ਨਵੀਂ ਦਿੱਲੀ: ਅਫਰੀਕੀ ਦੇਸ਼ ਬੁਰਕੀਨਾ ਫਾਸੋ ਦੇ ਉੱਤਰੀ ਹਿੱਸੇ ਦੇ ਇੱਕ ਕਸਬੇ ਵਿੱਚ ਅੱਤਵਾਦੀ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅੱਤਵਾਦੀ ਹਮਲੇ ਵਿੱਚ ਤਕਰੀਬਨ 35 ਲੋਕਾਂ ਦੀ ਮੌਤ ਹੋ ਗਈ ਹੈ।

ਮਰਨ ਵਾਲਿਆਂ ਵਿੱਚ ਜ਼ਿਆਦਾਤਰ ਔਰਤਾਂ ਸ਼ਾਮਲ ਹਨ। ਦੇਸ਼ ਦੇ ਰਾਸ਼ਟਰਪਤੀ ਰੋਚ ਮਾਰਕ ਕਾਬਰ ਨੇ ਕਿਹਾ ਕਿ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨਾਲ ਮੁਠਭੇੜ ਵਿੱਚ ਤਕਰੀਬਨ 80 ਅੱਤਵਾਦੀ ਵੀ ਮਾਰੇ ਗਏ ਹਨ। ਅਜੇ ਤੱਕ ਕਿਸੇ ਅੱਤਵਾਦੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਇਸ ਅੱਤਵਾਦੀ ਹਮਲੇ ਤੋਂ ਬਾਅਦ ਦੇਸ਼ ਵਿੱਚ ਦੋ ਦਿਨਾਂ ਕੌਮੀ ਸੋਗ ਦਾ ਐਲਾਨ ਕੀਤਾ ਗਿਆ ਹੈ।