ਚੰਡੀਗੜ੍ਹ : ਨਿਊਯਾਰਕ ਵਿਚ ਜੌਹਨ ਐਫ ਕੈਨੇਡੀ (ਜੇ.ਐਫ.ਕੇ) ਅੰਤਰਰਾਸ਼ਟਰੀ ਹਵਾਈ ਅੱਡੇ ਦੇ ਬਾਹਰ ਇੱਕ ਅਣਪਛਾਤੇ ਵਿਅਕਤੀ ਨੇ ਭਾਰਤੀ ਮੂਲ ਦੇ ਇਕ ਸਿੱਖ ਟੈਕਸੀ ਡਰਾਈਵਰ ’ਤੇ ਹਮਲਾ ਕੀਤਾ। ਇਸ ਹਮਲੇ 'ਚ ਉਸ ਦੀ ਪੱਗ ਉਤਾਰ ਦਿੱਤੀ ਅਤੇ ਉਸ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਦਾ ਇਸਤੇਮਾਲ ਵੀ ਕੀਤਾ ਗਿਆ।
-
It’s not enough to say that we need to fight AAPI hate. We actually need our elected officials to get involved with consequences for those who commit acts of violence against our community. @GregMeeksNYC @NYCMayor @AdrienneToYou @yuhline @rontkim pic.twitter.com/Dkk23lQw0g
— Navjot Pal Kaur (@navjotpkaur) January 4, 2022 " class="align-text-top noRightClick twitterSection" data="
">It’s not enough to say that we need to fight AAPI hate. We actually need our elected officials to get involved with consequences for those who commit acts of violence against our community. @GregMeeksNYC @NYCMayor @AdrienneToYou @yuhline @rontkim pic.twitter.com/Dkk23lQw0g
— Navjot Pal Kaur (@navjotpkaur) January 4, 2022It’s not enough to say that we need to fight AAPI hate. We actually need our elected officials to get involved with consequences for those who commit acts of violence against our community. @GregMeeksNYC @NYCMayor @AdrienneToYou @yuhline @rontkim pic.twitter.com/Dkk23lQw0g
— Navjot Pal Kaur (@navjotpkaur) January 4, 2022
ਸੋਸ਼ਲ ਮੀਡੀਆ ’ਤੇ ਅਪਲੋਡ ਕੀਤੀ ਗਈ ਇਕ ਵੀਡੀਓ ਵਿਚ ਇਹ ਘਟਨਾ ਸਾਹਮਣੇ ਆਈ ਹੈ। ਇਹ ਅਮਰੀਕਾ 'ਚ ਨਸਲੀ ਨਫ਼ਰਤ ਨਾਲ ਪ੍ਰੇਰਿਤ ਅਪਰਾਧ ਦਾ ਇਕ ਹੋਰ ਸ਼ੱਕੀ ਮਾਮਲਾ ਹੈ। ਨਵਜੋਤ ਪਾਲ ਕੌਰ ਨੇ ਟਵਿਟਰ ’ਤੇ ਇਕ ਵੀਡੀਓ ਅਪਲੋਡ ਕੀਤੀ ਸੀ, ਜਿਸ ਵਿਚ ਇਕ ਵਿਅਕਤੀ ਹਵਾਈ ਅੱਡੇ ਦੇ ਬਾਹਰ ਇਕ ਸਿੱਖ ਟੈਕਸੀ ਡਰਾਈਵਰ ’ਤੇ ਹਮਲਾ ਕਰਦਾ ਦਿਖਾਈ ਦੇ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਹਵਾਈ ਅੱਡੇ ’ਤੇ ਖੜ੍ਹੇ ਇਕ ਹੋਰ ਵਿਅਕਤੀ ਨੇ ਇਹ ਵੀਡੀਓ ਰਿਕਾਰਡ ਕੀਤੀ ਸੀ। ਇਹ ਵੀਡੀਓ ਕਿਸ ਤਾਰੀਖ਼ ਦੀ ਹੈ, ਇਸ ਦੀ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਲਈ ਸ਼ਡਿਊਲ ਜਾਰੀ, ਆਦਰਸ਼ ਚੋਣ ਜ਼ਾਬਤਾ ਲਾਗੂ
ਵੀਡੀਓ ਵਿਚ ਵਿਅਕਤੀ ਨੂੰ ਪੀੜਤ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਦੇ ਦੇਖਿਆ ਜਾ ਸਕਦਾ ਹੈ। ਉਹ ਵੀਡੀਓ ਵਿਚ ਸਿੱਖ ਵਿਅਕਤੀ ਨੂੰ ਵਾਰ-ਵਾਰ ਕੁੱਟਦਾ ਅਤੇ ਮੁੱਕੇ ਮਾਰਦਾ ਦਿਖਾਈ ਦੇ ਰਿਹਾ ਹੈ। ਵੀਡੀਓ ਵਿਚ ਦਿਖਾਈ ਦੇ ਰਿਹਾ ਹੈ ਕਿ ਉਸ ਨੇ ਸਿੱਖ ਵਿਅਕਤੀ ਦੀ ਪੱਗ ਵੀ ਉਤਾਰ ਦਿੱਤੀ।
ਇਸ 'ਚ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਲੋਕ ਕਾਂਗਰਸ ਟਵਿਟਰ ਵਲੋਂ ਟਵੀਟ ਕਰਕੇ ਘਟਨਾ ਦੀ ਨਿੰਦਾ ਕੀਤੀ ਗਈ ਹੈ। ਉਨ੍ਹਾਂ ਲਿਖਿਆ ਕਿ ਇਹ ਪੂਰੀ ਤਰ੍ਹਾਂ ਪਰੇਸ਼ਾਨ ਕਰਨ ਵਾਲਾ ਅਤੇ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ। ਵਿਦੇਸ਼ੀ ਧਰਤੀ 'ਤੇ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧਾਂ ਅਤੇ ਹਮਲੇ ਬੰਦ ਹੋਣੇ ਚਾਹੀਦੇ ਹਨ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਦੀ ਤੁਰੰਤ ਸ਼ਨਾਖਤ ਕਰਕੇ ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ 'ਚ ਲਿਆਂਦਾ ਜਾਵੇ।
ਇਹ ਵੀ ਪੜ੍ਹੋ : ਪ੍ਰਕਾਸ਼ ਪੁਰਬ 'ਤੇ ਸ਼ਰਧਾਲੂਆਂ ਨੂੰ ਗੁਰਦੁਆਰੇ ਜਾਣ ਦੀ ਇਜਾਜ਼ਤ, DDMA ਨੇ ਜਾਰੀ ਕੀਤਾ ਹੁਕਮ