ਮਾਨਸਾ: ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਦਾ ਤੀਜਾ ਗੀਤ 'ਮੇਰਾ ਨਾਂ' ਵੀ ਅੱਜ 7 ਅਪ੍ਰੈਲ ਨੂੰ ਰਿਲੀਜ਼ ਹੋ ਗਿਆ ਹੈ, ਜਿਸ ਨੇ ਥੋੜੇ ਸਮੇਂ ਵਿੱਚ ਹੀ ਰਿਕਾਰਡ ਤੋੜ ਦਿੱਤੇ ਹਨ। ਸਿੱਧੂ ਮੂਸੇਵਾਲਾ ਦੇ ਇਸ ਗੀਤ ਨੂੰ ਪਿਆਰ ਦੇਣ ਵਾਲੇ ਪ੍ਰਸ਼ੰਸਕਾਂ ਦਾ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਧੰਨਵਾਦ ਕੀਤਾ ਗਿਆ ਹੈ ਅਤੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਗੀਤ ਅੱਗੇ ਵੀ ਇਸੇ ਤਰ੍ਹਾਂ ਮਾਰਕੀਟ ਵਿੱਚ ਆਉਂਦੇ ਰਹਿਣਗੇ। ਉਹਨਾਂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਹੋਰ ਵੀ ਬਹੁਤ ਸਾਰੇ ਗੀਤ ਰਿਕਾਰਡ ਹਨ।
ਤੁਹਾਨੂੰ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ 'ਮੇਰਾ ਨਾਂ' ਨੇ ਕੁਝ ਸਮੇਂ ਵਿੱਚ ਹੀ ਰਿਕਾਰਡ ਤੋੜ ਦਿੱਤਾ। ਗੀਤ ਨੂੰ ਹੁਣ ਤੱਕ ਲਗਭਗ 3 ਮਿਲੀਅਨ ਲੋਕਾਂ ਨੇ ਦੇਖ ਲਿਆ ਹੈ। ਇਸ ਗੀਤ ਬਾਰੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ 'ਸਿੱਧੂ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ, ਅੱਜ ਵੀ ਲੋਕਾਂ ਦੇ ਦਿਲਾਂ ਵਿੱਚ ਜਿਊਂਦਾ ਹੈ, ਸਿੱਧੂ ਦੇ ਗੀਤ ਆਉਣ ਵਾਲੇ ਦਿਨਾਂ ਵਿੱਚ ਥੋੜੇ ਥੋੜੇ ਸਮੇਂ ਬਾਅਦ ਰਿਲੀਜ਼ ਕੀਤੇ ਜਾਣਗੇ।
- " class="align-text-top noRightClick twitterSection" data="">
ਉਨ੍ਹਾਂ ਇਹ ਵੀ ਕਿਹਾ ਕਿ ਸਿੱਧੂ ਦੇ ਪ੍ਰਸ਼ੰਸਕਾਂ 'ਤੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ, ਉਹ ਦੇ ਸਿੱਧੂ ਇਨਸਾਫ਼ ਲਈ ਲਗਾਤਾਰ ਯਤਨ ਕਰ ਰਹੇ ਹਨ ਅਤੇ ਭਰੋਸਾ ਦੇ ਰਹੇ ਹਨ ਕਿ ਅਸੀਂ ਤੁਹਾਡੇ ਨਾਲ ਹਾਂ। ਸਰਕਾਰ ਸਿੱਧੂ ਨੂੰ ਇਨਸਾਫ਼ ਦੇਣ ਦੀ ਬਜਾਏ ਗੈਂਗਸਟਰਾਂ ਨੂੰ ਰਾਸ਼ਟਰਵਾਦੀ ਦਿਖਾ ਰਹੀ ਹੈ। ਜਦੋਂ ਕਿ ਉਨ੍ਹਾਂ ਦਾ ਬੇਟਾ ਪੰਜਾਬੀ ਮਾਂ ਬੋਲੀ ਅਤੇ ਦਸਤਾਰ ਨੂੰ 150 ਦੇਸ਼ਾਂ ਦੇ ਵਿੱਚ ਲੈ ਕੇ ਗਿਆ ਅਤੇ ਫਿਰ ਹੁਣ ਅਸਲੀ ਰਾਸ਼ਟਰਵਾਦੀ ਕੌਣ ਹੈ?
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ 2022 ਨੂੰ ਮਾਨਸਾ ਜਿਲ੍ਹੇ ਦੇ ਪਿੰਡ ਜਵਾਹਰਕੇ ਦੇ ਹਥਿਆਰਬੰਦ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ, ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਦਾ ਇਹ ਤੀਸਰਾ ਗੀਤ ਹੈ ਜੋ ਰਿਲੀਜ਼ ਹੋਇਆ ਹੈ। ਜਿਸ ਨੇ ਬਹੁਤ ਹੀ ਥੋੜ੍ਹੇ ਸਮੇਂ ਵਿੱਚ ਰਿਕਾਰਡ ਤੋੜ ਦਿੱਤੇ ਹਨ, ਇਸ ਤੋਂ ਪਹਿਲਾਂ ਵੀ ਸਿੱਧੂ ਦੇ ਦੋ ਗੀਤ ਉਨ੍ਹਾਂ ਦੇ ਇਸ ਦੁਨੀਆਂ ਤੋਂ ਚਲੇ ਜਾਣ ਤੋਂ ਬਾਅਦ ਆਏ ਹਨ।
ਜਿੰਨ੍ਹਾਂ ਵਿੱਚ 'ਐਸਵਾਈਐਲ' ਅਤੇ ਧਾਰਮਿਕ ਗੀਤ 'ਵਾਰ' ਅਤੇ ਅੱਜ ਤੀਸਰਾ ਗੀਤ 'ਮੇਰਾ ਨਾਂ' ਰਿਲੀਜ਼ ਹੋਇਆ ਹੈ, ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਲਗਾਤਾਰ ਆਪਣੇ ਪੁੱਤਰ ਦੇ ਇਨਸਾਫ਼ ਲਈ ਸਰਕਾਰ ਅੱਗੇ ਅਪੀਲ ਕੀਤੀ ਜਾ ਰਹੀ ਹੈ।