ਚੰਡੀਗੜ੍ਹ: ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮ ਆਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਗੀਤ 2 ਰਫਲਾਂ ਵਿੱਚ ਵਕੀਲਾਂ ਦੀ ਅਕਸ ਨੂੰ ਢਾਹ ਲਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਮੰਗਲਵਾਰ ਨੂੰ ਮਨਕੀਰਤ ਸਿੰਘ ਅਤੇ ਹੋਰ ਪ੍ਰਤੀਵਾਦੀਆਂ ਨੂੰ 8 ਸਤੰਬਰ ਲਈ ਨੋਟਿਸ ਜਾਰੀ ਕੀਤਾ ਹੈ। ਐਡਵੋਕੇਟ ਸੁਨੀਲ ਮੱਲਣ ਨੇ ਇਹ ਕੇਸ ਦਾਇਰ ਕੀਤਾ ਹੈ।
ਇਹ ਐਲਬਮ ਪਿਛਲੇ ਸਾਲ ਰਿਲੀਜ਼ ਹੋਈ ਸੀ। ਇਸ ਤੋਂ ਪਹਿਲਾਂ ਐਡਵੋਕੇਟ ਮੱਲਣ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ 'ਸੰਜੂ' 'ਚ ਵਕੀਲਾਂ ਨੂੰ ਕਥਿਤ ਤੌਰ 'ਤੇ ਬਦਨਾਮ ਕਰਨ ਦਾ ਮਾਮਲਾ ਵੀ ਦਰਜ ਕਰਵਾਇਆ ਸੀ। ਉਸ ਮਾਮਲੇ ਵਿੱਚ ਮੂਸੇਵਾਲਾ ਦੀ ਮੌਤ ਤੋਂ ਬਾਅਦ ਵੀ ਬਾਕੀਆਂ ਖ਼ਿਲਾਫ਼ ਕੇਸ ਚੱਲ ਰਿਹਾ ਹੈ।
- " class="align-text-top noRightClick twitterSection" data="">
ਐਡਵੋਕੇਟ ਮੱਲਣ ਨੇ ਦੱਸਿਆ ਕਿ ਮਨਕੀਰਤ ਔਲਖ ਨੂੰ 15 ਮਈ 2021 ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਗਿਆ ਸੀ। ਇਸ ਦਾ ਕੋਈ ਤਸੱਲੀਬਖਸ਼ ਜਵਾਬ ਨਹੀਂ ਮਿਲਿਆ। ਅਦਾਲਤ ਤੋਂ ਮੰਗ ਕੀਤੀ ਗਈ ਹੈ ਕਿ ਇਸ ਗੀਤ ਨੂੰ ਸੋਸ਼ਲ ਮੀਡੀਆ ਤੋਂ ਹਟਾਇਆ ਜਾਵੇ। ਇਹ ਹੁਕਮ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੀ ਮਦਦ ਨਾਲ ਜਾਰੀ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮੁਆਵਜ਼ਾ ਲੈ ਕੇ ਐਡਵੋਕੇਟ ਵੈਲਫੇਅਰ ਫੰਡ ਵਿੱਚ ਜਮ੍ਹਾਂ ਕਰਵਾਇਆ ਜਾਵੇ।
ਇਹ ਵੀ ਪੜ੍ਹੋ:Koffee With Karan 7: ਸੋਨਮ ਕਪੂਰ ਲਈ ਅਜੇ ਵੀ ਬੈਸਟ ਹੈ ਰਣਬੀਰ ਕਪੂਰ, ਅਰਜੁਨ ਕਪੂਰ ਨੂੰ ਪਸੰਦ ਆਈ ਮਲਾਇਕਾ ਅਰੋੜਾ ਦੀ ਇਹ ਚੀਜ਼