ETV Bharat / entertainment

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Watch Out ਹੋਇਆ ਰਿਲੀਜ਼, ਕੁਝ ਮਿੰਟਾਂ ਵਿੱਚ ਮਿਲੇ One Million Views - SYL ਗੀਤ

Sidhu Moose Wala new song Watch Out: ਦਿਵਾਲੀ ਦੇ ਮੌਕੇ 'ਤੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਵੱਡਾ ਤੋਹਫਾ ਮਿਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਵਾਚ ਆਉਟ' ਦਿਵਾਲੀ ਦੇ ਦਿਨ ਰਿਲੀਜ਼ ਹੋ ਗਿਆ ਹੈ।

Sidhu Moose Wala new song Watch Out has been released

author img

By ETV Bharat Punjabi Team

Published : Nov 12, 2023, 1:06 PM IST

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Watch-Out ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਲੈ ਕੇ ਪ੍ਰਸ਼ੰਸਕਾਂ 'ਚ ਭਾਰੀ ਉਤਸ਼ਾਹ ਹੈ। ਰਿਲੀਜ਼ ਹੋਣ ਤੋਂ ਲਗਭਗ 15 ਮਿੰਟ ਪਹਿਲਾਂ, ਲਗਭਗ 60 ਹਜ਼ਾਰ ਲੋਕ ਉਡੀਕ ਕਰ ਰਹੇ ਸਨ ਅਤੇ ਗੀਤ ਨੂੰ 2.96 ਲੱਖ ਲਾਈਕਸ ਮਿਲ ਚੁੱਕੇ ਸਨ। ਇਸ ਦੇ ਨਾਲ ਹੀ ਇਸ ਪ੍ਰੀਮੀਅਰ ਨੂੰ ਯੂ-ਟਿਊਬ 'ਤੇ 4 ਲੱਖ ਲੋਕਾਂ ਨੇ ਲਾਈਵ ਦੇਖਿਆ। ਇਹ ਗੀਤ ਰਿਲੀਜ਼ ਹੁੰਦੇ ਹੀ ਵਾਇਰਲ ਹੋ ਗਿਆ। ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਇਆ ਇਹ 5ਵਾਂ ਗੀਤ ਹੈ।

ਮੌਤ ਤੋਂ ਬਾਅਦ ਰਿਲੀਜ਼ ਹੋਇਆ ਪੰਜਵਾਂ ਗੀਤ: ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ। ਇਸ ਗੀਤ ਸਬੰਧੀ ਮਾਂ ਚਰਨ ਕੌਰ ਨੇ ਇੱਕ ਪੋਸਟਰ ਜਾਰੀ ਕੀਤਾ ਸੀ ਤੇ ਇੱਕ ਸੁਨੇਹਾ ਵੀ ਲਿਖਿਆ- ਮੇਰਾ ਬੱਬਰ ਸ਼ੇਰ ਤੇ ਤੇਰਾ ਭਰਾ ਆ ਗਏ ਹਨ। ਇਸ ਨੂੰ ਪਿੱਛੇ ਧੱਕਣਾ ਆਸਾਨ ਨਹੀਂ ਹੈ, ਇਸ ਲਈ ਰਸਤਾ ਸਾਫ਼ ਕਰਨਾ ਬਿਹਤਰ ਹੋਵੇਗਾ।

  • " class="align-text-top noRightClick twitterSection" data="">

ਇਸ ਤੋਂ ਪਹਿਲਾਂ ਚੋਰਨੀ ਗੀਤ ਹੋਇਆ ਸੀ ਰਿਲੀਜ਼: ਇਸ ਗੀਤ ਤੋਂ ਪਹਿਲਾਂ ਗੀਤ ਚੋਰਨੀ 8 ਜੁਲਾਈ 2023 ਨੂੰ ਰਿਲੀਜ਼ ਹੋਇਆ ਸੀ। ਜਿਸ ਨੂੰ ਯੂਟਿਊਬ 'ਤੇ ਹੁਣ ਤੱਕ 5.4 ਕਰੋੜ ਲੋਕ ਦੇਖ ਚੁੱਕੇ ਹਨ। ਮੂਸੇਵਾਲਾ ਦਾ ਗੀਤ ਮੋਰਨੀ ਰਿਲੀਜ਼ ਤੋਂ ਪਹਿਲਾਂ ਹੀ ਚੋਰੀ ਹੋ ਗਿਆ ਸੀ, ਪਰ ਇਸ ਦੇ ਬਾਵਜੂਦ ਪ੍ਰਸ਼ੰਸਕਾਂ ਨੇ ਇਸ ਗੀਤ ਨੂੰ ਖਾਸ ਮੰਨਿਆ ਅਤੇ ਇਸ ਨੂੰ ਬਹੁਤ ਸੁਣਿਆ। ਇਸ ਗੀਤ ਨੂੰ ਪਹਿਲੇ ਦੋ ਘੰਟਿਆਂ ਵਿੱਚ ਹੀ 2 ਲੱਖ ਲੋਕਾਂ ਨੇ ਸੁਣਿਆ ਸੀ। ਇਸ ਤੋਂ ਬਾਅਦ ਹੁਣ ਤੱਕ ਕੁੱਲ 4 ਗੀਤ ਰਿਲੀਜ਼ ਹੋ ਚੁੱਕੇ ਹਨ।

SYL ਗੀਤ 2022 ਹੋਇਆ ਸੀ ਰਿਲੀਜ਼: SYL ਗੀਤ 23 ਜੂਨ 2022 ਨੂੰ ਰਿਲੀਜ਼ ਹੋਇਆ ਸੀ। ਜਿਸ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ ਸੀ। ਇਸ ਗੀਤ ਨੂੰ 72 ਘੰਟਿਆਂ ਵਿੱਚ 2.7 ਕਰੋੜ ਵਿਊਜ਼ ਮਿਲ ਚੁੱਕੇ ਹਨ। ਜਿਸ ਤੋਂ ਬਾਅਦ ਇਸ ਗੀਤ ਨੂੰ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਸੀ। ਜਦਕਿ ਦੂਜਾ ਗੀਤ ਵਾਰ ਸੀ। ਜੋ ਪਿਛਲੇ ਸਾਲ 8 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰਿਲੀਜ਼ ਹੋਈ ਸੀ। ਇਹ ਗੀਤ ਅਸਲ ਵਿੱਚ ਇੱਕ 'ਵਾਰ' ਹੈ, ਜੋ ਪੰਜਾਬ ਦੇ ਬਹਾਦਰ ਯੋਧੇ ਨਾਇਕ ਹਰੀ ਸਿੰਘ ਨਲਵਾ ਲਈ ਗਾਇਆ ਗਿਆ ਸੀ। ਜਦਕਿ ਤੀਜਾ ਗੀਤ ਮੇਰਾ ਨਾਮ 7 ਅਪ੍ਰੈਲ 2023 ਨੂੰ ਰਿਲੀਜ਼ ਹੋਇਆ ਸੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.