜੈਕਲੀਨ ਫਰਨਾਂਡੀਜ਼ ਨੂੰ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਜੈਕਲੀਨ ਫਰਨਾਂਡੀਜ਼ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਜੈਕਲੀਨ 200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ 'ਚ ਸੋਮਵਾਰ ਨੂੰ ਪਟਿਆਲਾ ਕੋਰਟ 'ਚ ਪੇਸ਼ ਹੋਈ ਸੀ।
ਜੈਕਲੀਨ ਨੂੰ ਜ਼ਮਾਨਤ ਮਿਲ ਗਈ: ਜੈਕਲੀਨ ਫਰਨਾਂਡੀਜ਼ ਮਨੀ ਲਾਂਡਰਿੰਗ ਮਾਮਲੇ 'ਚ ਪਟਿਆਲਾ ਹਾਊਸ ਕੋਰਟ ਪਹੁੰਚੀ। ਅਦਾਲਤ ਨੇ ਜੈਕਲੀਨ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਦਰਅਸਲ, ਅਦਾਲਤ ਨੇ ਅਦਾਕਾਰਾ ਨੂੰ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਸੀ। ਇਸ ਤੋਂ ਬਾਅਦ ਅਦਾਕਾਰਾ ਦੇ ਵਕੀਲਾਂ ਨੇ ਮਨੀ ਲਾਂਡਰਿੰਗ ਮਾਮਲੇ 'ਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਅਤੇ ਹੁਣ ਅਦਾਲਤ ਨੇ ਅਦਾਕਾਰਾ ਨੂੰ ਜ਼ਮਾਨਤ ਦੇ ਦਿੱਤੀ ਹੈ।
ਅਗਲੀ ਸੁਣਵਾਈ ਕਦੋਂ ਹੋਵੇਗੀ?: ਜਾਣਕਾਰੀ ਮੁਤਾਬਕ ਐਡੀਸ਼ਨਲ ਸੈਸ਼ਨ ਜੱਜ ਸ਼ੈਲੇਂਦਰ ਮਲਿਕ ਨੇ ਜ਼ਮਾਨਤ ਪਟੀਸ਼ਨ 'ਤੇ ਈਡੀ ਤੋਂ ਜਵਾਬ ਮੰਗਿਆ ਹੈ। ਉਦੋਂ ਤੱਕ ਅਦਾਕਾਰਾ ਦੀ ਨਿਯਮਤ ਜ਼ਮਾਨਤ ਅਦਾਲਤ ਵਿੱਚ ਪੈਂਡਿੰਗ ਰਹੇਗੀ। ਜੈਕਲੀਨ ਦੇ ਵਕੀਲ ਦੀ ਬੇਨਤੀ 'ਤੇ ਅਦਾਲਤ ਨੇ ਅਦਾਕਾਰਾ ਨੂੰ 50,000 ਰੁਪਏ ਦੇ ਮੁਚੱਲਕੇ 'ਤੇ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। 200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ਦੀ ਅਗਲੀ ਸੁਣਵਾਈ 22 ਅਕਤੂਬਰ ਨੂੰ ਹੋਵੇਗੀ।
ਇਹ ਵੀ ਪੜ੍ਹੋ:ਅਕਸ਼ੈ ਕੁਮਾਰ ਨੇ ਸ਼ੇਅਰ ਕੀਤੀ ਰਾਮ ਸੇਤੂ ਦੀ ਪਹਿਲੀ ਝਲਕ, ਦੇਖੋ ਇੱਕ ਨਜ਼ਰ