ਚੰਡੀਗੜ੍ਹ: ਪਿਛਲੇ ਦਿਨੀਂ ਪੰਜਾਬੀ ਗਾਇਕ ਹੈਪੀ ਰਾਏਕੋਟੀ ਖਿਲਾਫ਼ ਜਲੰਧਰ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਇਸ 'ਚ ਰਾਏਕੋਟੀ 'ਤੇ ਗੀਤਾਂ ਰਾਹੀਂ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਸ਼ਿਕਾਇਤਕਰਤਾਵਾਂ ਨੇ ਕਿਹਾ ਕਿ 'ਗਾਇਕ ਹੈਪੀ ਰਾਏਕੋਟੀ ਵੱਲੋਂ ਗਾਏ ਗੀਤ ਦਾ ਨੌਜਵਾਨ ਪੀੜ੍ਹੀ ’ਤੇ ਗਲਤ ਪ੍ਰਭਾਵ ਪੈਂਦਾ ਹੈ। ਅਜਿਹੀ ਸਥਿਤੀ ਵਿੱਚ ਗਾਇਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਭੜਕਾਊ ਗੀਤ ਨਾ ਗਾਉਣ।'
ਸ਼ਿਕਾਇਤਕਰਤਾਵਾਂ ਨੇ ਕਿਹਾ ਕਿ 'ਗਾਇਕਾਂ ਨੂੰ ਹਥਿਆਰਾਂ ਅਤੇ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੀ ਸ਼ਬਦਾਵਲੀ ਵਰਤਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਅਜਿਹੇ ਗੀਤ ਸੁਣਨ ਨਾਲ ਨੌਜਵਾਨਾਂ ਦਾ ਹੌਂਸਲਾ ਘਟਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਵਿੱਚ ਹਿੰਸਾ ਦੀ ਭਾਵਨਾ ਵੀ ਵਧ ਜਾਂਦੀ ਹੈ।' ਉਹਨਾਂ ਨੇ ਅੱਗੇ ਕਿਹਾ ਕਿ 'ਅਦਾਲਤ ਵੱਲੋਂ ਇਹ ਵੀ ਕਿਹਾ ਗਿਆ ਕਿ ਗੀਤਾਂ ਵਿੱਚ ਹਥਿਆਰਾਂ ਅਤੇ ਨਸ਼ਿਆਂ ਦਾ ਪ੍ਰਚਾਰ ਨਾ ਕੀਤਾ ਜਾਵੇ। ਪੰਜਾਬ ਸਰਕਾਰ ਬਹੁਤ ਸਮਾਂ ਪਹਿਲਾਂ ਇਸ ਤਰ੍ਹਾਂ ਦੀ ਸਮੱਗਰੀ ਉਤੇ ਰੋਕ ਲਾਈ ਹੋਈ ਹੈ।'
ਅੱਗੇ ਉਹਨਾਂ ਨੇ ਕਿਹਾ ਕਿ 'ਉਨ੍ਹਾਂ ਨੇ ਯੂ-ਟਿਊਬ 'ਤੇ ਚੱਲ ਰਹੇ ਹੈਪੀ ਰਾਏਕੋਟੀ ਦੇ ਗੀਤ ਨੂੰ ਸਰਕਾਰ ਨੂੰ ਸਿੱਧੀ ਚੁਣੌਤੀ ਦੱਸਿਆ ਹੈ। ਤੁਹਾਨੂੰ ਦੱਸ ਦਈਏ ਕਿ ਸ਼ਿਕਾਇਤਕਰਤਾਵਾਂ ਪ੍ਰੋਫੈਸਰ ਐਮਪੀ ਸਿੰਘ, ਗਿਰੀਸ਼, ਗੌਤਮ ਕਪੂਰ ਅਤੇ ਰਘੁਵੀਰ ਸਿੰਘ ਨੇ ਸਰਕਾਰ ਤੋਂ ਹੈਪੀ ਰਾਏਕੋਟੀ ਵਿਰੁੱਧ ਕਾਰਵਾਈ ਕਰਨ ਅਤੇ ਗੀਤ ਨੂੰ ਯੂਟਿਊਬ ਤੋਂ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ।
ਕਿਹੜਾ ਹੈ ਗੀਤ: ਤੁਹਾਨੂੰ ਦੱਸ ਦਈਏ ਕਿ ਹੈਪੀ ਰਾਏਕੋਟੀ ਨੇ ਕੁੱਝ ਸਮਾਂ ਪਹਿਲਾਂ ਗੀਤ ਫੋਟੋਸ਼ੂਟ ਰਿਲੀਜ਼ ਕੀਤਾ, ਇਸ ਵਿੱਚ ਸ਼ਰੇਆਮ ਹਥਿਆਰ ਦੀ ਵਰਤੋਂ ਕੀਤੀ ਗਈ ਹੈ ਅਤੇ ਨਾਲ ਹੀ ਸ਼ਬਦਾਂ ਵਿੱਚ ਹਥਿਆਰਾਂ ਦੀ ਵਰਤੋਂ ਕੀਤੀ ਗਈ ਹੈ। ਇਸ ਗੀਤ ਹੁਣ ਤੱਕ 15 ਲੱਖ ਲੋਕਾਂ ਦੁਆਰਾ ਦੇਖਿਆ ਜਾ ਚੁੱਕਾ ਹੈ।
ਹੈਪੀ ਰਾਏਕੋਟੀ: ਹੈਪੀ ਰਾਏਕੋਟੀ ਦਾ ਜਨਮ 12 ਮਈ 1992 ਨੂੰ ਰਾਏਕੋਟ ਵਿੱਚ ਹੋਇਆ। ਹੈਪੀ ਰਾਏਕੋਟੀ ਨੇ ਆਪਣੀ ਮੁਢਲੀ ਪੜ੍ਹਾਈ "ਸਰਕਾਰੀ ਐਲੀਮੈਂਟਰੀ ਸਕੂਲ ਰਾਏਕੋਟ" ਵਿੱਚ ਕੀਤੀ। ਜਦੋਂ ਉਹ 7ਵੀਂ ਜਮਾਤ ਵਿੱਚ ਪੜ੍ਹਦਾ ਸੀ ਤਾਂ ਉਸ ਨੇ ਗੀਤਕਾਰੀ ਵਿੱਚ ਪ੍ਰਵੇਸ਼ ਕਰ ਲਿਆ ਸੀ। ਉਸਨੇ ਇੱਕ ਵਾਰ ਆਪਣੇ ਸਕੂਲ ਦੇ ਪ੍ਰੋਗਰਾਮ ਵਿੱਚ ਹਿੱਸਾ ਲਿਆ ਜਿਸ ਵਿੱਚ ਉਸਨੇ ਇੱਕ ਗੀਤ ਗਾਇਆ। ਉਸ ਨੂੰ ਗਾਉਂਦੇ ਦੇਖ ਹਰ ਕੋਈ ਹੈਰਾਨ ਰਹਿ ਗਿਆ ਅਤੇ ਗੀਤ ਖਤਮ ਹੋਣ ਤੋਂ ਬਾਅਦ ਹਰ ਕੋਈ ਤਾੜੀਆਂ ਵਜਾ ਰਿਹਾ ਸੀ। ਬਸ ਫਿਰ ਕੀ ਸੀ, ਫਿਰ ਗਾਇਕ ਅੱਗੇ ਵੱਧਦੇ ਗਏ। ਫਿਰ ਗਾਇਕ ਨੇ ਰੌਸ਼ਨ ਪ੍ਰਿੰਸ ਨੂੰ ਆਪਣਾ ਲਿਖਿਆ ਗੀਤ ਦਿੱਤਾ। ਹੁਣ ਸ਼ਾਇਦ ਹੀ ਕੋਈ ਪੰਜਾਬੀ ਹੋਵੇ ਜੋ ਗਾਇਕ ਨੂੰ ਜਾਣਦਾ ਨਾ ਹੋਵੇ।
ਇਹ ਵੀ ਪੜ੍ਹੋ: Shayrana Sartaaj: ਸਤਿੰਦਰ ਸਰਤਾਜ ਨੇ 'ਸ਼ਾਇਰਾਨਾ ਸਰਤਾਜ' ਦੀ ਸ਼ਾਇਰੀ ਨਾਲ ਜਿੱਤਿਆ ਸਭ ਦਾ ਦਿਲ, ਵੀਡੀਓ ਦੇਖ ਤੁਸੀਂ ਵੀ ਕਹੋਗੇ 'ਵਾਹ'