ਹੈਦਰਾਬਾਦ: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਦੇਸ਼ ਵਿੱਚ ਮਾਹੌਲ ਗਰਮ ਹੋ ਗਿਆ ਹੈ। ਫਿਲਮ ਇੰਡਸਟਰੀ ਤੋਂ ਲੈ ਕੇ ਰਾਜਨੀਤੀ ਤੱਕ ਇਸ ਬੇਰਹਿਮ ਕਤਲ 'ਤੇ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਸਿੱਧੂ ਮੂਸੇਵਾਲਾ ਦੇ ਦੇਹਾਂਤ 'ਤੇ ਬਾਲੀਵੁੱਡ ਦੇ ਕਈ ਸਿਤਾਰਿਆਂ ਨੇ ਦੁੱਖ ਜਤਾਇਆ ਹੈ ਅਤੇ ਦੂਜੇ ਪਾਸੇ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਉਠਾਏ ਜਾ ਰਹੇ ਹਨ। ਇਧਰ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕੰਗਨਾ ਰਣੌਤ ਨੇ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਸਿੱਧਾ ਨਿਸ਼ਾਨਾ ਸਾਧਿਆ ਹੈ।
ਕੰਗਨਾ ਰਣੌਤ ਨੇ ਸੋਸ਼ਲ ਮੀਡੀਆ ਪੋਸਟ 'ਤੇ ਸਿੱਧੂ ਮੂਸੇਵਾਲਾ ਦੀ ਹੱਤਿਆ 'ਤੇ ਲਿਖਿਆ ਹੈ, 'ਪੰਜਾਬ ਦਾ ਮਸ਼ਹੂਰ ਚਿਹਰਾ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਨਾਲ ਮਾਰਿਆ ਗਿਆ, ਇਹ ਬਹੁਤ ਹੀ ਦੁਖਦਾਈ ਘਟਨਾ ਹੈ'।
ਇਸ ਤੋਂ ਬਾਅਦ ਕੰਗਨਾ ਨੇ ਆਪਣੀ ਪੋਸਟ 'ਚ ਪੰਜਾਬ ਦੀ 'ਆਪ' ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਲਿਖਿਆ ਹੈ, 'ਇਹ ਘਟਨਾ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਸਾਫ਼-ਸਾਫ਼ ਬਿਆਨ ਕਰਦੀ ਹੈ।' ਦੱਸ ਦੇਈਏ ਕਿ ਬੀਤੇ ਐਤਵਾਰ ਨੂੰ ਕੁਝ ਅਣਪਛਾਤੇ ਬਦਮਾਸ਼ਾਂ ਨੇ ਸਿੱਧੂ ਮੂਸੇਵਾਲਾ 'ਤੇ ਗੋਲੀਆਂ ਚਲਾ ਕੇ ਹੱਤਿਆ ਕਰ ਦਿੱਤੀ ਸੀ।
ਇੱਥੇ ਦੱਸ ਦੇਈਏ ਕਿ ਇਸ ਘਟਨਾ ਦੇ ਤਿੰਨ ਘੰਟੇ ਬਾਅਦ ਫੇਸਬੁੱਕ 'ਤੇ ਬਦਮਾਸ਼ ਗੋਲਡੀ ਬਰਾੜ ਦੀ ਪੋਸਟ ਆਉਂਦੀ ਹੈ, ਜਿਸ 'ਚ ਉਸ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਹ ਵੀ ਦੱਸਿਆ ਗਿਆ ਹੈ ਕਿ ਸਿੱਧੂ ਮੂਸੇਵਾਲਾ ਦਾ ਉਸ ਦੇ ਇੱਕ ਭਰਾ ਦੇ ਕਤਲ ਵਿੱਚ ਹੱਥ ਸੀ ਪਰ ਉਸਦੀ ਪਹੁੰਚ ਵੱਧ ਹੋਣ ਕਾਰਨ ਸਿੱਧੂ ਮੂਸੇਵਾਲਾ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ ਅਤੇ ਇਸੇ ਕਾਰਨ ਹੀ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ।
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪੂਰੀ ਪੰਜਾਬੀ ਅਤੇ ਹਿੰਦੀ ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ ਹੈ। ਰਣਵੀਰ ਸਿੰਘ, ਵਿੱਕੀ ਕੌਸ਼ਲ ਅਤੇ ਕੰਗਨਾ ਰਣੌਤ ਸਮੇਤ ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੇ ਵੀ ਇਸ ਘਟਨਾ 'ਤੇ ਦੁੱਖ ਜਤਾਇਆ ਹੈ।
ਇਹ ਵੀ ਪੜ੍ਹੋ:ਗੀਤ ਦਿ ਲਾਸਟ ਰਾਈਡ: ਕੀ ਸਿੱਧੂ ਮੂਸੇ ਵਾਲੇ ਨੇ ਆਪਣੀ ਮੌਤ ਦੀ ਭਵਿੱਖਬਾਣੀ ਕੀਤੀ ਸੀ?
ਇਹ ਵੀ ਪੜ੍ਹੋ:OMG... ਕੌਣ ਹਨ ਸਿੱਧੂ ਮੂਸੇਵਾਲਾ ਦੇ ਕਾਤਲ, ਜੋ ਸਲਮਾਨ ਖਾਨ ਨੂੰ ਵੀ ਚਾਹੁੰਦੇ ਸਨ ਮਾਰਨਾ