ਮੁੰਬਈ: ਮਸ਼ਹੂਰ ਅਦਾਕਾਰ ਅਰੁਣ ਬਾਲੀ(Arun Bali passes away) ਦਾ ਅੱਜ 79 ਸਾਲ ਦੀ ਉਮਰ ਵਿੱਚ ਮੁੰਬਈ ਵਿੱਚ ਦਿਹਾਂਤ ਹੋ ਗਿਆ। ਖਬਰਾਂ ਮੁਤਾਬਕ ਅਰੁਣ ਬਾਲੀ ਨੇ ਸਵੇਰੇ 4:30 ਵਜੇ ਆਖਰੀ ਸਾਹ ਲਿਆ। ਉਨ੍ਹਾਂ ਨੇ ਕਈ ਦਿੱਗਜ ਕਲਾਕਾਰਾਂ ਨਾਲ ਵੀ ਕੰਮ ਕੀਤਾ ਹੈ।
ਅਰੁਣ ਬਾਲੀ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੂੰ ਕੁਝ ਮਹੀਨੇ ਪਹਿਲਾਂ ਵੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਅਰੁਣ ਬਾਲੀ ਮਾਈਸਥੇਨੀਆ ਗ੍ਰੇਵਿਸ ਨਾਂ ਦੀ ਦੁਰਲੱਭ ਬੀਮਾਰੀ ਨਾਲ ਜੂਝ ਰਹੇ ਸਨ। ਇਹ ਇੱਕ ਆਟੋਇਮਿਊਨ ਰੋਗ ਹੈ। ਜੋ ਕਿ ਨਸਾਂ ਅਤੇ ਮਾਸਪੇਸ਼ੀਆਂ ਵਿਚਕਾਰ ਸੰਚਾਰ ਅਸਫਲਤਾ ਦੇ ਕਾਰਨ ਹੁੰਦਾ ਹੈ। ਅਰੁਣ ਬਾਲੀ ਦੀ ਮੌਤ ਨਾਲ ਟੀਵੀ ਅਤੇ ਬਾਲੀਵੁੱਡ ਇੰਡਸਟਰੀ ਵਿੱਚ ਸੋਗ ਦੀ ਲਹਿਰ ਹੈ। ਸੋਸ਼ਲ ਮੀਡੀਆ 'ਤੇ ਕਈ ਸੈਲੇਬਸ ਅਤੇ ਪ੍ਰਸ਼ੰਸਕ ਸੋਗ ਮਨਾ ਰਹੇ ਹਨ। ਪ੍ਰਸ਼ੰਸਕ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕਰ ਰਹੇ ਹਨ।
90 ਦੇ ਦਹਾਕੇ ਤੋਂ ਸ਼ੁਰੂ ਕੀਤਾ ਕਰੀਅਰ ਅਰੁਣ ਬਾਲੀ ਨੇ 90 ਦੇ ਦਹਾਕੇ ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਉਸਨੇ ਰਾਜੂ ਬਨ ਗਿਆ ਜੈਂਟਲਮੈਨ, ਖਲਨਾਇਕ, ਜਬ ਵੀ ਮੈਟ, ਫੂਲ ਔਰ ਅੰਗਾਰੇ, ਕੇਦਾਰਨਾਥ ਵਰਗੀਆਂ ਕਈ ਫਿਲਮਾਂ ਵਿੱਚ ਕੰਮ ਕੀਤਾ ਹੈ। ਉਸ ਨੇ ਹਰ ਵਾਰ ਆਪਣੀ ਅਦਾਕਾਰੀ ਨਾਲ ਵੱਖਰੀ ਛਾਪ ਛੱਡੀ ਹੈ। ਇਸ ਤੋਂ ਇਲਾਵਾ ਉਹ 'ਬਾਬੁਲ ਕੀ ਦੁਆਏਂ ਲੇਤੀ ਜਾ', ਕੁਮਕੁਮ ਵਰਗੇ ਕਈ ਸੀਰੀਅਲਾਂ 'ਚ ਕੰਮ ਕਰ ਚੁੱਕਾ ਹੈ।
ਇਹ ਵੀ ਪੜ੍ਹੋ:Vinod Khanna Birth Anniversary: ਸਖ਼ਤ ਸੰਘਰਸ਼ ਤੋਂ ਬਾਅਦ ਇਸ ਫ਼ਿਲਮ ਨਾਲ ਚਲਿਆ ਵਿਨੋਦ ਖੰਨਾ ਦਾ ਜਾਦੂ