ਵਾਸ਼ਿੰਗਟਨ: ਮੀਡੀਆ ਰਿਪੋਰਟ ਮੁਤਾਬਕ, ਅਮਰੀਕੀ ਸੀਕਰੇਟ ਸਰਵਿਸ ਦੇ 130 ਤੋਂ ਵੱਧ ਏਜੰਟ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ ਜੋ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਚੋਣ ਰੈਲੀਆਂ ਵਿੱਚ ਸ਼ਾਮਲ ਸੀ।
ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜਦੋਂ ਰਾਸ਼ਟਰਪਤੀ ਡੋਨਾਲਡ ਟਰੰਪ ਬਾਹਰ ਜਾਂਦੇ ਹਨ ਤਾਂ ਇਨ੍ਹਾਂ ਅਧਿਕਾਰੀਆਂ ਨੂੰ ਉਨ੍ਹਾਂ ਦੀ ਸੁਰੱਖਿਆ ਦਾ ਕੰਮ ਸੌਪਿਆ ਜਾਂਦਾ ਹੈ ਪਰ ਇਨ੍ਹਾਂ ਅਧਿਕਾਰੀਆਂ ਨੂੰ ਹੁਣ ਵਾਈਟ ਹਾਉਸ ਵਿੱਚ ਵੱਖ ਕਰ ਦਿੱਤਾ ਗਿਆ ਹੈ।
ਸੁਤਰਾਂ ਮੁਤਾਬਕ 3 ਨਵੰਬਰ ਤੋਂ ਪਹਿਲਾਂ ਟਰੰਪ ਦੀ ਚੋਣ ਰੈਲੀਆਂ ਦੌਰਾਨ ਇਹ ਏਜੰਟ ਕੋਰੋਨਾ ਪੌਜ਼ੀਟਿਵ ਪਾਏ ਗਏ ਸੀ। ਰਿਪੋਰਟ ਦੇ ਸੁਤਰਾਂ ਦੇ ਹਵਾਲੇ ਤੋਂ ਇਹ ਵੀ ਕਿਹਾ ਗਿਆ ਹੈ ਕਿ ਏਜੰਸੀ ਦੀ ਮੁੱਢਲੀ ਸੁਰੱਖਿਆ ਟੀਮ ਦੇ ਕਰੀਬ 10 ਫੀਸਦੀ ਏਜੰਟ ਨੂੰ ਵੱਖ ਕਰ ਦਿੱਤਾ ਗਿਆ ਹੈ।
ਹਾਲ ਹੀ ਵਿੱਚ ਟਰੰਪ, ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਅਤੇ ਮੁਹਿੰਮ ਏਜੰਟ ਚੋਣ ਰੈਲੀਆਂ ਦੇ ਲਈ ਕੋਰੋਨਾ ਟੈਸਟ ਕਰਵਾਇਆ ਸੀ ਜਿਸ ਵਿੱਚ ਉਹ ਪੌਜ਼ੀਟਿਵ ਆਏ ਹਨ।