ਚੰਡੀਗੜ੍ਹ: ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਪਵਿੱਤਰ ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ ਦੇ ਦਰਸ਼ਨ ਕਰਨਾ ਫਿਲਮ ਇੰਡਸਟਰੀ ਵਿੱਚ ਕਈ ਸਾਲਾਂ ਤੋਂ ਆਮ ਰਿਹਾ ਹੈ। ਕੋਈ ਵੀ ਫਿਲਮ ਰਿਲੀਜ਼ ਹੋਵੇ ਅਦਾਕਾਰ ਗੁਰੂਘਰ ਵਿੱਚ ਮੱਥਾ ਟੇਕਣ ਜ਼ਰੂਰ ਆਉਂਦੇ ਹਨ।
ਇਸੇ ਤਰ੍ਹਾਂ ਆਪਣੀ ਆਉਣ ਵਾਲੀ ਪੰਜਾਬੀ ਫਿਲਮ 'ਚੱਲ ਜਿੰਦੀਏ' ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਲਈ ਪਹੁੰਚੀ। ਗੁਰੂ ਦੇ ਦਰਸ਼ਨ ਕਰਨ ਵਾਲਿਆਂ ਵਿੱਚ ਨੀਰੂ ਬਾਜਵਾ, ਕੁਲਵਿੰਦਰ ਬਿੱਲਾ ਅਤੇ ਜੱਸ ਬਾਜਵਾ ਸ਼ਾਮਲ ਸਨ।
- " class="align-text-top noRightClick twitterSection" data="
">
ਅਦਾਕਾਰ ਇਸ ਫਿਲਮ ਦੇ ਨਿਰਮਾਣ ਲਈ ਪ੍ਰਮਾਤਮਾ ਦਾ ਧੰਨਵਾਦ ਕਰਨਾ ਚਾਹੁੰਦੇ ਸਨ ਅਤੇ ਫਿਲਮ ਦੀ ਸਫਲਤਾ ਲਈ ਪ੍ਰਾਰਥਨਾ ਵੀ ਕਰਨਾ ਚਾਹੁੰਦੇ ਸਨ। ਤੁਹਾਨੂੰ ਦੱਸ ਦਈਏ ਕਿ ਇਹ ਫਿਲਮ ਆਪਣੇ ਅਜ਼ੀਜ਼ਾਂ ਤੋਂ ਦੂਰ ਵਿਦੇਸ਼ਾਂ ਵਿੱਚ ਰਹਿੰਦੇ ਲੋਕਾਂ ਦੀਆਂ ਜਾਣੀਆਂ-ਪਛਾਣੀਆਂ ਪਰ ਅਣਕਹੀ ਕਹਾਣੀਆਂ 'ਤੇ ਆਧਾਰਿਤ ਹੈ। 'ਚੱਲ ਜਿੰਦੀਏ' ਫਿਲਮ ਵਿੱਚ ਗੁਰਪ੍ਰੀਤ ਘੁੱਗੀ, ਅਦਿਤੀ ਸ਼ਰਮਾ ਅਤੇ ਰੁਪਿੰਦਰ ਰੂਪੀ ਵਿਸ਼ੇਸ ਕਿਰਦਾਰ ਵਿੱਚ ਹਨ।
ਟ੍ਰੇਲਰ ਬਾਰੇ: ਕਾਬਿਲੇਗ਼ੌਰ ਹੈ ਕਿ ਫਿਲਮ 'ਚੱਲ ਜਿੰਦੀਏ' ਦਾ ਟ੍ਰੇਲਰ ਹਾਲ ਹੀ ਚ ਰਿਲੀਜ਼ ਹੋਇਆ ਸੀ। ਇਸ ਫਿਲਮ ਦੇ ਟ੍ਰੇਲਰ ਨੂੰ ਕਾਫੀ ਪਸੰਦ ਕੀਤਾ ਗਿਆ ਹੈ। ਇਹ ਕਹਾਣੀ ਪੰਜਾਬ ਛੱਡ ਪੈਸਾ ਕਮਾਉਣ ਗਏ ਪੰਜਾਬੀਆਂ ਦੀ ਹੈ। ਫਿਲਮ 'ਚ ਇਹ ਦਿਖਾਇਆ ਗਿਆ ਹੈ ਕਿ ਵਿਦੇਸ਼ਾਂ 'ਚ ਵੱਸਦੇ ਪੰਜਾਬੀਆਂ ਦੀ ਲਾਈਫ਼ 'ਚ ਕਿੰਨੇ ਸੰਘਰਸ਼ ਹਨ। ਫਿਲਮ ਦੀ ਰਿਲੀਜ਼ ਡੇਟ ਦੀ ਗੱਲ ਕੀਤੀ ਜਾਏ ਤਾਂ ਫਿਲਮ 24 ਮਾਰਚ ਭਾਵ ਕੁੱਝ ਦਿਨਾਂ ਬਾਅਦ ਦੁਨੀਆਂਭਰ ਦੇ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ।
ਫਿਲਮ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਬਣਾਈ ਗਈ ਹੈ ਅਤੇ ਘੈਂਟ ਬੁਆਏਜ਼ ਐਂਟਰਟੇਨਮੈਂਟ ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਦੁਆਰਾ ਪੇਸ਼ ਕੀਤੀ ਗਈ ਹੈ। ਫਿਲਮ ਨੂੰ ਦੁਨੀਆ ਭਰ ਵਿੱਚ ਓਮਜੀ ਸਟਾਰ ਸਟੂਡੀਓਜ਼ ਦੁਆਰਾ ਪੇਸ਼ ਕੀਤਾ ਜਾਵੇਗਾ। ਫਿਲਮ ਦਾ ਸੰਗੀਤ ਵੇਹਲੀ ਜਨਤਾ ਰਿਕਾਰਡਜ਼ ਦੇ ਲੇਬਲ ਹੇਠ ਤਿਆਰ ਕੀਤਾ ਗਿਆ ਹੈ ਅਤੇ ਬੈਕਗ੍ਰਾਊਂਡ ਸਕੋਰ ਰਾਜੂ ਸਿੰਘ ਦੁਆਰਾ ਤਿਆਰ ਕੀਤਾ ਗਿਆ ਹੈ।
ਫਿਲਮ ਦੇ ਨਿਰਦੇਸ਼ਕ ਉਦੈ ਪ੍ਰਤਾਪ ਸਿੰਘ ਇਸ ਕਹਾਣੀ ਬਾਰੇ ਦੱਸਦੇ ਹਨ "ਮੈਂ ਫਿਲਮ ਦੇ ਪਲਾਟ ਤੋਂ ਬਹੁਤ ਪ੍ਰਭਾਵਿਤ ਹੋਇਆ ਸੀ। ਫਿਲਮ ਦੇ ਲੇਖਕ ਜਗਦੀਪ ਵੜਿੰਗ ਅਜਿਹੀ ਹਕੀਕਤ 'ਤੇ ਰੌਸ਼ਨੀ ਪਾਉਣ ਲਈ ਸਭ ਤੋਂ ਵੱਧ ਪ੍ਰਸ਼ੰਸਾ ਦੇ ਹੱਕਦਾਰ ਹਨ। ਸਾਡੇ ਪਿਆਰੇ ਆਮ ਤੌਰ 'ਤੇ ਆਪਣੀ ਜਨਮ ਭੂਮੀ ਤੋਂ ਦੂਰ ਹੋਣ ਦਾ ਸਾਹਮਣਾ ਕਰਦੇ ਹਨ।
ਤੁਹਾਨੂੰ ਦੱਸ ਦਈਏ ਕਿ ਉਦੈ ਪ੍ਰਤਾਪ ਸਿੰਘ ਇੱਕ ਮਸ਼ਹੂਰ ਨਿਰਦੇਸ਼ਕ ਹੈ ਜਿਸਨੇ 'ਮਾਂ ਦਾ ਲਾਡਲਾ' ਅਤੇ 'ਦਿਲ ਦੀਆਂ ਗੱਲਾਂ' ਸਮੇਤ ਕਈ ਫਿਲਮਾਂ ਪ੍ਰਦਾਨ ਕੀਤੀਆਂ ਹਨ, ਜਿਨ੍ਹਾਂ ਨੇ ਸਿਨੇਮਾਘਰਾਂ ਵਿੱਚ ਬਹੁਤ ਸ਼ਲਾਘਾਯੋਗ ਹੁੰਗਾਰਾ ਹਾਸਲ ਕੀਤਾ। ਉਦੈ ਪ੍ਰਤਾਪ ਸਿੰਘ ਆਪਣੇ ਕੰਮ ਵਿਚ ਇੰਨਾ ਦ੍ਰਿੜ ਹੈ ਕਿ ਉਹ ਦਰਸ਼ਕਾਂ ਨੂੰ ਛੂਹਣ ਵਾਲੇ ਪਾਤਰ ਅਤੇ ਕਹਾਣੀ ਦੀ ਹਰ ਸੂਖਮਤਾ ਨੂੰ ਨਵੀਂ ਪਛਾਣ ਦਿੰਦਾ ਹੈ।
ਇਹ ਵੀ ਪੜ੍ਹੋ:Movie Minning: ਪੰਜਾਬੀ ਫ਼ਿਲਮ ‘ਮਾਈਨਿੰਗ’ ਦੀ ਡਬਿੰਗ ਹੋਈ ਪੂਰੀ, 28 ਅਪ੍ਰੈਲ ਨੂੰ ਹੋਵੇਗੀ ਰਿਲੀਜ਼