ਵਾਸ਼ਿੰਗਟਨ: ਫਿਲਹਾਲ ਕੋਰੋਨਾ ਵਾਇਰਸ ਦੇਸ਼ ਅਤੇ ਵਿਸ਼ਵ ਵਿਚ ਤਬਾਹੀ ਮਚਾ ਰਿਹਾ ਹੈ। ਇਸ ਸਮੇਂ ਅਮਰੀਕਾ ਵਿਚ ਸਥਿਤੀ ਸਭ ਤੋਂ ਵੱਧ ਗੰਭੀਰ ਬਣੀ ਹੋਈ ਹੈ। ਅਮਰੀਕਾ ਵਿੱਚ ਕੋਰੋਨਾ ਵਾਇਰਸ ਦੀ ਸਥਿਤੀ ਇਕ ਵਾਰ ਫਿਰ ਖ਼ਰਾਬ ਹੋ ਸਕਦੀ ਹੈ। ਬਿਮਾਰੀ ਨਿਯੰਤਰਣ ਅਤੇ ਰੋਕਥਾਮ ਕੇਂਦਰਾਂ (ਸੀਡੀਸੀ) ਦੇ ਡਾਇਰੈਕਟਰ ਰੌਬਰਟ ਰੈਡਫੀਲਡ ਨੇ ਚੇਤਾਵਨੀ ਜਾਰੀ ਕੀਤੀ ਹੈ।
ਹਾਲਾਂਕਿ, ਅਮਰੀਕਾ ਦੇ ਰੋਗ ਨਿਯੰਤਰਣ ਅਤੇ ਰੋਕਥਾਮ ਕੇਂਦਰ (ਸੀਡੀਸੀ) ਦੇ ਡਾਇਰੈਕਟਰ ਰੌਬਰਟ ਰੈਡਫੀਲਡ ਨੇ ਮੰਗਲਵਾਰ ਨੂੰ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਮਰੀਕਾ ਲਈ ਇਹ ਸਥਿਤੀ ਹੋਰ ਵੀ ਖ਼ਤਰਨਾਕ ਬਣ ਸਕਦੀ ਹੈ
ਸੀਡੀਸੀ ਦੇ ਡਾਇਰੈਕਟਰ ਰੌਬਰਟ ਰੈਡਫੀਲਡ ਨੇ ਕਿਹਾ ਕਿ ਸੰਯੁਕਤ ਰਾਜ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ (ਕੋਵਿਡ -19) ਬਹੁਤ ਮਾੜੀ ਸਾਬਿਤ ਹੋਵੇਗੀ, ਕਿਉਂਕਿ ਦੇਸ਼ ਵਿੱਚ ਫਲੂ ਦਾ ਮੌਸਮ ਸ਼ੁਰੂ ਹੋਣ ਵਾਲਾ ਹੈ।
ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਦੇ ਅੰਕੜਿਆਂ ਮੁਤਾਬਕ ਅਮਰੀਕਾ ’ਚ ਕੋਵਿਡ -19 ਦੀ ਮਹਾਂਮਾਰੀ ਦੇ ਹੁਣ ਤੱਕ 8 ਲੱਖ ਕੇਸ ਸਾਹਮਣੇ ਆ ਚੁੱਕੇ ਹਨ। ਹੁਣ ਤੱਕ ਇਸ ਦੇਸ਼ ’ਚ ਕੋਰੋਨਾ ਕਰਕੇ ਕੁੱਲ 44,485 ਵਿਅਕਤੀਆਂ ਦੀ ਜਾਨਾਂ ਜਾ ਚੁੱਕੀਆਂ ਹਨ। ਹਰ ਰੋਜ਼ ਔਸਤਨ 40,000 ਨਵੇਂ ਕੋਰੋਨਾ-ਪੌਜ਼ੀਟਿਵ ਮਰੀਜ਼ ਦੇਸ਼ ਦੇ ਹਸਪਤਾਲਾਂ ’ਚ ਆ ਰਹੇ ਹਨ।
ਵਿਸ਼ਵ ਪੱਧਰ 'ਤੇ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਹੁਣ ਤੱਕ ਵਿਸ਼ਵ ਦੇ ਜ਼ਿਆਦਾਤਰ ਦੇਸ਼ਾਂ ’ਚ ਇਸ ਮਹਾਂਮਾਰੀ ਕਾਰਨ 1.77 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ ਤੇ 25.29 ਲੱਖ ਤੋਂ ਵੱਧ ਲੋਕਾਂ ਦੀ ਕੋਰੋਨਾ ਦੀ ਰਿਪੋਰਟ ਪੌਜ਼ੀਟਿਵ ਆਈ ਹੈ।
ਇਹ ਵੀ ਪੜ੍ਹੋ: ਜਾਣੋ, ਦੇਸ਼ 'ਚ ਕਿਵੇਂ ਆਇਆ ਕੋਰੋਨਾ ਦੇ ਮਰੀਜ਼ਾਂ ਦਾ 'ਹੜ੍ਹ'