ਨਵੀਂ ਦਿੱਲੀ: ਗੁਆਂਢੀ ਦੇਸ਼ ਨੇਪਾਲ 'ਚ ਐਤਵਾਰ ਨੂੰ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ। ਉਥੇ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ 69 ਯਾਤਰੀਆਂ ਦੀ ਜਾਨ ਚਲੀ ਗਈ। ਜ਼ਿਕਰਯੋਗ ਹੈ ਕਿ ਨੇਪਾਲ ਦੀ ਯੇਤੀ ਏਅਰਲਾਈਨਜ਼ ਦਾ ਜਹਾਜ਼ ਰਾਜਧਾਨੀ ਕਾਠਮੰਡੂ ਤੋਂ ਪੋਖਰਾ ਵੱਲ ਜਾ ਰਿਹਾ ਸੀ। ਖਬਰਾਂ ਮੁਤਾਬਕ ਇਹ ਦਰਦਨਾਕ ਹਾਦਸਾ ਜਹਾਜ਼ ਦੇ ਪੋਖਰਾ ਏਅਰਪੋਰਟ 'ਤੇ ਉਤਰਨ ਤੋਂ 10 ਸਕਿੰਟ ਪਹਿਲਾਂ ਵਾਪਰਿਆ। ਹਾਦਸੇ 'ਚ ਜਹਾਜ਼ ਪੋਖਰਾ ਘਾਟੀ ਤੋਂ ਸੇਤੀ ਨਦੀ ਦੀ ਖੱਡ 'ਚ ਡਿੱਗ ਗਿਆ। ਹਾਦਸੇ ਵਿੱਚ ਮਰਨ ਵਾਲੇ 69 ਯਾਤਰੀਆਂ ਵਿੱਚੋਂ ਇੱਕ ਦੀ ਪਛਾਣ ਨੇਪਾਲ ਦੀ ਲੋਕ ਗਾਇਕਾ ਨੀਰਾ ਛਨਿਆਲ ਦੀ ਹੋ ਗਈ ਹੈ। ਪੀਐਮ ਮੋਦੀ ਨੇ ਟਵੀਟ ਕਰਕੇ ਨੇਪਾਲ 'ਚ ਹੋਏ ਇਸ ਹਾਦਸੇ 'ਤੇ ਦੁੱਖ ਜਤਾਇਆ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਨੀਰਾ ਪੋਖਰਾ 'ਚ ਇਕ ਸਮਾਰੋਹ 'ਚ ਪਰਫਾਰਮ ਕਰਨ ਜਾ ਰਹੀ ਸੀ। ਇਸ ਤੋਂ ਪਹਿਲਾਂ ਨੀਰਾ ਨੇ ਆਪਣੇ ਯੂਟਿਊਬ 'ਤੇ ਇਕ ਗੀਤ ਵੀ ਸ਼ੇਅਰ ਕੀਤਾ ਸੀ, ਜਿਸ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਕਾਫੀ ਪਸੰਦ ਵੀ ਕੀਤਾ ਸੀ ਪਰ ਹੁਣ ਨੀਰਾ ਇਸ ਦੁਨੀਆ 'ਚ ਨਹੀਂ ਰਹੀ। ਨੀਰਾ ਦੇ ਪ੍ਰਸ਼ੰਸਕ ਇਸ ਖਬਰ ਤੋਂ ਹੈਰਾਨ ਹਨ।
ਤੁਹਾਨੂੰ ਦੱਸ ਦਈਏ ਨੀਰਾ ਨੇ ਕਈ ਨੇਪਾਲੀ ਗੀਤਾਂ 'ਚ ਆਪਣੀ ਖੂਬਸੂਰਤ ਆਵਾਜ਼ ਦਿੱਤੀ ਹੈ, ਉਨ੍ਹਾਂ ਨੇ ਪਿਰਟਿਕੋ ਡੋਰੀ ਨਾਲ ਇਕ ਗੀਤ ਵੀ ਰਿਕਾਰਡ ਕਰਵਾਇਆ ਸੀ, ਜਿਸ ਨੂੰ ਪ੍ਰਸ਼ੰਸਕਾਂ ਨੇ ਕਾਫੀ ਪਸੰਦ ਕੀਤਾ ਸੀ। ਨੀਰਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਸੀ ਅਤੇ ਆਪਣੇ ਨਵੇਂ-ਨਵੇਂ ਗੀਤ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਸੀ ਅਤੇ ਖੂਬ ਪਿਆਰ ਪ੍ਰਾਪਤ ਕਰਦੀ ਸੀ। ਅਜਿਹੇ 'ਚ ਉਨ੍ਹਾਂ ਦੇ ਜਾਣ ਨਾਲ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਦੁੱਖ ਹੋਇਆ ਹੈ।
ਪੀਐਮ ਮੋਦੀ ਨੇ ਜਤਾਇਆ ਦੁੱਖ: ਨੇਪਾਲ ਦੇ ਜਹਾਜ਼ ਹਾਦਸੇ 'ਤੇ ਦੁੱਖ ਪ੍ਰਗਟ ਕਰਦੇ ਹੋਏ ਪੀਐਮ ਮੋਦੀ ਨੇ ਟਵੀਟ ਕੀਤਾ, 'ਮੈਂ ਨੇਪਾਲ ਵਿੱਚ ਹੋਏ ਦੁਖਦਾਈ ਹਵਾਈ ਹਾਦਸੇ ਤੋਂ ਦੁਖੀ ਹਾਂ, ਜਿਸ ਵਿੱਚ ਭਾਰਤੀ ਨਾਗਰਿਕਾਂ ਸਮੇਤ ਕੀਮਤੀ ਜਾਨਾਂ ਚਲੀਆਂ ਗਈਆਂ, ਦੁੱਖ ਦੀ ਇਸ ਘੜੀ ਵਿੱਚ ਮੇਰੀ ਸੰਵੇਦਨਾ ਅਤੇ ਪ੍ਰਾਰਥਨਾਵਾਂ ਦੁਖੀ ਪਰਿਵਾਰਾਂ ਨਾਲ ਹਨ'।
ਇਹ ਵੀ ਪੜ੍ਹੋ:ਆਦਿਲ ਨੇ ਰਾਖੀ ਨੂੰ ਆਪਣਾਉਣ ਤੋਂ ਕੀਤਾ ਇਨਕਾਰ, ਰਾਖੀ ਸਾਵੰਤ ਦਾ ਰੋ-ਰੋ ਕੇ ਹੋਇਆ ਬੁਰਾ ਹਾਲ