ਮੁੰਬਈ: ਮਹਾਰਾਸ਼ਟਰ ਸਰਕਾਰ ਨੇ 'ਸੰਭਾਵੀ ਖਤਰਿਆਂ' ਦਾ ਹਵਾਲਾ ਦਿੰਦੇ ਹੋਏ ਨੌਜਵਾਨ ਅਦਾਕਾਰ ਸ਼ਾਹਰੁਖ ਖਾਨ ਦੀ ਸੁਰੱਖਿਆ ਨੂੰ ਵਾਈ-ਪਲੱਸ ਸ਼੍ਰੇਣੀ 'ਚ ਅਪਗ੍ਰੇਡ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਕਿੰਗ ਖਾਨ ਨੂੰ ਉਸ ਦੀਆਂ ਦੋ ਫਿਲਮਾਂ 'ਜਵਾਨ' ਅਤੇ 'ਪਠਾਨ' ਰਿਲੀਜ਼ ਕਰਨ ਤੋਂ ਬਾਅਦ ਅਣਪਛਾਤੇ ਲੋਕਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ (Shah Rukh Khan Y Plus) ਮਿਲੀਆਂ ਹਨ। ਸੁਪਰਸਟਾਰ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਉਨ੍ਹਾਂ ਨੂੰ 24x7 ਲਈ Y-Plus ਸ਼੍ਰੇਣੀ 'ਚ ਰੱਖਿਆ ਗਿਆ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਮਹਾਰਾਸ਼ਟਰ ਦੀਆਂ ਸੁਰੱਖਿਆ ਏਜੰਸੀਆਂ ਨੇ ਸੰਭਾਵਿਤ ਖਤਰਿਆਂ ਨੂੰ ਧਿਆਨ 'ਚ ਰੱਖਦੇ ਹੋਏ ਸੁਪਰਸਟਾਰ ਸ਼ਾਹਰੁਖ ਖਾਨ ਦੀ ਸੁਰੱਖਿਆ ਨੂੰ ਵਾਈ ਪਲੱਸ ਸ਼੍ਰੇਣੀ (Shah Rukh Khan Y Plus) 'ਚ ਅਪਗ੍ਰੇਡ ਕਰ ਦਿੱਤਾ ਹੈ। ਰਿਪੋਰਟ ਵਿੱਚ ਦੱਸਿਆ ਜਾ ਰਿਹਾ ਹੈ ਕਿ ਮੁੰਬਈ ਪੁਲਿਸ ਨੇ ਹਾਲ ਹੀ ਵਿੱਚ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਦੀ ਪੁਸ਼ਟੀ ਕੀਤੀ ਹੈ ਪਰ ਮੁੰਬਈ ਪੁਲਿਸ ਨੇ ਅਧਿਕਾਰਤ ਤੌਰ 'ਤੇ ਉਸ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ।
- Mera Piya Ghar Aaya 2.0 Song Out Tomorrow: ਬਾਲੀਵੁੱਡ ਅਦਾਕਾਰਾ ਮਾਧੁਰੀ ਦੀਕਸ਼ਿਤ ਦੇ ਇਸ ਗੀਤ ਨੂੰ ਰੀਕ੍ਰਿਏਟ ਕਰਕੇ ਮੁੜ ਕੀਤਾ ਜਾਵੇਗਾ ਰਿਲੀਜ਼, ਸੰਨੀ ਲਿਓਨ ਆਵੇਗੀ ਨਜ਼ਰ
- Nushrratt Bharuccha Stranded In Israel: ਇਜ਼ਰਾਈਲ ਵਿੱਚ ਫਸੀ ਬਾਲੀਵੁੱਡ ਅਦਾਕਾਰਾ ਨੁਸਰਤ ਭਰੂਚਾ, ਨਹੀਂ ਹੋ ਰਿਹਾ ਸੰਪਰਕ
- Jasmine Sandlas: ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਗਾਇਕਾ ਜੈਸਮੀਨ ਸੈਂਡਲਾਸ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ!
ਮੀਡੀਆ ਰਿਪੋਰਟਾਂ ਦੇ ਅਨੁਸਾਰ 5 ਅਕਤੂਬਰ ਨੂੰ ਮਹਾਰਾਸ਼ਟਰ ਰਾਜ ਖੁਫੀਆ ਵਿਭਾਗ (SID) ਨੇ ਰਾਜ ਦੇ ਸਾਰੇ ਪੁਲਿਸ ਕਮਿਸ਼ਨਰੇਟਾਂ, ਜ਼ਿਲ੍ਹਾ ਪੁਲਿਸ ਅਤੇ ਵਿਸ਼ੇਸ਼ ਸੁਰੱਖਿਆ ਯੂਨਿਟਾਂ (SPUs) ਨੂੰ ਤੁਰੰਤ ਪ੍ਰਭਾਵ ਨਾਲ ਸ਼ਾਹਰੁਖ ਨੂੰ ਐਸਕਾਰਟ ਸਕੇਲ ਦੇ ਨਾਲ 'ਵਾਈ ਪਲੱਸ' ਸੁਰੱਖਿਆ (Shah Rukh Khan threat) ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਸਨ।
ਰਿਪੋਰਟ 'ਚ ਦੱਸਿਆ ਗਿਆ ਹੈ ਕਿ ਕਿੰਗ ਖਾਨ ਦੀ ਸੁਰੱਖਿਆ ਨੂੰ ਵਾਈ ਪਲੱਸ ਸੁਰੱਖਿਆ 'ਚ ਅਪਗ੍ਰੇਡ ਕਰਨ ਦਾ ਫੈਸਲਾ ਹਾਲ ਹੀ 'ਚ ਹੋਈ ਹਾਈ ਕਮੇਟੀ ਦੀ ਬੈਠਕ ਤੋਂ ਬਾਅਦ ਲਿਆ ਗਿਆ। ਇਸ ਬੈਠਕ 'ਚ ਸ਼ਾਹਰੁਖ ਖਾਨ ਨੂੰ ਮਿਲ ਰਹੀਆਂ ਧਮਕੀਆਂ ਅਤੇ ਸੁਰੱਖਿਆ ਦੀ ਸਮੀਖਿਆ ਕੀਤੀ ਗਈ।
ਕਿੰਗ ਖਾਨ ਨੂੰ ਪਹਿਲਾਂ ਵੀ ਮਿਲ ਚੁੱਕੀਆਂ ਹਨ ਧਮਕੀਆਂ: ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਿੰਗ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਤੋਂ ਪਹਿਲਾਂ ਸ਼ਾਹਰੁਖ ਨੂੰ ਪਠਾਨ ਦੇ ਗੀਤ 'ਬੇਸ਼ਰਮ ਰੰਗ' ਨੂੰ ਲੈ ਕੇ ਧਮਕੀ ਦਿੱਤੀ ਗਈ ਸੀ। ਇਹ ਧਮਕੀ ਕਿਸੇ ਹੋਰ ਨੇ ਨਹੀਂ ਸਗੋਂ ਅਯੁੱਧਿਆ (ਉੱਤਰ ਪ੍ਰਦੇਸ਼) ਦੇ ਸੰਤ ਆਚਾਰੀਆ ਪਰਮਹੰਸ ਨੇ ਦਿੱਤੀ ਸੀ।