ਨਵੀਂ ਦਿੱਲੀ: ਵਿਸ਼ਵ 'ਚ ਕੋਰੋਨਾ ਵਾਇਰਸ ਦੇ ਮਾਮਲੇ ਵੀਰਵਾਰ ਨੂੰ 1.21 ਕਰੋੜ ਤੋਂ ਪਾਰ ਪਹੁੰਚ ਗਏ ਹਨ ਜਦ ਕਿ 5.52 ਲੱਖ ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਪਿਛਲੇ 24 ਘੰਟਿਆਂ ਦੌਰਾਨ ਅਮਰੀਕਾ ਵਿਚ ਕੁੱਲ 60,000 ਤੋਂ ਮਾਮਲੇ ਦਰਜ ਕੀਤੇ ਗਏ ਹਨ। ਇਨ੍ਹਾਂ ਮਾਮਲਿਆਂ ਨੇ ਇਕ ਦਿਨ ਵਿਚ ਸਾਰੇ ਰਿਕਾਰਡ ਤੋੜ ਦਿੱਤੇ ਹਨ।
ਵਿਸ਼ਵ ਦੀ ਮਹਾਂਸ਼ਕਤੀ ਕਹੇ ਜਾਣ ਵਾਲੇ ਅਮਰੀਕਾ ਵਿੱਚ ਕੋਰੋਨਾ ਵਾਇਰਸ ਦੇ 31.59 ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਹੁਣ ਤੱਕ 1.34 ਲੱਖ ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਕੋਰੋਨਾ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਦੇਸ਼ਾਂ ਦੀ ਸੂਚੀ ਵਿੱਚ ਅਮਰੀਕਾ ਪਹਿਲੇ ਨੰਬਰ ਉੱਤੇ ਹਨ।ਟ
ਦੂਜੇ ਨੰਬਰ ਉੱਤੇ ਆਉਂਦਾ ਹੈ ਬ੍ਰਾਜ਼ੀਲ, ਜਿੱਥੇ 17,13,160 ਲੋਕ ਕੋਰੋਨਾ ਨਾਲ ਪੀੜਤ ਹਨ ਅਤੇ 67,964 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਦੇਸ਼ਾਂ ਦੀ ਸੂਚੀ ਵਿੱਚ ਤੀਜੇ ਨੰਬਰ ਉੱਤੇ ਭਾਰਤ ਹੈ ਜਿੱਥੇ ਕੋਰੋਨਾ ਪੀੜਤਾਂ ਦੀ ਗਿਣਤੀ 7,67,296 'ਤੇ ਪਹੁੰਚ ਗਈ ਹੈ ਜਦਕਿ 21,129 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਪਾਕਿਸਤਾਨ ਵਿਚ ਕੋਰੋਨਾ ਵਾਇਰਸ ਦੇ ਮਾਮਲੇ 2.40 ਲੱਖ ਨੂੰ ਪਾਰ ਕਰ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਵਾਇਰਸ ਦੇ 3,359 ਨਵੇਂ ਕੇਸ ਸਾਹਮਣੇ ਆਏ ਹਨ ਤੇ 61 ਮਰੀਜ਼ਾਂ ਦੀ ਮੌਤ ਹੋ ਗਈ ਹੈ। ਪਾਕਿਸਤਾਨ ਦੇ ਸਿਹਤ ਮੰਤਰਾਲੇ ਨੇ ਕਿਹਾ ਕਿ ਕੋਰੋਨਾ ਕਾਰਨ ਹੋਈਆਂ ਮੌਤਾਂ ਦੀ ਕੁੱਲ ਗਿਣਤੀ 4,983 ਤੱਕ ਪਹੁੰਚ ਗਈ ਹੈ।