ਵਾਸ਼ਿੰਗਟਨ: ਅਮਰੀਕੀ ਰਾਸ਼ਟਰੀ ਸੁਰੱਖਿਆ ਟੀਮ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਜੋ ਬਾਇਡਨ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਅਫਗਾਨਿਸਤਾਨ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ। ਵ੍ਹਾਈਟ ਹਾਊਸ ਦੇ ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਬਾਈਡਨ ਅਤੇ ਹੈਰਿਸ ਤੋਂ ਇਲਾਵਾ, ਮੀਟਿੰਗ ਵਿੱਚ ਰਾਜ ਦੇ ਸਕੱਤਰ ਐਂਟਨੀ ਬਲਿੰਕੇਨ, ਰੱਖਿਆ ਸਕੱਤਰ ਲੋਇਡ ਆਸਟਿਨ, ਜੁਆਇੰਟ ਚੀਫਸ ਆਫ ਸਟਾਫ ਦੇ ਚੇਅਰਮੈਨ ਮਾਰਕ ਮਿਲੇ (Mark Milley), ਨੈਸ਼ਨਲ ਇੰਟੈਲੀਜੈਂਸ ਦੇ ਡਾਇਰੈਕਟਰ ਅਵਰਿਲ ਡੈਨਿਕਾ ਹੈਨੇਸ, ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਾਨ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ।
ਅਧਿਕਾਰੀ ਨੇ ਦੱਸਿਆ ਕਿ ਬ੍ਰੀਫਿੰਗ ਦੌਰਾਨ ਉਨ੍ਹਾਂ ਨੇ ਅਮਰੀਕੀ ਨਾਗਰਿਕਾਂ ਨੂੰ ਬਾਹਰ ਕੱਢਣ ਚ ਤੇਜ਼ੀ ਲਾਉਣ, ਅਫਗਾਨ ਨਾਗਰਿਕਾਂ ਲਈ ਵਿਸ਼ੇਸ਼ ਪ੍ਰਵਾਸੀ ਵੀਜ਼ਾ ਅਤੇ ਹਾਮਿਦ ਕਰਜ਼ਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸੁਰੱਖਿਅਤ ਲੰਘਣ ਦੇ ਯਤਨਾਂ' ’ਤੇ ਚਰਚਾ ਕੀਤੀ।
ਅਧਿਕਾਰੀ ਨੇ ਕਿਹਾ, ਰਾਸ਼ਟਰਪਤੀ ਉਪ ਰਾਸ਼ਟਰਪਤੀ ਅਤੇ ਉਨ੍ਹਾਂ ਦੀ ਟੀਮ ਨੇ ISIS-K ਸਣੇ ਅਫਗਾਨਿਸਤਾਨ ਚ ਕਿਸੇ ਵੀ ਸੰਭਾਵਿਤ ਅੱਤਵਾਦੀ ਖਤਰੇ ਦੀ ਨਿਗਰਾਨੀ ’ਤੇ ਧਿਆਨ ਕੇਂਦਰਿਤ ਕਰਨ ’ਤੇ ਵੀ ਚਰਚਾ ਕੀਤੀ।
ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਦੇ ਦੇਸ਼ ਛੱਡਣ ਅਤੇ ਉਨ੍ਹਾਂ ਦੀ ਸਰਕਾਰ ਡਿਗਾਉਣ ਤੋਂ ਬਾਅਦ ਬੀਤੇ ਐਤਵਾਰ ਨੂੰ ਤਾਲਿਬਾਨ ਨੇ ਕਾਬੁਲ ’ਤੇ ਕਬਜਾ ਕਰ ਲਿਆ। ਜਿਸ ਤੋਂ ਬਾਅਦ ਅਮਰੀਕਾ ਅਤੇ ਕਈ ਹੋਰ ਦੇਸ਼ ਆਪਣੇ ਨਾਗਰਿਕਾਂ ਅਤੇ ਦੇਸ਼ ਛੱਡਣ ਦੇ ਇੱਛਾ ਰੱਖਣ ਵਾਲੇ ਅਫਗਾਨ ਨਾਗਰਿਕਾਂ ਨੂੰ ਉੱਥੋ ਬਾਹਰ ਕੱਢਣ ਦੀ ਕੋਸ਼ਿਸ਼ ਚ ਲੱਗੇ ਹੋਏ ਹਨ।
ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਤੇਜ਼ੀ ਨਾਲ ਬਾਹਰ ਕੱਢਣ ਨੂੰ ਯਕੀਨੀ ਬਣਾਉਣ ਲਈ ਵਾਧੂ 6,000 ਫ਼ੌਜੀ ਕਾਬੁਲ ਭੇਜੇ ਹਨ। ਅਮਰੀਕੀ ਸਰਕਾਰ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ, ਹਜ਼ਾਰਾਂ ਅਮਰੀਕੀ ਨਾਗਰਿਕਾਂ, ਸਥਾਨਕ ਦੂਤਘਰ ਦੇ ਕਰਮਚਾਰੀ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ-ਨਾਲ ਪਨਾਹ ਮੰਗਣ ਵਾਲੇ ਅਫਗਾਨ ਨਾਗਰਿਕਾਂ ਨੂੰ ਏਅਰਲਿਫਟ ਕੀਤਾ ਜਾਵੇਗਾ। ਰਾਸ਼ਟਰਪਤੀ ਬਾਈਡਨ ਨੇ ਸੋਮਵਾਰ ਨੂੰ ਅਫਗਾਨਿਸਤਾਨ ਤੋਂ ਅਮਰੀਕੀ ਫੌਜਾਂ ਨੂੰ ਵਾਪਸ ਬੁਲਾਉਣ ਦੇ ਆਪਣੇ ਫੈਸਲੇ ਦਾ ਬਚਾਅ ਕਰਦਿਆਂ ਅਫਗਾਨ ਲੀਡਰਸ਼ਿਪ ਨੂੰ ਬਿਨਾਂ ਸੰਘਰਸ਼ ਦੇ ਤਾਲਿਬਾਨ ਨੂੰ ਸੱਤਾ ਸੌਂਪਣ ਦਾ ਜਿਮੇਵਾਰ ਠਹਿਰਾਇਆ ਸੀ।
ਉਨ੍ਹਾਂ ਨੇ ਦੇਸ਼ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਸੀ ਕਿ ਮੈ ਆਪਣੇ ਫੈਸਲੇ ਦੇ ਨਾਲ ਪੂਰੀ ਤਰ੍ਹਾਂ ਹਾਂ, ਮੈ 20 ਸਾਲਾਂ ਤੋਂ ਬਾਅਦ ਇਹ ਸਿੱਖਿਆ ਹੈ ਕਿ ਅਮਰਿਕੀ ਸੈਨਾ ਨੂੰ ਵਾਪਸ ਬੁਲਾਉਣ ਦਾ ਕਦੇ ਵਧੀਆ ਸਮਾਂ ਨਹੀਂ ਆਇਆ, ਇਸ ਲਈ ਅਸੀਂ ਹੁਣ ਤੱਕ ਉੱਥੇ ਸੀ। ਅਸੀਂ ਜੋਖਿਮਾਂ ਨੂੰ ਲੈ ਕੇ ਸਪਸ਼ਟ ਸੀ। ਅਸੀਂ ਹਰ ਇੱਕ ਸਥਿਤੀ ਦੀ ਯੋਜਨਾ ਬਣਾਈ ਹੈ ਪਰ ਮੈਨੇ ਅਮਰੀਕੀ ਲੋਕਾਂ ਤੋਂ ਹਮੇਸ਼ਾ ਵਾਅਦਾ ਕੀਤਾ ਹੈ ਕਿ ਮੈ ਤੁਹਾਡੇ ਨਾਲ ਬਿਲਕੁੱਲ ਸਾਫ ਗੱਲ ਕਰਾਂਗਾ।