ETV Bharat / entertainment

ਮੂਸਾ ਪਿੰਡ ਨੂੰ ਪੁਲਿਸ ਨੇ ਕੀਤਾ ਸੀਲ, ਸਿੱਧੂ ਮੂਸੇਵਾਲਾ ਦੀ ਹਵੇਲੀ ਦੀ ਵਧਾਈ ਸੁਰੱਖਿਆ - ਸਿੱਧੂ ਮੂਸੇਵਾਲਾ ਦੀ ਹਵੇਲੀ ਦੀ ਸੁਰੱਖਿਆ

ਪੰਜਾਬੀ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਹਵੇਲੀ 'ਤੇ ਸੁਰੱਖਿਆ (Security increased moosewala Haveli) ਵਧਾ ਦਿੱਤੀ ਹੈ ਅਤੇ ਪਿੰਡ ਮੂਸਾ ਵਿੱਚ ਕਿਸੇ ਵੀ ਵਿਅਕਤੀ ਨੂੰ ਪੁੱਛਗਿੱਛ ਤੋਂ ਬਾਅਦ ਹੀ ਦਾਖ਼ਲ ਹੋਣ ਦਿੱਤਾ ਜਾ ਰਿਹਾ ਹੈ। ਜਾਣੋ ਇਸ ਦਾ ਕਾਰਨ...।

ਸਿੱਧੂ ਮੂਸੇਵਾਲਾ ਦੀ ਹਵੇਲੀ ਦੀ ਵਧਾਈ ਸੁਰੱਖਿਆ
ਸਿੱਧੂ ਮੂਸੇਵਾਲਾ ਦੀ ਹਵੇਲੀ ਦੀ ਵਧਾਈ ਸੁਰੱਖਿਆ
author img

By

Published : Dec 23, 2022, 2:02 PM IST

Updated : Dec 23, 2022, 2:15 PM IST

ਸਿੱਧੂ ਮੂਸੇਵਾਲਾ ਦੀ ਹਵੇਲੀ

ਚੰਡੀਗੜ੍ਹ:
ਪੰਜਾਬੀ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ(singer moosewala) ਦੇ ਕਤਲ ਹੋਏ ਨੂੰ 8 ਮਹੀਨੇ ਹੋਣ ਵਾਲੇ ਹਨ, ਇਹਨਾਂ 8 ਮਹੀਨਿਆਂ ਵਿੱਚ ਸ਼ਾਇਦ ਹੀ ਅਜਿਹਾ ਕੋਈ ਦਿਨ ਹੋਵੇ ਜਿਸ ਦਿਨ ਗਾਇਕ ਨਾਲ ਜੁੜੀ ਕੋਈ ਖਬਰ ਨਾ ਆਈ ਹੋਵੇ। ਕਦੇ ਉਹਨਾਂ ਗੀਤਾਂ, ਕਦੇ ਉਨ੍ਹਾਂ ਦੇ ਫੈਨ ਅਤੇ ਕਦੇ ਉਨ੍ਹਾਂ ਦੇ ਮਾਤਾ ਪਿਤਾ ਨਾਲ ਸੰਬੰਧਿਤ ਜਾਣਕਾਰੀ ਆਉਂਦੀ ਰਹਿੰਦੀ ਹੈ।

ਹੁਣ ਜਾਣਕਾਰੀ ਉਹਨਾਂ ਦੀ ਹਵੇਲੀ ਦੀ ਸੁਰੱਖਿਆ ਨੂੰ ਲੈ ਕੇ ਹੈ, ਦੱਸਿਆ ਜਾ ਰਿਹਾ ਹੈ ਕਿ ਮਰਹੂਮ ਗਾਇਕ ਦੀ ਹਵੇਲੀ (moosewala Haveli Security increased) 'ਤੇ ਸੁਰੱਖਿਆ ਵਧਾ ਦਿੱਤੀ ਹੈ ਅਤੇ ਪਿੰਡ ਮੂਸਾ ਵਿੱਚ ਕਿਸੇ ਵੀ ਵਿਅਕਤੀ ਨੂੰ ਪੁੱਛਗਿੱਛ ਤੋਂ ਬਾਅਦ ਹੀ ਦਾਖ਼ਲ ਹੋਣ ਦਿੱਤਾ ਜਾ ਰਿਹਾ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਚੱਲਿਆ ਹੈ ਕਿ ਮਾਨਸਾ ਪੁਲਿਸ ਨੂੰ ਸੂਚਨਾ ਮਿਲੀ ਹੈ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ 'ਤੇ ਹਮਲਾ ਕੀਤਾ ਜਾ ਸਕਦਾ ਹੈ, ਜਿਸ ਬਾਅਦ ਮਾਨਸਾ ਪੁਲਿਸ ਨੇ ਪਿੰਡ ਮੂਸਾ ਵਿਖੇ ਸੁਰੱਖਿਆ ਵਧਾ ਦਿੱਤੀ ਹੈ।

ਜਾਣਕਾਰੀ ਅਨੁਸਾਰ 2 ਵਜੇ ਦੇ ਕਰੀਬ ਬਠਿੰਡਾ ਜੋਨ ਦੇ ਆਈਜੀ ਵੀ ਸੁਰੱਖਿਆ ਦੀ ਸਮੱਖਿਆ ਕਰਨ ਦੇ ਲਈ ਪਹੁੰਚ ਰਹੇ ਹਨ, ਦੱਸ ਦੇਈਏ ਕਿ ਸਿੱਧੂ ਦੇ ਪਿਤਾ ਬਲਕੌਰ ਸਿੰਘ ਅੱਜ ਸਵੇਰੇ ਯੂਕੇ ਚੱਲੇ ਗਏ ਹਨ ਅਤੇ ਸਿੱਧੂ ਦੀ ਮਾਤਾ ਚਰਨ ਕੌਰ ਮੂਸਾ ਪਿੰਡ ਮੌਜੂਦ ਹਨ।

ਸਿੱਧੂ ਮੂਸੇਵਾਲਾ ਕਤਲ : 29 ਮਈ 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਦੇਸ਼ ਵਿਦੇਸ਼ ਵਿਚ ਸਿੱਧੂ ਮੂਸੇਵਾਲਾ ਦੇ ਚਾਹੁੰਣ ਵਾਲਿਆਂ ਲਈ ਇਹ ਸਭ ਤੋਂ ਦੁਖਦਾਈ ਘਟਨਾ ਸੀ। ਸਿੱਧੂ ਮੂਸੇਵਾਲਾ ਕਤਲ ਉੱਤੇ ਪੰਜਾਬ ਸਰਕਾਰ ਬੁਰੀ ਤਰ੍ਹਾਂ ਘਿਰ ਗਈ ਸੀ ਕਿਉਂਕਿ ਕਤਲ ਤੋਂ 1 ਦਿਨ ਪਹਿਲਾਂ ਹੀ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘੱਟ ਕੀਤੀ ਗਈ ਸੀ। ਸਰਕਾਰ ਨੂੰ ਲੋਕਾਂ ਦੇ ਭਾਰੀ ਰੋਹ ਦਾ ਸਾਹਮਣਾ ਕਰਨਾ ਪਿਆ ਸੀ। ਮੂਸੇਵਾਲਾ ਕਤਲ ਕੇਸ (Musewala murder case) ਦੀ ਜ਼ਿੰਮੇਦਾਰੀ ਕੈਨੇਡਾ ਵਿਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਵੀ ਇਸ ਕੇਸ ਵਿਚ ਤਿਹਾੜ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ। ਪੋਸਟਮਾਰਟਮ ਰਿਪੋਰਟ ਵਿਚ ਦੱਸਿਆ ਗਿਆ ਕਿ ਸਿੱਧੂ ਮੂਸੇਵਾਲਾ ਨੂੰ 30 ਗੋਲੀਆਂ ਲੱਗੀਆਂ ਸਨ।

ਇਹ ਵੀ ਪੜ੍ਹੋ:ਇਸ ਸਾਲ ਦੀਆਂ ਸਭ ਦੇ ਦਿਲਾਂ ਉਤੇ ਰਾਜ ਕਰਨ ਵਾਲੀਆਂ ਪੰਜਾਬੀ ਦੀਆਂ ਟੌਪ ਅਦਾਕਾਰਾਂ, ਦੇਖੋ ਲਿਸਟ

Last Updated : Dec 23, 2022, 2:15 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.