ਸੈਨ ਫਰਾਂਸਿਸਕੋ: ਉੱਤਰੀ ਕੈਲੀਫ਼ੋਰਨੀਆ ਦੇ ਜੰਗਲਾਂ ਵਿੱਚ ਲੱਗੀ ਅੱਗ ਨੇ ਭਿਆਨਕ ਰੂਪ ਧਾਰ ਲਿਆ ਹੈ। ਸ਼ੁੱਕਰਵਾਰ ਨੂੰ ਇਹ ਇੱਕ ਵੱਡੇ ਖੇਤਰ ਵਿੱਚ ਫੈਲ ਗਈ। ਜਿਸ ਕਾਰਨ ਵੱਡੀ ਗਿਣਤੀ ਵਿੱਚ ਲੋਕ ਘਰ ਛੱਡਣ ਲਈ ਮਜਬੂਰ ਹੋ ਗਏ ਹਨ।
ਹੈਲੀਕਾਪਟਰਾਂ ਅਤੇ ਏਅਰ ਟੈਂਕਰਾਂ ਦੀ ਮਦਦ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇੱਥੇ 780 ਵਰਗ ਮੀਲ (2,020 ਵਰਗ ਕਿਲੋਮੀਟਰ) ਖੇਤਰ ਨੂੰ ਅੱਗ ਲੱਗੀ ਹੈ। 500 ਤੋਂ ਵੱਧ ਢਾਂਚੇ ਤਬਾਹ ਹੋ ਗਏ ਹਨ ਅਤੇ 5 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਖੇਤਰ ਦੇ 140,000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਕਿਹਾ ਗਿਆ ਹੈ। ਅੱਗ ਬੁਝਾਊ ਵਿਭਾਗ ਦੇ ਮੁਖੀ ਬੇਨ ਨਿਕੋਲਜ਼ ਨੇ ਕਿਹਾ ਕਿ “ਐਲਐਨਯੂ ਕੈਂਪਸ ਵਿੱਚ ਅੱਗ ਬੁਝਾਉਣ ਦੇ ਕੰਮ ਵਿੱਚ ਲੱਗੇ ਕਰਮਚਾਰੀਆਂ ਦੀ ਗਿਣਤੀ ਇੱਕ ਹਜ਼ਾਰ ਤੋਂ ਵੱਧ ਹੋ ਗਈ ਹੈ।”