ਚੰਡੀਗੜ੍ਹ: ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਹੋਏ ਨੂੰ 8 ਮਹੀਨੇ ਹੋ ਹਏ ਹਨ, ਗਾਇਕ ਨੂੰ ਦੇਸ਼ਾਂ ਵਿਦੇਸ਼ਾਂ ਤੋਂ ਸ਼ਰਧਾਂਜਲੀਆਂ ਮਿਲੀਆਂ, ਗਾਇਕ ਦੀ ਮੌਤ ਨੇ ਸਭ ਨੂੰ ਅੰਦਰ ਤੱਕ ਤੋੜ ਕੇ ਰੱਖ ਦਿੱਤਾ ਸੀ। ਹੁਣ ਸੁਣਨ ਨੂੰ ਮਿਲਿਆ ਹੈ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਅਤੇ ਪਿਤਾ ਯੂਕੇ ਲਈ ਰਵਾਨਾ ਹੋ ਗਏ ਹਨ।
ਦੱਸਿਆ ਜਾ ਰਿਹਾ ਹੈ ਕਿ ਉਹ ਯੂਕੇ ਸਿੱਧੂ ਨੂੰ ਇਨਸਾਫ਼ ਦਿਵਾਉਣ ਲਈ ਹੋ ਰਹੇ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣਗੇ। ਸਿੱਧੂ ਨੂੰ ਸ਼ਰਧਾਂਜਲੀ ਦੇਣ ਲਈ ਉਥੇ ਇੱਕ ਪ੍ਰੋਗਰਾਮ ਕੀਤਾ ਜਾ ਰਿਹਾ ਹੈ। 20 ਨਵੰਬਰ ਦਿਨ ਐਤਵਾਰ ਨੂੰ ਯੂਕੇ ਵਿੱਚ ਇੱਕ ਪ੍ਰੋਗਰਾਮ ਹੈ ਅਤੇ ਮਾਤਾ ਪਿਤਾ ਉਸ ਦਾ ਹਿੱਸਾ ਬਣਨ ਜਾ ਰਹੇ ਹਨ। ਇਸ ਬਾਬਤ ਸੋਸਲ ਮੀਡੀਆ ਉਤੇ ਕਈ ਤਰ੍ਹਾਂ ਦੀਆਂ ਫੋਟੋਆਂ ਵਾਇਰਲ ਹੋ ਰਹੀਆਂ ਹਨ। ਜਿਹਨਾਂ ਵਿੱਚ ਗਾਇਕ ਦੇ ਮਾਤਾ ਪਿਤਾ ਏਅਰਪੋਰਟ ਉਤੇ ਖੜ੍ਹੇ ਹੋਏ ਨਜ਼ਰ ਆ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ ਮਰਹੂਮ ਗਾਇਕ ਸਿੱਧੂੂ ਮੂਸੇਵਾਲਾ ਦੇ ਮਾਤਾ ਪਿਤਾ ਸਿੱਧੂ ਨੂੰ ਇਨਸਾਫ਼ ਦਿਵਾਉਣ ਦੇ ਲਈ ਪਾਰਲੀਮੈਂਟ ਦੇ ਬਾਹਰ ਕੱਢੇ ਜਾ ਰਹੇ ਕੈਂਡਲ ਵਿੱਚ ਸ਼ਾਮਲ ਹੋਣਗੇ ਅਤੇ ਇਸ ਤੋਂ ਇਲਾਵਾ ਉਥੇ ਇਨਸਾਫ਼ ਮਾਰਚ ਕਰਨ ਵਾਲੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਵੀ ਮਿਲਣਗੇ।
ਇਕ ਮਹੀਨਾ ਪਹਿਲਾਂ ਵਿਦੇਸ਼ ਜਾਣ ਬਾਰੇ ਕੀਤੀ ਸੀ ਗੱਲ: ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਬਲਕੌਰ ਸਿੰਘ ਅਤੇ ਚਰਨ ਕੌਰ ਪਿਛਲੇ ਕਾਫੀ ਸਮੇਂ ਤੋਂ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਦੀ ਗੱਲ ਕਰ ਰਹੇ ਹਨ। ਦੋ ਮਹੀਨੇ ਪਹਿਲਾਂ ਗੈਂਗਸਟਰ ਟੀਨੂੰ ਦੇ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਤੋਂ ਬਾਅਦ ਮਾਪਿਆਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ। ਜਿਸ ਤੋਂ ਬਾਅਦ ਬਲਕੌਰ ਸਿੰਘ ਨੇ ਵੀ ਸਰਕਾਰ ਨੂੰ ਇੱਕ ਮਹੀਨੇ ਦਾ ਸਮਾਂ ਦੇਣ ਦਾ ਐਲਾਨ ਕੀਤਾ ਸੀ। ਜੇਕਰ ਉਸ ਦੇ ਪੁੱਤਰ ਨੂੰ ਇਨਸਾਫ਼ ਮਿਲਿਆ ਤਾਂ ਉਹ ਆਪਣੇ ਪੁੱਤਰ ਦੀ ਸ਼ਿਕਾਇਤ ਵਾਪਸ ਲੈ ਕੇ ਵਿਦੇਸ਼ ਚਲੇ ਜਾਣਗੇ।
ਸਿੱਧੂ ਦਾ ਗੀਤ: ਦੱਸ ਦਈਏ ਕਿ ਮਰਹੂਮ ਗਾਇਕ ਦਾ ਹਾਲ ਹੀ ਵਿੱਚ ਇੱਕ ਗੀਤ ਰਿਲੀਜ਼ ਕੀਤਾ ਗਿਆ, ਵਾਰ। ਵਾਰ ਨੂੰ ਕੁੱਝ ਹੀ ਸਮੇਂ ਵਿੱਚ ਅਨੇਕਾਂ ਵਿਊਜ਼ ਆ ਗਏ ਸਨ। ਗੀਤ ਨੇ ਕਈ ਤਰ੍ਹਾਂ ਦੇ ਰਿਕਾਰਡ ਤੋੜੇ ਹਨ। ਗੀਤ ਸਰਦਾਰ ਜਰਨੈਲ ਹਰੀ ਸਿੰਘ ਨਲੂਆ ਬਾਰੇ ਹੈ, ਗੀਤ ਵਿੱਚ ਹਰੀ ਸਿੰਘ ਦੀ ਸੋਚ, ਜਿੱਤ ਅਤੇ ਨਿਡਰਤਾ ਨੂੰ ਬਿਆਨ ਕੀਤਾ। ਗਾਇਕ ਨੇ ਹਰੀ ਸਿੰਘ ਦੇ ਸਰੀਰ ਅਤੇ ਅਜ਼ਾਦ ਸੋਚ ਨੂੰ ਗੀਤ ਰਾਹੀਂ ਕਹਿਣ ਦੀ ਕੋਸ਼ਿਸ਼ ਕੀਤੀ ਹੈ। ਇਹ ਕਹਿਣ ਦੀ ਕੋਸ਼ਿਸ ਕੀਤੀ ਹੈ ਕਿ ਕਿਵੇਂ ਉਹਨਾਂ ਤੋਂ ਦੁਸ਼ਮਣ ਡਰ ਦੇ ਸਨ
ਕਿਵੇਂ ਮੌਤ ਹੋਈ: 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਸੀ। ਜਾਣਕਾਰੀ ਮੁਤਾਬਿਕ ਮੂਸੇਵਾਲਾ 'ਤੇ ਕਰੀਬ 40 ਰਾਉਂਡ ਫਾਇਰ ਕੀਤੇ ਗਏ, ਜਿਸ ਕਾਰਨ ਮੂਸੇਵਾਲਾ ਨੂੰ ਹਸਪਤਾਲ ਲੈ ਕੇ ਜਾਣ ਤੋਂ ਪਹਿਲਾਂ ਹੀ ਮੌਤ ਹੋ ਗਈ ਸੀ। ਪੋਸਟਮਾਰਟਮ ਰਿਪੋਰਟ ਮੁਤਾਬਿਕ ਮੂਸੇਵਾਲਾ ਦੇ ਸਰੀਰ 'ਤੇ 19 ਜ਼ਖ਼ਮ ਮਿਲੇ ਹਨ ਤੇ 7 ਗੋਲੀਆਂ ਸਿੱਧੀਆਂ ਮੂਸੇਵਾਲਾ ਨੂੰ ਲੱਗੀਆਂ ਸਨ।
ਇਹ ਵੀ ਪੜ੍ਹੋ:ਗਾਇਕ ਬੱਬੂ ਮਾਨ ਨੂੰ ਗੈਂਗਸਟਰਾਂ ਤੋਂ ਖਤਰਾ, ਘਰ ਦੇ ਬਾਹਰ ਵਧਾਈ ਗਈ ਸੁਰੱਖਿਆ