ਨਵੀਂ ਦਿੱਲੀ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਅੱਜ ਬ੍ਰਿਟੇਨ ਦੇ ਮਿਲਟਨ ਕੀਨਜ਼ ਸਥਿਤ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਵਿਖੇ ਨਤਮਸਤਕ ਹੋਏ।
![ਫ਼ੋਟੋ](https://etvbharatimages.akamaized.net/etvbharat/prod-images/4900887_cc.jpg)
ਇਸ ਦੌਰਾਨ ਬੋਰਿਸ ਜੌਨਸਨ ਨੇ ਗੁਰਦੁਆਰੇ ਵਿੱਚ ਲੰਗਰ ਦੀ ਸੇਵਾ ਵਿੱਚ ਵੀ ਹਿੱਸਾ ਲਿਆ। ਜਿਸ ਵਿੱਚ ਸਿੱਖ ਭਾਈਚਾਰੇ ਦੇ ਕਈ ਲੋਕਾਂ ਵੀ ਸ਼ਾਮਲ ਹੋਏ।
![ਫ਼ੋਟੋ](https://etvbharatimages.akamaized.net/etvbharat/prod-images/4900887_cd.jpg)
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਦੇ ਗੁਰਦੁਆਰੇ ਵਿੱਚ ਨਤਮਸਤਕ ਹੋਣ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆ ਹਨ। ਦੱਸਣਯੋਗ ਹੈ ਕਿ ਬ੍ਰਿਟੇਨ ਵਿੱਚ ਵੱਡੀ ਤਦਾਦ ਵਿੱਚ ਸਿੱਖ ਰਹਿੰਦੇ ਹਨ।
![ਫ਼ੋਟੋ](https://etvbharatimages.akamaized.net/etvbharat/prod-images/4900887_cf.jpg)