ਵਾਸ਼ਿੰਗਟਨ: ਕੋਰੋਨਾ ਮਹਾਂਮਾਰੀ ਨੂੰ ਲੈ ਕੇ ਅਮਰੀਕਾ ਨੇ ਇੱਕ ਵਾਰ ਮੁੜ ਚੀਨ 'ਤੇ ਨਿਸ਼ਾਨਾ ਵਿਨ੍ਹਿਆਂ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਕਿਹਾ ਕਿ ਚੀਨ ਨੇ ਸੰਯੁਕਤ ਰਾਜ ਅਮਰੀਕਾ ਸਮੇਤ ਵਿਸ਼ਵ ਦੇ ਬਾਕੀ ਦੇਸ਼ਾਂ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ।
ਟਰੰਪ ਨੇ ਟਵੀਟ ਕਰ ਕਿਹਾ, "ਚੀਨ ਨੇ ਸੰਯੁਕਤ ਰਾਜ ਅਮਰੀਕਾ ਅਤੇ ਬਾਕੀ ਵਿਸ਼ਵ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ।"
ਇਸ ਤੋਂ ਇਲਾਵਾ ਐਤਵਾਰ ਨੂੰ ਟਰੰਪ ਨੇ ਕਿਹਾ ਕਿ ਚੀਨ ਨੂੰ ਉਸ ਦੀ 'ਗੁਪਤਤਾ, ਧੋਖੇ ਅਤੇ ਕਵਰ' ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਠਹਿਰਾਉਣਾ ਚਾਹੀਦਾ ਹੈ, ਕਿਉਂਕਿ ਇਸ ਨੇ ਪੂਰੇ ਵਿਸ਼ਵ ਵਿੱਚ ਕੋਰੋਨਾ ਵਾਇਰਸ ਫੈਲਾਇਆ ਹੈ।
ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਅਮਰੀਕਾ ਦੇ 244ਵੇਂ ਆਜ਼ਾਦੀ ਦਿਵਸ ਮੌਕੇ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਟਰੰਪ ਨੇ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਨਿਰੰਤਰ ਵਾਧੇ ਦੇ ਬਾਵਜੂਦ ਕੋਵਿਡ 19 ਵਿਰੁੱਧ ਦੇਸ਼ ਦੀ ‘ਤਰੱਕੀ’ ਬਾਰੇ ਦੱਸਿਆ।
ਇਸ ਦੌਰਾਨ ਯੂਐੱਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਚੀਨ ਦੀ ਚੁੱਪੀ, ਧੋਖਾਧੜੀ ਕਰਨ ਅਤੇ ਪਰਦੇ ਪਾਉਣ ਕਾਰਨ ਕੋਰੋਨਾ ਵਾਇਰਸ ਦੁਨੀਆ ਭਰ ਵਿੱਚ ਫੈਲ ਗਿਆ ਹੈ। ਇਸਦੇ ਲਈ ਚੀਨ ਦੀ ਪੂਰੀ ਜਵਾਬਦੇਹੀ ਤੈਅ ਕੀਤੀ ਜਾਣੀ ਚਾਹੀਦੀ ਹੈ।