ਨਵੀਂ ਦਿੱਲੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਪੂਰੇ ਵਿਸ਼ਵ ਵਿੱਚ ਤਿਆਰੀਆਂ ਚੱਲ ਰਹੀਆਂ ਹਨ। ਇਸ ਤਹਿਤ ਹੀ ਕੈਨੇਡੀਅਨ ਸੂਬੇ ਉਨਟਾਰੀਓ ਦੇ ਬਰੈਂਪਟਨ ਸ਼ਹਿਰ ਦੀ ਨਗਰ ਕੌਂਸਲ ਨੇ ਆਪਣੀ ਸੜਕ ਦਾ ਨਾਂਅ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਰੱਖਣ ਲਈ ਇੱਕ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਹੈ।
ਕੈਨੇਡੀਅਨ ਮਹਾਂਨਗਰ ਟੋਰਾਂਟੋ ਦੇ ਉੱਪਨਗਰ ਬਰੈਂਪਟਨ ’ਚ ਗੁਰੂ ਸਾਹਿਬ ਦੇ ਨਾਂਅ ਦੀ ਸੜਕ ਲਈ ਮਤਾ ਖੇਤਰੀ ਕੌਂਸਲਰ ਗੁਰਪ੍ਰੀਤ ਸਿੰਘ ਢਿਲੋਂ ਤੇ ਨਗਰ ਕੌਂਸਲਰ ਹਰਕੀਰਤ ਸਿੰਘ ਨੇ ਪੇਸ਼ ਕੀਤਾ ਸੀ। ਡਿਕਸੀ ਰੋਡ ਤੇ ਗ੍ਰੇਟ ਲੇਕਸ ਵਾਲੀ ਸੜਕ ਵਿਚਕਾਰ ਪੀਟਰ ਰਾਬਰਟਸਨ ਬੂਲੇਵਾਰਡ ਦੇ ਸੈਕਸ਼ਨ ਨੂੰ ਗੁਰੂ ਸਾਹਿਬ ਦਾ ਨਾਂਅ ਦਿੱਤਾ ਜਾਵੇਗਾ। ਜਾਣਕਾਰੀ ਮੁਤਾਬਿਕ ਦਸਤਾਵੇਜ਼ਾਂ ਵਿੱਚ ਇਸ ਸੜਕਾ ਦਾ ਨਾਂਅ 'ਗੁਰੂ ਨਾਨਕ ਸਟ੍ਰੀਟ' ਜਾਂ 'ਗੁਰੂ ਨਾਨਕ ਰੋਡ' ਰਹੇਗਾ।