ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਸਥਿਤ ਗੁਰੂ ਦੀ ਨਗਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਆਏ ਦਿਨ ਫਿਲਮੀ ਸਿਤਾਰੇ ਨਤਮਸਤਕ ਹੁੰਦੇ ਰਹਿੰਦੇ ਹਨ, ਕੇਵਲ ਪੰਜਾਬੀ ਅਦਾਕਾਰ ਹੀ ਨਹੀਂ ਬਲਕਿ ਦੂਜੇ ਰਾਜਾਂ ਦੇ ਅਦਾਕਾਰ, ਗਾਇਕ ਵੀ ਨਤਮਸਤਕ ਹੁੰਦੇ ਰਹਿੰਦੇ ਹਨ, ਜਿਹਨਾਂ ਵਿੱਚ ਆਰਆਰਆਰ ਟੀਮ, ਕਿਆਰਾ ਅਡਵਾਨੀ ਅਤੇ ਹੋਰ ਬਹੁਤ ਸਾਰੇ ਅਦਾਕਾਰ ਹਨ।
ਇਸੇ ਤਰ੍ਹਾਂ ਹੀ ਆਉਣ ਵਾਲੀ ਪੰਜਾਬੀ ਫਿਲਮ 'ਕੌਰ' ਦੀ ਡਾਇਰੈਕਟਰ ਕਜਰੀ ਬੱਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਉਸ ਨੇ ਕਿਹਾ ਔਰਤਾਂ ਦੇ ਹੱਕ ਭੁਗਤਣ ਵਾਲੀ ਮਹਾਰਾਜਾ ਰਣਜੀਤ ਸਿੰਘ ਦੀ ਪੋਤੀ ਸਿਫਾਇਆ ਦੀ ਕਹਾਣੀ ਹੈ।
ਯੂ ਕੇ ਬ੍ਰਿਟਿਸ਼ ਪ੍ਰੋਡਕਸ਼ਨ ਦੇ ਬੈਨਰ ਹੇਠ ਬਣ ਰਹੀ ਫਿਲਮ "ਕੌਰ" ਦੀ ਡਾਇਰੈਕਟਰ ਕਜਰੀ ਬੱਬਰ ਅਤੇ ਪ੍ਰੋਡਿਊਸਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਜਿਥੇ ਉਹਨਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਉਥੇ ਹੀ ਰਸ ਬੀਣੀ ਬਾਣੀ ਦਾ ਆਨੰਦ ਮਾਣਿਆ।
ਇਸ ਮੌਕੇ ਉਹਨਾਂ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਦਫ਼ਤਰ ਵਿਚ ਪਹੁੰਚ ਉਹਨਾਂ ਨੂੰ ਫਿਲਮ ਦੀ ਕਹਾਣੀ ਅਤੇ ਫਿਲਮ ਵਿਚ ਔਰਤਾਂ ਦੇ ਹੱਕਾਂ ਦੀ ਲੜਾਈ ਸੰਬੰਧੀ ਜਾਣਕਾਰੀ ਦਿਤੀ।
ਇਹ ਵੀ ਪੜ੍ਹੋ:ਹੁਣ ਪੁਸ਼ਪਾ ਸਟਾਰ ਅੱਲੂ ਅਰਜੁਨ ਅਤੇ ਰਸ਼ਮਿਕਾ ਮੰਡਾਨਾ ਸ਼ੋਅ ਕੌਫੀ ਵਿਦ ਕਰਨ ਵਿੱਚ ਆਉਣਗੇ ਨਜ਼ਰ