ETV Bharat / entertainment

Amritpal supporters clash with police: ਵੀਡੀਓ ਰਾਹੀਂ ਦੇਖੋ 'ਵਾਰਿਸ ਪੰਜਾਬ ਦੇ' ਜਥੇਬੰਦੀ ਅਤੇ ਪੁਲਿਸ ਵਿਚਾਲੇ ਹੋਈ ਖ਼ੂਨੀ ਝੜਪ ਦਾ ਘਟਨਾਕ੍ਰਮ

author img

By

Published : Feb 23, 2023, 7:26 PM IST

ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ਤੋਂ ਜੋ ਤਸਵੀਰਾਂ ਸਾਹਮਣੇ ਆਈਆਂ ਹਨ, ਉਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੈ। ਵੇਖਦੇ ਹੀ ਵੇਖਦੇ ਕਿਵੇਂ ਖੂਨ ਵਹਿਣ ਲੱਗਾ, ਪੱਥਰ ਅਤੇ ਤਲਵਾਰਾਂ ਚੱਲੀਆਂ। ਪੰਜਾਬ ਦੇ ਲੋਕ ਇਸੇ ਮਾਹੌਲ ਤੋਂ ਡਰ ਰਹੇ ਸਨ। ਤੁਸੀਂ ਵੀਡੀਓ ਵਿੱਚ ਵੇਖ ਸਕਦੇ ਹੋ ਕਿ ਕਿਵੇਂ ਖੜੀਆਂ ਪੁਲਿਸ ਦੀਆਂ ਗੱਡੀਆਂ 'ਤੇ ਪੱਥਰ ਮਾਰ ਕੇ ਉਨਾਂ੍ਹ ਨੂੰ ਤੋੜਿਆ ਜਾ ਰਿਹਾ ਹੈ। ਅੰਮ੍ਰਿਤਪਾਲ ਦੇ ਸਮਰਥੱਕ ਕਿਵੇਂ ਬੇਕਾਬੂ ਹੋ ਰਹੇ ਹਨ , ਉਹ ਇਹ ਤਸਵੀਰਾਂ ਬਾਖੂਬੀ ਬਿਆਨ ਕਰ ਰਹੀਆਂ ਹਨ। ਕਾਬਲੇਜ਼ਿਕਰ ਹੈ ਕਿ ਅਜਨਾਲਾ ਥਾਣੇ 'ਤੇ ਨਿਹੰਗ ਸਿੱਖਾਂ ਨੇ ਹਮਲਾ ਕਰ ਦਿੱਤਾ ਹੈ। ਜਿਸ ਵਿੱਚ ਕਈ ਪੁਲਿਸ ਮੁਲਾਜ਼ਮ ਜਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਜਿੱਥੇ ਇਹ ਝੜਪ ਹੋਈ ਇੱਥੇ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਆਗੂ ਆਪਣੀ ਗ੍ਰਿਫਤਾਰੀ ਦੇਣ ਲਈ ਆਇਆ ਸੀ, ਜਿਸ ਨਾਲ ਵੱਡਾ ਕਾਫਿਲਾ ਸੀ। ਅੰਮ੍ਰਿਤਪਾਲ ਨੇ ਕਿਹਾ ਕਿ ਉਨ੍ਹਾਂ ਦੇ ਸਾਥੀ ਤੂਫਾਨ ਸਿੰਘ ਦੀ ਗ੍ਰਿਫਤਾਰੀ ਖ਼ਿਲਾਫ ਇਹ ਸਾਰਾ ਕਾਫਿਲਾ ਅਜਨਾਲੇ ਥਾਣੇ ਦਾ ਘਿਰਾਓ ਕਰਨ ਅਤੇ ਗ੍ਰਿਫਤਾਰੀਆਂ ਦੇਣ ਲਈ ਆਇਆ ਸੀ। ਇਸ ਦੌਰਾਨ ਨਿਹੰਗ ਸਿੰਘਾਂ ਨੇ ਥਾਣੇ ਅੰਦਰ ਵੜ ਕੇ ਪੁਲਿਸ 'ਤੇ ਹਮਾਲਾ ਕਰ ਦਿੱਤਾ, ਜਿਸ ਵਿੱਚ ਕਈ ਪੁਲਿਸ ਮੁਲਾਜ਼ਮ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਨਿਹੰਗ ਸਿੰਘਾਂ ਨੇ ਪੁਲਿਸ ਦੀਆਂ ਗੱਡੀਆਂ ਦੀ ਭੰਨਤੋੜ ਵੀ ਕੀਤੀ। ਇਸ ਦੌਰਾਨ ਪੁਲਿਸ ਨੇ ਲਾਠੀਚਾਰਜ ਕਰਨ ਦੀ ਕੋਸ਼ਿਸ਼ ਵੀ ਕੀਤੀ।

ਅੰਮ੍ਰਿਤਪਾਲ ਸਿੰਘ ਦੇ ਕਰੀਬੀ ਲਵਪ੍ਰੀਤ ਤੂਫਾਨ ਦੀ ਗ੍ਰਿਫਤਾਰੀ ਦਾ ਵਿਰੋਧ: ਦੱਸ ਦੇਈਏ ਕਿ ਪੰਜਾਬ ਵਿੱਚ ਖਾਲਿਸਤਾਨ ਪੱਖੀ ਸੰਗਠਨ 'ਵਾਰਿਸ ਪੰਜਾਬ ਦੇ' ਸਮਰਥੱਕ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਲਵਪ੍ਰੀਤ ਤੂਫਾਨ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ ਸੜਕਾਂ 'ਤੇ ਉਤਰ ਆਏ ਹਨ। ਅੰਮ੍ਰਿਤਸਰ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਗੁੱਸੇ ਵਿੱਚ ਆਏ ਲੋਕਾਂ ਨੇ ਬੰਦੂਕਾਂ, ਤਲਵਾਰਾਂ ਅਤੇ ਲਾਠੀਆਂ ਨਾਲ ਥਾਣੇ ਦਾ ਘਿਰਾਓ ਕੀਤਾ ਸੀ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਬੈਰੀਕੇਡ ਲਾਏ ਤਾਂ ਉਹ ਉਨ੍ਹਾਂ ਨੂੰ ਤੋੜ ਕੇ ਥਾਣੇ ਅੰਦਰ ਦਾਖ਼ਲ ਹੋ ਗਏ।

ਅਜਨਾਲਾ ਪਹੁੰਚਣ ਦਾ ਸੱਦਾ: ਇਸੇ ਕੜੀ ਤਹਿਤ ਕੁਝ ਦਿਨ ਪਹਿਲਾਂ ਅੰਮ੍ਰਿਤਪਾਲ ਨੇ ਆਪਣੇ ਸਮਰਥਕਾਂ ਨੂੰ ਅਜਨਾਲਾ ਪਹੁੰਚਣ ਲਈ ਕਿਹਾ ਸੀ। ਇਸ ਤੋਂ ਬਾਅਦ ਇੱਥੇ ਭੀੜ ਇਕੱਠੀ ਹੋ ਗਈ। ਸਥਿਤੀ ਦੀ ਗੰਭੀਰਤਾ ਨੂੰ ਸਮਝਦਿਆਂ ਪੁਲਿਸ ਵੀ ਸਤਰਕ ਹੋ ਗਈ ਅਤੇ ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਚੁੱਕਣਾ ਸ਼ੁਰੂ ਕਰ ਦਿੱਤਾ। ਇਸ ਨਾਲ ਮਾਹੌਲ ਗਰਮ ਹੋ ਗਿਆ। ਹੰਗਾਮਾ ਹੋਣ ਦੀ ਸੂਚਨਾ ਮਿਲਦੇ ਹੀ ਅੰਮ੍ਰਿਤਪਾਲ ਵੀ ਥਾਣਾ ਅਜਨਾਲਾ ਪਹੁੰਚ ਗਿਆ ਹੈ। ਇੱਥੇ ਆ ਕੇ ਉਨ੍ਹਾਂ ਨੇ ਐਸਐਸਪੀ ਸਤਿੰਦਰ ਸਿੰਘ ਨਾਲ ਮੀਟਿੰਗ ਕੀਤੀ। ਜਿਸ ਤੋਂ ਬਾਅਦ ਪੁਲਿਸ ਨੂੰ ਤੂਫਾਨ ਸਿੰਘ ਨੂੰ ਰਿਹਾਅ ਕਰਨ ਲਈ ਇੱਕ ਘੰਟੇ ਦਾ ਸਮਾਂ ਦਿੱਤਾ ਗਿਆ ਹੈ।

ਕੁੱਲ 30 ਲੋਕਾਂ ਖਿਲਾਫ ਮਾਮਲਾ ਦਰਜ: ਅੰਮ੍ਰਿਤਸਰ ਦੇ ਅਜਨਾਲਾ ਥਾਣੇ 'ਚ ਅੰਮ੍ਰਿਤਪਾਲ, ਉਸ ਦੇ ਸਾਥੀ ਲਵਪ੍ਰੀਤ ਤੂਫਾਨ ਸਿੰਘ ਸਮੇਤ ਕੁੱਲ 30 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਸੋਸ਼ਲ ਮੀਡੀਆ 'ਤੇ ਅੰਮ੍ਰਿਤਪਾਲ ਖਿਲਾਫ ਟਿੱਪਣੀ ਕਰਨ ਵਾਲੇ ਨੌਜਵਾਨ ਨੂੰ ਅਗਵਾ ਕਰਨ ਤੋਂ ਬਾਅਦ ਇਨ੍ਹਾਂ ਲੋਕਾਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਮਾਮਲੇ ਵਿੱਚ ਪੁਲਿਸ ਨੇ ਤੂਫਾਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਕਾਰਨ ਅੰਮ੍ਰਿਤਪਾਲ ਗੁੱਸੇ 'ਚ ਆ ਗਿਆ ਅਤੇ ਉਸ ਨੇ ਵੀਰਵਾਰ ਨੂੰ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੇ ਬਾਹਰ ਧਰਨਾ ਦਿੰਦੇ ਹੋਏ ਗ੍ਰਿਫਤਾਰੀ ਦਾ ਐਲਾਨ ਕਰ ਦਿੱਤਾ।'ਅੱਗੇ ਜੋ ਹੁੰਦਾ ਹੈ ਉਸ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ': ਅੰਮ੍ਰਿਤਪਾਲ ਸਿੰਘ ਨੇ ਗੁੱਸੇ ਵਿੱਚ ਕਿਹਾ ਕਿ ਉਨ੍ਹਾਂ ਦੇ ਸਮਰਥਕਾਂ 'ਤੇ ਸਿਆਸੀ ਕਾਰਨਾਂ ਕਰਕੇ ਐਫਆਈਆਰ ਦਰਜ ਕੀਤੀ ਗਈ ਹੈ। ਉਸ ਨੇ ਪੁਲਿਸ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਹ ਇੱਕ ਘੰਟੇ ਵਿੱਚ ਕੇਸਾਂ ਨੂੰ ਰੱਦ ਨਹੀਂ ਕਰਦੇ, ਤਾਂ ਅੱਗੇ ਜੋ ਹੁੰਦਾ ਹੈ ਉਸ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। ਅੰਮ੍ਰਿਤਪਾਲ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼ਾਂਤ ਰਹਿਣ ਲਈ ਕਿਹਾ।

'ਮਰਨ ਲਈ ਵੀ ਹਾਂ ਤਿਆਰ': ਅੰਮ੍ਰਿਤਪਾਲ ਨੇ ਕਿਹਾ ਕਿ ਅੱਜ ਤੋਂ ਬਾਅਦ ਬਹੁਤ ਸਾਰੇ ਲੋਕ ਉਸ ਬਾਰੇ ਬੋਲਣਗੇ। ਜੋ ਕਹਿਣਗੇ ਕਿ ਪੰਜਾਬ ਦੇ ਬੱਚਿਆਂ ਨੂੰ ਮਾਰਨ ਲਈ ਆਇਆ ਹੈ। ਇਹ ਵਿਦੇਸ਼ ਭੱਜ ਜਾਵੇਗਾ। ਪਰ ਉਹ ਸਪੱਸ਼ਟ ਕਰਨਾ ਚਾਹੁੰਦਾ ਹੈ ਕਿ ਅੱਜ ਵੀ ਜਦੋਂ ਪੁਲਿਸ ਨਾਲ ਟਕਰਾਅ ਹੋਇਆ ਤਾਂ ਉਹ ਕਾਰ ਤੋਂ ਹੇਠਾਂ ਉਤਰ ਕੇ ਸਾਹਮਣੇ ਖੜ੍ਹਾ ਸੀ। ਅੰਮ੍ਰਿਤਪਾਲ ਦਾ ਕਹਿਣਾ ਹੈ ਕਿ ਜੇਕਰ ਮੇਰੇ ਮਰਨ ਦੀ ਵਾਰੀ ਆਈ ਤਾਂ ਮੈਂ ਅੱਗੇ ਆਵਾਂਗਾ। ਮੈਂ ਸਿਰ ਦੇਣ ਤੋਂ ਨਹੀਂ ਡਰਦਾ। ਅੰਮ੍ਰਿਤਪਾਲ ਨੇ ਆਪਣੇ ਬਿਆਨਾਂ ਵਿੱਚ ਪੁਲਿਸ ਨੂੰ ਧਮਕੀ ਦਿੰਦਿਆਂ ਕਿਹਾ ਕਿ ਇੱਕ ਵਿਅਕਤੀ ਦੇ ਬਿਆਨਾਂ ’ਤੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਮੈਂ ਸਿਰਫ਼ ਇਹੀ ਕਹਾਂਗਾ ਕਿ ਮੁੱਖ ਮੰਤਰੀ ਨੇ ਮੇਰੇ 'ਤੇ ਹਮਲਾ ਕੀਤਾ ਹੈ। ਮੁੱਖ ਮੰਤਰੀ ਖਿਲਾਫ ਕੇਸ ਦਰਜ ਕਰਕੇ ਦਿਖਾਓ। ਇਸੇ ਦੌਰਾਨ ਅੰਮ੍ਰਿਤਪਾਲ ਨੇ ਪੁਲਿਸ ਨੂੰ ਧਮਕੀ ਦਿੰਦਿਆ ਕਿਹਾ ਕਿ ਅਸੀਂ ਇੱਥੇ ਇਹ ਦਿਖਾਉਣ ਲਈ ਆਏ ਹਾਂ ਕਿ ਅਸੀਂ ਕੀ ਕਰ ਸਕਦੇ ਹਾਂ।

ਇਹ ਵੀ ਪੜ੍ਹੋ:  Amritpal supporters clash with police: ਅੰਮ੍ਰਿਤਪਾਲ ਦੇ ਸਮਰਥਕਾਂ ਤੇ ਪੁਲਿਸ ਵਿਚਾਲੇ ਝੜਪ, ਦੇਖੋ ਦਿਲ ਦਹਿਲਾ ਦੇੇਣ ਵਾਲੀਆਂ ਤਸਵੀਰਾਂ

ਗੁਰੂ ਦੀ ਹਜ਼ੂਰੀ 'ਚ ਅੰਮ੍ਰਿਤਪਾਲ ਦੇ ਸਮਰਥੱਕਾਂ ਨੇ ਪੁਲਿਸ 'ਤੇ ਕੀਤੀ ਪੱਥਰਾਂ ਦੀ ਬਰਸਾਤ

ETV Bharat Logo

Copyright © 2024 Ushodaya Enterprises Pvt. Ltd., All Rights Reserved.